Punjab Weather Update: ਪੰਜਾਬ 'ਚ ਠੰਡ ਕਾਰਨ ਕੰਬੇ ਲੋਕ, 15 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ, ਆਬੋ-ਹਵਾ ਖ਼ਰਾਬ, ਜਾਣੋ 5 ਦਿਨਾਂ ਦੇ ਮੌਸਮ ਦਾ ਹਾਲ...
Punjab Weather Update: ਪੰਜਾਬ ਵਿੱਚ ਹੌਲੀ-ਹੌਲੀ ਠੰਡ ਵੱਧ ਰਹੀ ਹੈ। ਕਈ ਇਲਾਕਿਆਂ ਵਿੱਚ ਧੁੰਦ ਦਾ ਕਹਿਰ ਵੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ 5 ਦਿਨਾਂ 'ਚ ਤਾਪਮਾਨ 'ਚ 2 ਤੋਂ 5 ਡਿਗਰੀ ਦੀ ਗਿਰਾਵਟ
Punjab Weather Update: ਪੰਜਾਬ ਵਿੱਚ ਹੌਲੀ-ਹੌਲੀ ਠੰਡ ਵੱਧ ਰਹੀ ਹੈ। ਕਈ ਇਲਾਕਿਆਂ ਵਿੱਚ ਧੁੰਦ ਦਾ ਕਹਿਰ ਵੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ 5 ਦਿਨਾਂ 'ਚ ਤਾਪਮਾਨ 'ਚ 2 ਤੋਂ 5 ਡਿਗਰੀ ਦੀ ਗਿਰਾਵਟ ਆਵੇਗੀ। ਵਿਭਾਗ ਨੇ ਸੂਬੇ ਦੇ 14 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ, ਜਿਨ੍ਹਾਂ ਵਿੱਚ ਅੰਮ੍ਰਿਤਸਰ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮਾਨਸਾ, ਫ਼ਰੀਦਕੋਟ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਸ਼ਾਮਲ ਹਨ।
ਸ਼ਾਮ ਸਮੇਂ ਜ਼ਹਿਰੀਲੀ ਹੋ ਰਹੀ ਚੰਡੀਗੜ੍ਹ ਦੀ ਆਬੋ-ਹਵਾ
ਦੱਸ ਦੇਈਏ ਕਿ ਚੰਡੀਗੜ੍ਹ 'ਚ ਪ੍ਰਦੂਸ਼ਣ ਪਹਿਲਾਂ ਦੇ ਮੁਕਾਬਲੇ ਘੱਟ ਹੋਇਆ ਹੈ, ਪਰ ਪ੍ਰਦੂਸ਼ਣ ਦਾ ਪੱਧਰ ਅਜੇ ਵੀ ਖਰਾਬ ਹੈ। ਪਹਾੜਾਂ 'ਤੇ ਤਾਜ਼ਾ ਬਰਫਬਾਰੀ ਤੋਂ ਬਾਅਦ ਹੁਣ ਉੱਤਰ ਤੋਂ ਪੱਛਮ ਵੱਲ ਵਗਣ ਵਾਲੀਆਂ ਹਵਾਵਾਂ ਠੰਡਾ ਲਿਆ ਰਹੀਆਂ ਹਨ। ਨਤੀਜਾ ਇਹ ਹੈ ਕਿ ਰਾਤ ਦੇ ਸਮੇਂ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਐਤਵਾਰ ਸਵੇਰੇ ਚੰਡੀਗੜ੍ਹ ਵਿੱਚ ਸੰਘਣੀ ਧੁੰਦ ਛਾਈ ਰਹੀ।
ਰਾਤ ਦੇ ਤਾਪਮਾਨ 'ਚ ਗਿਰਾਵਟ ਦਾ ਅਸਰ ਦਿਨ ਦੇ ਤਾਪਮਾਨ 'ਤੇ ਵੀ ਪਿਆ ਹੈ। ਦਿਨ ਦਾ ਤਾਪਮਾਨ ਵੀ ਹੁਣ 24 ਡਿਗਰੀ ਤੋਂ ਉੱਪਰ ਨਹੀਂ ਜਾ ਰਿਹਾ ਹੈ। ਹਾਲਾਂਕਿ ਜਿਵੇਂ-ਜਿਵੇਂ ਰਾਤ ਪੈ ਰਹੀ ਹੈ, ਸ਼ਹਿਰ ਦੀ ਹਵਾ ਵਿੱਚ ਪ੍ਰਦੂਸ਼ਣ ਦਾ ਪੱਧਰ ਫਿਰ ਤੋਂ 300 ਮਾਈਕ੍ਰੋਗ੍ਰਾਮ ਪ੍ਰਤੀ ਘਣ ਮੀਟਰ ਦੇ ਆਸ-ਪਾਸ ਪਹੁੰਚ ਰਿਹਾ ਹੈ, ਜੋ ਕਿ ਬਹੁਤ ਮਾੜਾ ਮੰਨਿਆ ਜਾਂਦਾ ਹੈ। ਦਿਨ ਵੇਲੇ ਹਵਾ ਦੀ ਗੁਣਵੱਤਾ ਦਾ ਸੂਚਕ ਅੰਕ 287 ਦੇ ਕਰੀਬ ਰਹਿੰਦਾ ਹੈ ਪਰ ਫਿਰ ਵੀ ਸ਼ਹਿਰ ਦੀ ਹਵਾ ਆਮ ਦਿਨਾਂ ਵਾਂਗ ਸਾਫ਼ ਨਹੀਂ ਹੈ। ਭਲੇ ਹੀ ਲੋਕਾਂ ਨੂੰ ਭੱਖਦੀ ਗਰਮੀ ਤੋਂ ਰਾਹਤ ਮਿਲ ਗਈ ਹੈ, ਪਰ ਆਬੋ ਹਵਾ ਵਿੱਚ ਜ਼ਹਿਰੀਲਾਪਨ ਹੋਣ ਕਾਰਨ ਸਿਹਤ ਸਬੰਧੀ ਕਈ ਸਮੱਸਿਆਵਾਂ ਵੱਧ ਸਕਦੀਆਂ ਹਨ।
ਧੁੰਦ ਦਾ ਅਲਰਟ
ਮੌਸਮ ਵਿਭਾਗ ਦੇ ਮੁਤਾਬਕ ਪੰਜਾਬ ਦੇ 15 ਜ਼ਿਲ੍ਹਿਆਂ ‘ਚ ਅੱਜ ਧੁੰਦ ਦੇਖਣ ਨੂੰ ਮਿਲ ਸਕਦੀ ਹੈ। 8 ਜ਼ਿਲ੍ਹਿਆਂ ‘ਚ ਆਰੈਂਜ ਅਲਰਟ ਜਾਰੀ ਕੀਤਾ ਗਿਆ ਹੈ, ਜਿਨ੍ਹਾਂ ‘ਚ ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਬਰਨਾਲਾ, ਫਤਿਹਗੜ੍ਹ ਸਾਹਿਬ, ਮਲੇਰਕੋਟਲਾ, ਪਟਿਆਲਾ ਸ਼ਾਮਲ ਹਨ। ਜਦਿਕ ਐਸਏਐਸ ਨਗਰ, ਨਵਾਂਸ਼ਹਿਰ, ਰੂਪਨਗਰ, ਅੰਮ੍ਰਿਤਸਰ, ਤਰਨਤਾਰਨ ਤੇ ਗੁਰਦਾਸਪੁਰ ‘ਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।