Punjab Weather Today: ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਸ਼ੀਤ ਲਹਿਰ (cold wave) ਚੱਲ ਰਹੀ ਹੈ। ਮੌਸਮ ਵਿਭਾਗ ਨੇ ਅੱਜ 30 ਨਵੰਬਰ ਅਤੇ ਕੱਲ੍ਹ ਲਈ ਕੋਲਡ ਵੇਵ ਯਾਨੀਕਿ ਸ਼ੀਤ ਲਹਿਰ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਇਹ ਅਲਰਟ ਸੱਤ ਜ਼ਿਲਿਆਂ ਲਈ ਜਾਰੀ ਕੀਤਾ ਗਿਆ ਹੈ। ਘੱਟੋ-ਘੱਟ ਤਾਪਮਾਨ ਲਗਾਤਾਰ ਘੱਟ ਰਿਹਾ ਹੈ। ਪਿਛਲੇ 24 ਘੰਟਿਆਂ ਵਿੱਚ ਰਾਜ ਦੇ ਔਸਤ ਘੱਟੋ-ਘੱਟ ਤਾਪਮਾਨ ਵਿੱਚ 0.2 ਡਿਗਰੀ ਦੀ ਕਮੀ ਦਰਜ ਕੀਤੀ ਗਈ ਹੈ।
ਫਰੀਦਕੋਟ ਸ਼ਿਮਲਾ ਤੋਂ ਵੀ ਠੰਡਾ
ਹੁਣ ਇਹ ਤਾਪਮਾਨ ਆਮ ਤਾਪਮਾਨ ਦੇ ਨੇੜੇ ਪਹੁੰਚ ਗਿਆ ਹੈ। ਪੰਜਾਬ ਵਿੱਚ ਸਭ ਤੋਂ ਜ਼ਿਆਦਾ ਠੰਢਾ ਫਰੀਦਕੋਟ ਰਿਹਾ। ਇੱਥੇ ਤਾਪਮਾਨ 2.9 ਡਿਗਰੀ ਦਰਜ ਕੀਤਾ ਗਿਆ। ਇਹ ਖੇਤਰ ਹੁਣ ਸ਼ਿਮਲਾ ਨਾਲੋਂ ਵੀ ਠੰਡਾ ਹੋ ਗਿਆ ਹੈ। ਸ਼ਿਮਲਾ ਵਿੱਚ ਘੱਟੋ-ਘੱਟ ਤਾਪਮਾਨ 7.0 ਡਿਗਰੀ ਦਰਜ ਕੀਤਾ ਗਿਆ।
ਵੈਸਟਰਨ ਡਿਸਟਰਬੈਂਸ ਐਕਟਿਵ ਹੋਣ ਨਾਲ ਮੌਸਮ 'ਚ ਬਦਲਾਅ
ਮੌਸਮ ਵਿਭਾਗ ਦੇ ਅਨੁਸਾਰ, ਉੱਤਰੀ ਪਾਕਿਸਤਾਨ ਵੱਲੋਂ ਇੱਕ ਵੈਸਟਰਨ ਡਿਸਟਰਬੈਂਸ ਐਕਟਿਵ ਹੋਇਆ ਹੈ, ਜੋ ਹੁਣ ਉੱਤਰੀ ਪੰਜਾਬ ਦੇ ਆਲੇ-ਦੁਆਲੇ ਦੀਆਂ ਉੱਪਰੀ ਹਵਾਵਾਂ ਨੂੰ ਪ੍ਰਭਾਵਿਤ ਕਰ ਰਿਹਾ ਹੈ। ਇਸ ਕਾਰਨ ਆਉਣ ਵਾਲੇ ਦਿਨਾਂ ਵਿੱਚ ਮੌਸਮ ਵਿੱਚ ਬਦਲਾਅ ਵੇਖਣ ਨੂੰ ਮਿਲ ਸਕਦਾ ਹੈ।
ਜਿਨ੍ਹਾਂ ਸੱਤ ਜ਼ਿਲਿਆਂ ਵਿੱਚ ਅੱਜ ਕੋਲਡ ਵੇਵ ਦਾ ਅੰਦਾਜ਼ਾ ਹੈ, ਉਹ ਹਨ: ਫਿਰੋਜ਼ਪੁਰ, ਫਰੀਦਕੋਟ, ਮੁਕਤਸਰ, ਫਾਜ਼ਿਲਕਾ, ਬਠਿੰਡਾ, ਮੋਗਾ ਅਤੇ ਜਲੰਧਰ। ਇਸ ਦੌਰਾਨ ਮੌਸਮ ਸੁੱਕਾ ਰਹਿਣ ਦੀ ਸੰਭਾਵਨਾ ਹੈ।
ਅਗਲੇ ਤਿੰਨ ਦਿਨਾਂ ਵਿੱਚ ਰਾਤਾਂ ਹੋਣਗੀਆਂ ਹੋਰ ਠੰਢੀਆਂ
ਮੌਸਮ ਵਿਭਾਗ ਦੇ ਅਨੁਸਾਰ, ਅਗਲੇ ਹਫ਼ਤੇ ਮੌਸਮ ਸੁੱਕਾ ਰਹਿਣ ਦੀ ਸੰਭਾਵਨਾ ਹੈ। ਰਾਜ ਦੇ ਕੁਝ ਖੇਤਰਾਂ ਵਿੱਚ ਹਲਕੀ ਤੋਂ ਦਰਮਿਆਨੀ ਧੁੰਦ ਪੈ ਸਕਦੀ ਹੈ। ਆਉਣ ਵਾਲੇ 3 ਦਿਨਾਂ ਵਿੱਚ ਰਾਤ ਦੇ ਤਾਪਮਾਨ ਵਿੱਚ 2 ਤੋਂ 4 ਡਿਗਰੀ ਤੱਕ ਦੀ ਕਮੀ ਹੋ ਸਕਦੀ ਹੈ। ਇਸ ਤੋਂ ਬਾਅਦ ਤਾਪਮਾਨ ਵਿੱਚ ਵੱਡਾ ਬਦਲਾਅ ਨਹੀਂ ਹੋਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।