Punjab Weather Update: ਪੰਜਾਬ ਦੇ ਲੋਕਾਂ ਨੂੰ ਹੋਰ ਵੀ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਨੇ 2 ਦਿਨਾਂ ਲਈ ਹੀਟ ਵੇਵ ਦਾ ਅਲਰਟ ਜਾਰੀ ਕਰ ਦਿੱਤਾ ਹੈ। ਅੱਜ ਸੂਬੇ ਦੇ 17 ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਅਤੇ 6 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਫਾਜ਼ਿਲਕਾ ਵਿੱਚ ਸਭ ਤੋਂ ਵੱਧ ਤਾਪਮਾਨ 47.1 ਡਿਗਰੀ ਦਰਜ ਕੀਤਾ ਗਿਆ। ਸਾਰੇ ਜ਼ਿਲ੍ਹੇ 42 ਡਿਗਰੀ ਨੂੰ ਪਾਰ ਕਰ ਰਹੇ ਹਨ, 10 ਜ਼ਿਲ੍ਹਿਆਂ ਵਿੱਚ ਤਾਪਮਾਨ 45 ਡਿਗਰੀ ਤੋਂ ਵੱਧ ਦਰਜ ਕੀਤਾ ਗਿਆ ਹੈ।
ਹਾਲਾਂਕਿ 24 ਘੰਟਿਆਂ 'ਚ ਵੱਧ ਤੋਂ ਵੱਧ ਤਾਪਮਾਨ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਹਾਲਾਂਕਿ ਤਾਪਮਾਨ ਆਮ ਦਿਨਾਂ ਨਾਲੋਂ 6.6 ਡਿਗਰੀ ਵੱਧ ਹੈ। ਇਸ ਦੇ ਨਾਲ ਹੀ ਝੋਨੇ ਦਾ ਸੀਜ਼ਨ ਸ਼ੁਰੂ ਹੋਣ ਕਰਕੇ ਬਿਜਲੀ ਦੀ ਮੰਗ ਕਾਫੀ ਵੱਧ ਗਈ ਹੈ। ਬਿਜਲੀ ਦੀ ਮੰਗ 15425 ਮੈਗਾਵਾਟ ਤੱਕ ਪਹੁੰਚ ਗਈ, ਜਦੋਂ ਕਿ ਪਿਛਲੇ ਸਾਲ ਇਹ ਮੰਗ 9051 ਮੈਗਾਵਾਟ ਸੀ। ਇਸ ਦੇ ਨਾਲ ਹੀ ਰੋਪੜ ਯੂਨਿਟ ਵੀ ਤਕਨੀਕੀ ਨੁਕਸ ਕਾਰਨ ਬੰਦ ਹੋ ਗਿਆ। ਇਸ ਕਾਰਨ ਬਿਜਲੀ ਸੰਕਟ ਪੈਦਾ ਹੋ ਗਿਆ।
ਇਹ ਵੀ ਪੜ੍ਹੋ: ਹਿਮਾਚਲ 'ਚ ਪੰਜਾਬੀ NRI 'ਤੇ 100 ਲੋਕਾਂ ਨੇ ਕੀਤਾ ਹਮਲਾ, ਪੀੜਤ ਨੇ ਸਰਕਾਰ ਨੂੰ ਕੀਤੀ ਮਦਦ ਦੀ ਅਪੀਲ
ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ
ਅੱਜ ਸੂਬੇ ਦੇ 17 ਜ਼ਿਲ੍ਹਿਆਂ ਵਿੱਚ ਹੀਟ ਵੇਵ ਅਤੇ ਗਰਮੀ ਦਾ ਔਰੇਂਜ ਅਲਰਟ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮੋਗਾ, ਸੰਗਰੂਰ, ਪਟਿਆਲਾ, ਮੋਹਾਲੀ ਅਤੇ ਮਲੇਰਕੋਟਲਾ ਸ਼ਾਮਲ ਹਨ। ਜਦੋਂਕਿ ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਤਿਹਗੜ੍ਹ ਸਾਹਿਬ ਅਤੇ ਰੂਪਨਗਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਉਧਰ, ਮੌਸਮ ਵਿਭਾਗ ਨੇ ਲੁਧਿਆਣਾ ਅਤੇ ਪਟਿਆਲਾ ਵਿੱਚ ਸਖ਼ਤ ਗਰਮੀ ਪੈਣ ਦੀ ਸੂਚਨਾ ਦਿੱਤੀ ਹੈ। ਇਸੇ ਤਰ੍ਹਾਂ ਅੰਮ੍ਰਿਤਸਰ, ਗੁਰਦਾਸਪੁਰ ਅਤੇ ਬਠਿੰਡਾ ਵਿੱਚ ਹੀਟ ਵੇਵ ਦੇ ਹਾਲਾਤ ਦਰਜ ਕੀਤੇ ਗਏ ਹਨ।
ਸੂਬੇ ਵਿੱਚ ਫਾਜ਼ਿਲਕਾ ਵਿੱਚ ਸਭ ਤੋਂ ਵੱਧ ਤਾਪਮਾਨ 47.1 ਡਿਗਰੀ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਅੰਮ੍ਰਿਤਸਰ 44.4 ਡਿਗਰੀ, ਲੁਧਿਆਣਾ 44.3 ਡਿਗਰੀ, ਪਟਿਆਲਾ 45.1 ਡਿਗਰੀ, ਗੁਰਦਾਸਪੁਰ 46.5 ਡਿਗਰੀ, ਐਸ.ਬੀ.ਐਸ.ਨਗਰ 42.8 ਡਿਗਰੀ, ਫਰੀਦਕੋਟ 44.7 ਡਿਗਰੀ, ਫ਼ਿਰੋਜ਼ਪੁਰ 42.9 ਡਿਗਰੀ, ਜਲੰਧਰ 42.1 ਡਿਗਰੀ, ਮੋਹਾਲੀ 4.34 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਸੂਬੇ 'ਚ ਤਾਪਮਾਨ 'ਚ ਘੱਟੋ-ਘੱਟ 0.3 ਡਿਗਰੀ ਦਾ ਵਾਧਾ ਹੋਇਆ ਹੈ। ਹਾਲਾਂਕਿ ਇਹ ਆਮ ਤਾਪਮਾਨ ਤੋਂ 4.6 ਡਿਗਰੀ ਜ਼ਿਆਦਾ ਹੈ।
ਇਹ ਵੀ ਪੜ੍ਹੋ: Ludhiana News: ਦੇਸ਼ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਹੋਵੇਗਾ ਫ੍ਰੀ, ਵਧਦੀਆਂ ਕੀਮਤਾਂ ਦੇ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ