Punjab Weather Today: ਪੰਜਾਬ 'ਚ ਠੰਢ ਨੇ ਜ਼ੋਰ ਫੜ ਲਿਆ ਹੈ। ਇਸ ਦੇ ਨਾਲ ਹੀ ਸਵੇਰੇ ਤੇ ਦੇਰ ਸ਼ਾਮ ਪੰਜਾਬ ਦੇ ਕਈ ਖੇਤਰ ਧੁੰਦ ਦੀ ਚਿੱਟੀ ਚਾਦਰ ਵਿੱਚ ਲਪੇਟੇ ਜਾਂਦੇ ਹਨ। ਉਧਰ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਅੰਦਰ ਆਉਣ ਵਾਲੇ ਦਿਨਾਂ ਵਿੱਚ ਸੰਘਣੀ ਧੁੰਦ ਛਾਈ ਰਹੇਗੀ। ਇਸ ਦੇ ਨਾਲ ਹੀ 12 ਦਸੰਬਰ ਨੂੰ ਬਾਰਸ਼ ਪੈਣ ਦੇ ਆਸਾਰ ਹਨ।


ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਚਾਰ ਦਿਨਾਂ ਵਿੱਚ ਫਤਿਹਗੜ੍ਹ ਸਾਹਿਬ, ਪਟਿਆਲਾ, ਮੁਹਾਲੀ, ਰੂਪਨਗਰ, ਅੰਮ੍ਰਿਤਸਰ, ਨਵਾਂਸ਼ਹਿਰ, ਗੁਰਦਾਸਪੁਰ, ਲੁਧਿਆਣਾ, ਜਲੰਧਰ, ਹੁਸ਼ਿਆਰਪੁਰ ਤੇ ਕਪੂਰਥਲਾ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਦੇ ਡਾਇਰੈਕਟਰ ਏਕੇ ਸਿੰਘ ਅਨੁਸਾਰ 11 ਦਸੰਬਰ ਨੂੰ ਸਰਗਰਮ ਹੋਣ ਵਾਲੇ ਪੱਛਮੀ ਗੜਬੜੀ ਦਾ ਪੰਜਾਬ ਦੇ ਮੌਸਮ 'ਤੇ ਅਸਰ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 12 ਦਸੰਬਰ ਨੂੰ ਆਸਮਾਨ 'ਚ ਸੰਘਣੇ ਬੱਦਲ ਛਾਏ ਰਹਿਣ ਦੇ ਨਾਲ-ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। 



ਉਧਰ, ਬੁੱਧਵਾਰ ਨੂੰ ਕਈ ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਤਾਪਮਾਨ ਛੇ ਡਿਗਰੀ ਸੈਲਸੀਅਸ ਤੱਕ ਡਿੱਗ ਗਿਆ। ਇਸ ਵਿੱਚ ਫਰੀਦਕੋਟ ਵਿੱਚ ਘੱਟੋ-ਘੱਟ ਤਾਪਮਾਨ 6.5 ਡਿਗਰੀ ਸੈਲਸੀਅਸ ਤੇ ਅੰਮ੍ਰਿਤਸਰ ਵਿੱਚ 6.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੂਜੇ ਪਾਸੇ ਜੇਕਰ AQI ਦੀ ਗੱਲ ਕਰੀਏ ਤਾਂ 3 ਵਜੇ ਤੋਂ ਬਾਅਦ AQI 100 ਤੋਂ ਹੇਠਾਂ ਆ ਗਿਆ, ਜੋ ਪਹਿਲਾਂ 127 ਤੋਂ 268 ਤੱਕ ਸੀ। ਇਸ ਅਨੁਸਾਰ ਘੱਟੋ-ਘੱਟ AQI 67 ਤੇ ਔਸਤ 131 ਰਿਹਾ।


ਮੌਸਮ ਵਿਭਾਗ ਮੁਤਾਬਕ ਫ਼ਿਰੋਜ਼ਪੁਰ ਵਿੱਚ ਘੱਟੋ-ਘੱਟ ਤਾਪਮਾਨ 7.4 ਡਿਗਰੀ, ਮੋਗਾ ਵਿੱਚ 7.5 ਡਿਗਰੀ, ਬਰਨਾਲਾ ਵਿੱਚ 7.8 ਡਿਗਰੀ, ਬਠਿੰਡਾ ਤੇ ਗੁਰਦਾਸਪੁਰ ਵਿੱਚ 8.0 ਡਿਗਰੀ, ਰੂਪਨਗਰ ਤੇ ਪਠਾਨਕੋਟ ਵਿੱਚ ਰੂਪਨਗਰ ਵਿੱਚ 8.9 ਡਿਗਰੀ, ਚੰਡੀਗੜ੍ਹ ਵਿੱਚ 10.1 ਡਿਗਰੀ ਤੇ ਲੁਧਿਆਣਾ ਵਿੱਚ 11.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।


ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਅੱਜ ਵੀਰਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਛਾਈ ਰਹਿ ਸਕਦੀ ਹੈ। 10 ਦਸੰਬਰ ਤੱਕ ਦਿਨ ਧੁੱਪ ਵਾਲਾ ਰਹੇਗਾ। 11 ਦਸੰਬਰ ਤੋਂ ਮੌਸਮ ਬਦਲੇਗਾ। ਇਸ ਦੌਰਾਨ ਕਈ ਜ਼ਿਲ੍ਹਿਆਂ 'ਚ ਬੱਦਲ ਛਾਏ ਰਹਿ ਸਕਦੇ ਹਨ ਤੇ ਕਈ ਥਾਵਾਂ 'ਤੇ ਆਮ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।









 


ਇਹ ਵੀ ਪੜ੍ਹੋ : Edible Oil Price: ਤਿਉਹਾਰਾਂ ਦੇ ਸੀਜ਼ਨ 'ਚ ਰਾਹਤ! ਸਸਤਾ ਹੋਇਆ ਖਾਣ ਵਾਲਾ ਤੇਲ, ਜਾਣੋ ਕਿੰਨੀ ਘਟੀ ਕੀਮਤ


ਇਹ ਵੀ ਪੜ੍ਹੋ : Diabetics ਦੇ ਮਰੀਜ਼ਾਂ ਲਈ ਖ਼ਾਸ ਹੈ ਇਹ ਸਿਹਤ ਬੀਮਾ ਪਾਲਿਸੀਆਂ, ਜਾਣੋ ਪ੍ਰੀਮੀਅਮ ਤੇ ਕਵਰੇਜ ਦੀ ਡਿਟੇਲ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ