Punjab Weather Today: 5 ਜ਼ਿਲ੍ਹਿਆਂ 'ਚ ਤੂਫ਼ਾਨ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ; ਸਾਰੇ ਜ਼ਿਲ੍ਹਿਆਂ 'ਚ ਮੀਂਹ, 33% ਵੱਧ ਬਾਰਿਸ਼ ਦਰਜ
ਪੰਜਾਬ 'ਚ ਮਾਨਸੂਨ ਐਕਟਿਵ ਹੈ, ਜਿਸ ਕਰਕੇ ਇੱਕ ਜੁਲਾਈ ਨੂੰ ਕਈ ਜ਼ਿਲ੍ਹਿਆਂ ਦੇ ਵਿੱਚ ਭਾਰੀ ਮੀਂਹ ਪਿਆ। ਹੁਣ ਤੱਕ 33 ਫੀਸਦੀ ਵੱਧ ਬਾਰਿਸ਼ ਦਰਜ ਕੀਤੀ ਗਈ ਹੈ। ਜਿੱਥੇ ਲੋਕਾਂ ਨੂੰ ਬਾਰਿਸ਼ ਕਰਕੇ ਗਰਮੀ ਤੋਂ ਰਾਹਤ ਮਿਲੀ, ਪਰ ਲੋਕਾਂ ਨੂੰ ਹੜ੍ਹਾਂ..

Punjab Weather Today: ਪੰਜਾਬ 'ਚ ਮਾਨਸੂਨ ਸਰਗਰਮ ਹੋ ਗਿਆ ਹੈ। ਸਾਰੇ ਜ਼ਿਲ੍ਹਿਆਂ ਵਿੱਚ ਹੋਈ ਬਾਰਿਸ਼ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਮੌਸਮ ਵਿਗਿਆਨ ਕੇਂਦਰ ਵੱਲੋਂ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ ਅਤੇ ਰੂਪਨਗਰ 'ਚ ਹਨ੍ਹੇਰੀ-ਤੂਫਾਨ ਅਤੇ ਬਿਜਲੀ ਡਿੱਗਣ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਸਦੇ ਨਾਲ ਹੀ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਪਿਛਲੇ 24 ਘੰਟਿਆਂ ਵਿੱਚ ਤਾਪਮਾਨ 'ਚ 1.5 ਡਿਗਰੀ ਦੀ ਕਮੀ ਆਈ ਹੈ। ਹਾਲਾਂਕਿ ਇਹ ਤਾਪਮਾਨ ਰਾਜ ਦੀ ਆਮ ਗਰਮੀ ਤੋਂ 5.2 ਡਿਗਰੀ ਘੱਟ ਦਰਜ ਕੀਤਾ ਗਿਆ। ਸਭ ਤੋਂ ਵੱਧ ਤਾਪਮਾਨ ਬਠਿੰਡਾ 'ਚ 35.2 ਡਿਗਰੀ ਰਿਕਾਰਡ ਕੀਤਾ ਗਿਆ ਹੈ।
1 ਜੁਲਾਈ ਤੱਕ ਪੰਜਾਬ 'ਚ 7.7 ਮੀਮੀ ਬਾਰਿਸ਼ ਹੋ ਚੁੱਕੀ ਹੈ। 1 ਜੂਨ ਤੋਂ ਮਾਨਸੂਨ ਸੀਜ਼ਨ ਦੌਰਾਨ ਹੁਣ ਤੱਕ ਕੁੱਲ 70.4 ਮੀਮੀ ਬਾਰਿਸ਼ ਹੋਈ ਹੈ, ਜਦਕਿ ਆਮ ਤੌਰ 'ਤੇ ਇਸ ਸਮੇਂ ਤੱਕ 58.1 ਮੀਮੀ ਬਾਰਿਸ਼ ਹੁੰਦੀ ਹੈ। ਇਸ ਤਰ੍ਹਾਂ, ਇਸ ਵਾਰੀ ਹੁਣ ਤੱਕ 33 ਫੀਸਦੀ ਵੱਧ ਬਾਰਿਸ਼ ਦਰਜ ਕੀਤੀ ਗਈ ਹੈ। ਡੈਮਾਂ ਦੇ ਵਿੱਚ ਪਾਣੀ ਦਾ ਪੱਧਰ ਵਧਿਆ ਹੋਇਆ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਲੋਕਾਂ ਨੂੰ ਹੜ੍ਹਾਂ ਦਾ ਡਰ ਵੀ ਸਤਾ ਰਿਹਾ ਹੈ।
ਅੱਜ ਸਾਰੇ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ
ਮੌਸਮ ਵਿਭਾਗ ਅਨੁਸਾਰ, ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ ਅਤੇ ਰੂਪਨਗਰ 'ਚ ਕਈ ਥਾਵਾਂ 'ਤੇ ਹਲਕੀ ਤੋਂ ਮੱਧਮ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਇਸਦੇ ਨਾਲ ਹੀ ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਮਲੇਰਕੋਟਲਾ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਮੋਹਾਲੀ 'ਚ ਵੀ ਕੁਝ ਥਾਵਾਂ 'ਤੇ ਹਲਕੀ ਤੋਂ ਮੱਧਮ ਬਾਰਿਸ਼ ਹੋ ਸਕਦੀ ਹੈ।
ਇਸ ਹਫ਼ਤੇ ਹੋਵੇਗੀ ਬਾਰਿਸ਼
ਮੌਸਮ ਵਿਭਾਗ ਮੁਤਾਬਕ, ਜੁਲਾਈ ਮਹੀਨੇ ਵਿੱਚ ਕੁਝ ਥਾਵਾਂ 'ਤੇ ਹਲਕੀ ਤੋਂ ਮੱਧਮ ਬਾਰਿਸ਼ ਹੋਣ ਦੀ ਸੰਭਾਵਨਾ ਹੈ। 5 ਜੁਲਾਈ ਨੂੰ ਕਈ ਥਾਵਾਂ 'ਤੇ ਤੇ 15 ਜੁਲਾਈ ਨੂੰ ਵੀ ਕਈ ਥਾਵਾਂ 'ਤੇ ਹਲਕੀ ਤੋਂ ਮੱਧਮ ਬਾਰਿਸ਼ ਹੋ ਸਕਦੀ ਹੈ। ਇਸੇ ਤਰ੍ਹਾਂ 6 ਅਤੇ 7 ਤਾਰੀਖ ਨੂੰ ਜ਼ਿਆਦਾਤਰ ਥਾਵਾਂ 'ਤੇ ਅਤੇ ਵੱਖ-ਵੱਖ ਇਲਾਕਿਆਂ 'ਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ।
ਕਿੱਥੇ ਕਿੰਨੀ ਬਾਰਿਸ਼ ਹੋਈ:
ਲੁਧਿਆਣਾ: 18.4 ਮੀਮੀ
ਪਟਿਆਲਾ: 33.0 ਮੀਮੀ
ਹੁਸ਼ਿਆਰਪੁਰ: 13.5 ਮੀਮੀ
ਆਨੰਦਪੁਰ ਸਾਹਿਬ: 1.5 ਮੀਮੀ






















