Punjab Weather Update: ਪੰਜਾਬ ਵਿੱਚ ਮੌਸਮ ਵਿੱਚ ਕੁਝ ਖਾਸ ਤਬਦੀਲੀ ਵੇਖਣ ਨੂੰ ਨਹੀਂ ਮਿਲੀ ਹੈ। ਦੱਸ ਦੇਈਏ ਕਿ ਹਿਮਾਲਿਆ ਖੇਤਰ 'ਚ ਬਰਫਬਾਰੀ ਨਾ ਹੋਣ ਕਾਰਨ ਪੰਜਾਬ ਅਤੇ ਚੰਡੀਗੜ੍ਹ 'ਚ ਤਾਪਮਾਨ ਅਜੇ ਵੀ ਆਮ ਨਾਲੋਂ ਵੱਧ ਹੈ। ਪੰਜਾਬ ਵਿੱਚ 5 ਡਿਗਰੀ ਅਤੇ ਚੰਡੀਗੜ੍ਹ ਵਿੱਚ 4 ਡਿਗਰੀ ਤਾਪਮਾਨ ਆਮ ਨਾਲੋਂ ਵੱਧ ਪਾਇਆ ਜਾ ਰਿਹਾ ਹੈ। ਇਸ ਦੌਰਾਨ, ਪੱਛਮੀ ਹਿਮਾਲਿਆ ਵਿੱਚ ਇੱਕ ਵੈਸਟਰਨ ਡਿਸਟਰਬੈਂਸ (ਡਬਲਯੂਡੀ) ਸਰਗਰਮ ਹੋ ਗਿਆ ਹੈ। ਡਬਲਯੂ ਡੀ ਤੋਂ ਦੂਰੀ ਹੋਣ ਕਾਰਨ ਪੰਜਾਬ 'ਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ ਪਰ ਤਾਪਮਾਨ 'ਚ ਮਾਮੂਲੀ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ।


ਪਾਕਿਸਤਾਨ ਨਾਲ ਲੱਗਦੇ ਪੰਜਾਬ ਦੇ ਪੰਜ ਜ਼ਿਲ੍ਹਿਆਂ ਵਿੱਚ ਵੀ ਧੁੰਦ ਦਾ ਅਸਰ ਦੇਖਿਆ ਗਿਆ ਹੈ, ਜਿਸ ਕਾਰਨ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਵਿੱਚ 14 ਨਵੰਬਰ ਤੱਕ ਅਜਿਹੀ ਧੁੰਦ ਰਹਿ ਸਕਦੀ ਹੈ। ਧੂੰਆਂ ਹਵਾਈ ਮਾਰਗਾਂ ਨੂੰ ਵੀ ਪ੍ਰਭਾਵਿਤ ਕਰ ਰਿਹਾ ਹੈ। ਸੋਮਵਾਰ ਨੂੰ ਲਗਾਤਾਰ ਤੀਜੇ ਦਿਨ ਅੰਮ੍ਰਿਤਸਰ-ਪੁਣੇ ਫਲਾਈਟ ਨੂੰ ਦਿੱਲੀ ਮੋੜ ਦਿੱਤਾ ਗਿਆ।



ਪ੍ਰਦੂਸ਼ਣ ਕਾਰਨ ਸਾਹ ਲੈਣ 'ਚ ਆ ਰਹੀ ਪਰੇਸ਼ਾਨੀ


ਚੰਡੀਗੜ੍ਹ ਅਤੇ ਪੰਜਾਬ ਵਿੱਚ ਧੂੰਏਂ ਨੇ ਲਗਾਤਾਰ ਲੋਕਾਂ ਦਾ ਸਾਹ ਰੋਕ ਰੱਖਿਆ। ਚੰਡੀਗੜ੍ਹ ਲਗਾਤਾਰ ਰੈੱਡ ਜ਼ੋਨ ਵਿੱਚ ਹੈ। ਸੈਕਟਰ 22 ਵਿੱਚ ਸਭ ਤੋਂ ਵੱਧ AQI 405 ਦਰਜ ਕੀਤਾ ਗਿਆ। ਜਦੋਂਕਿ ਏਕਿਊਆਈ ਸੈਕਟਰ 25 ਵਿੱਚ 339 ਅਤੇ ਸੈਕਟਰ 53 ਵਿੱਚ 390 ਤੱਕ ਪਹੁੰਚ ਗਿਆ।


ਇਸੇ ਤਰ੍ਹਾਂ ਮੰਡੀ ਗੋਬਿੰਦਗੜ੍ਹ ਵਿੱਚ AQI 357 ਤੱਕ ਪਹੁੰਚ ਗਿਆ। ਜਦੋਂ ਕਿ ਸਭ ਤੋਂ ਵੱਧ AQI ਅੰਮ੍ਰਿਤਸਰ ਵਿੱਚ 306, ਬਠਿੰਡਾ ਵਿੱਚ 322, ਜਲੰਧਰ ਵਿੱਚ 317, ਖੰਨਾ ਵਿੱਚ 227, ਲੁਧਿਆਣਾ ਵਿੱਚ 308, ਪਟਿਆਲਾ ਵਿੱਚ 304 ਅਤੇ ਰੂਪਨਗਰ ਵਿੱਚ 299 ਦਰਜ ਕੀਤਾ ਗਿਆ।


ਚੰਡੀਗੜ੍ਹ ਸਮੇਤ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਦਾ ਤਾਪਮਾਨ


ਚੰਡੀਗੜ੍ਹ— ਸੋਮਵਾਰ ਨੂੰ ਤਾਪਮਾਨ 28.3 ਡਿਗਰੀ ਦਰਜ ਕੀਤਾ ਗਿਆ। ਸਵੇਰੇ ਹਲਕੀ ਧੁੰਦ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਅੱਜ ਤਾਪਮਾਨ 17 ਤੋਂ 29 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।


ਅੰਮ੍ਰਿਤਸਰ- ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ 25.5 ਡਿਗਰੀ ਦਰਜ ਕੀਤਾ ਗਿਆ, ਜੋ ਆਮ ਨਾਲੋਂ 2.7 ਡਿਗਰੀ ਘੱਟ ਸੀ। ਅੱਜ ਸੰਘਣੀ ਧੁੰਦ ਦਾ ਅਲਰਟ ਹੈ। ਅੱਜ ਤਾਪਮਾਨ 17 ਤੋਂ 26 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।


ਜਲੰਧਰ— ਸਵੇਰੇ ਹਲਕੀ ਧੁੰਦ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਅੱਜ ਤਾਪਮਾਨ 17 ਤੋਂ 28 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।


ਲੁਧਿਆਣਾ- ਸੋਮਵਾਰ ਸ਼ਾਮ ਨੂੰ ਤਾਪਮਾਨ 27.4 ਡਿਗਰੀ ਦਰਜ ਕੀਤਾ ਗਿਆ। ਸਵੇਰੇ ਹਲਕੀ ਧੁੰਦ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਅੱਜ ਤਾਪਮਾਨ 17 ਤੋਂ 28 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।


ਪਟਿਆਲਾ- ਬੀਤੀ ਸ਼ਾਮ ਵੱਧ ਤੋਂ ਵੱਧ ਤਾਪਮਾਨ 28.3 ਡਿਗਰੀ ਦਰਜ ਕੀਤਾ ਗਿਆ। ਸਵੇਰੇ ਹਲਕੀ ਧੁੰਦ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਅੱਜ ਤਾਪਮਾਨ 17 ਤੋਂ 29 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।


ਮੋਹਾਲੀ— ਸਵੇਰੇ ਹਲਕੀ ਧੁੰਦ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਅੱਜ ਤਾਪਮਾਨ 19 ਤੋਂ 29 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।