Punjab Weather Update: ਅੱਜ ਬਦਲ ਜਾਵੇਗਾ ਪੰਜਾਬ ਦਾ ਮੌਸਮ, ਜਾਣੋ ਅਗਲੇ 5 ਦਿਨਾਂ ਦੀ ਪੇਸ਼ਨਗੋਈ
ਮੌਸਮ ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਇਸ ਦੌਰਾਨ ਸੂਬੇ ਵਿੱਚ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਇਸ ਦੇ ਨਾਲ ਹੀ ਪਹਾੜਾਂ ਵਿੱਚ 25 ਜਨਵਰੀ ਤੱਕ ਮੌਸਮ ਖ਼ਰਾਬ ਰਹੇਗਾ।
Weather Update: ਪੰਜਾਬ 'ਚ ਅੱਜ ਤੋਂ ਮੌਸਮ ਬਦਲੇਗਾ। ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਸ਼ੁੱਕਰਵਾਰ ਨੂੰ ਕਈ ਸ਼ਹਿਰਾਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਅਗਲੇ ਦੋ ਦਿਨਾਂ ਤੱਕ ਮੌਸਮ ਖੁਸ਼ਕ ਰਹੇਗਾ।
23 ਜਨਵਰੀ ਤੋਂ ਮੌਸਮ ਵਿੱਚ ਫੇਰ ਬਦਲਾਅ ਆਵੇਗਾ ਅਤੇ ਪੰਜਾਬ ਦੇ ਸਾਰੇ ਸ਼ਹਿਰਾਂ ਵਿੱਚ 25 ਜਨਵਰੀ ਤੱਕ ਮੀਂਹ ਅਤੇ ਗੜੇਮਾਰੀ ਹੋਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਇਸ ਦੌਰਾਨ ਸੂਬੇ ਵਿੱਚ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਇਸ ਦੇ ਨਾਲ ਹੀ ਪਹਾੜਾਂ ਵਿੱਚ 25 ਜਨਵਰੀ ਤੱਕ ਮੌਸਮ ਖ਼ਰਾਬ ਰਹੇਗਾ।
ਜ਼ਿਕਰ ਕਰ ਦਈਏ ਕਿ ਵੈਸਟਰਨ ਡਿਸਟਰਬੈਂਸ ਦੇ ਆਉਣ ਨਾਲ ਅਗਲੇ ਪੰਜ ਦਿਨਾਂ ਤੱਕ ਪੰਜਾਬ ਵਿੱਚ ਸੀਤ ਲਹਿਰ ਤੋਂ ਰਾਹਤ ਮਿਲੇਗੀ। ਤਾਪਮਾਨ ਵਧਣ ਦੀ ਵੀ ਸੰਭਾਵਨਾ ਹੈ।
ਫਰੀਦਕੋਟ ਵਿੱਚ ਸਭ ਤੋਂ ਠੰਢੀ ਰਾਤ ਦਰਜ ਕੀਤੀ ਗਈ। ਇੱਥੇ ਘੱਟੋ-ਘੱਟ ਤਾਪਮਾਨ 4.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਬਠਿੰਡਾ ਦਾ ਘੱਟੋ-ਘੱਟ ਤਾਪਮਾਨ 5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਆਈਐਮਡੀ ਨੇ ਕਿਹਾ ਕਿ ਇੱਕ ਹੋਰ ਸਰਗਰਮ ਪੱਛਮੀ ਗੜਬੜ 20 ਜਨਵਰੀ ਦੀ ਰਾਤ ਤੋਂ 26 ਜਨਵਰੀ ਤੱਕ ਪੱਛਮੀ ਹਿਮਾਲੀਅਨ ਖੇਤਰ ਅਤੇ 23 ਜਨਵਰੀ ਤੋਂ 25 ਜਨਵਰੀ ਤੱਕ ਉੱਤਰ ਪੱਛਮੀ ਭਾਰਤ ਦੇ ਮੈਦਾਨੀ ਖੇਤਰਾਂ ਨੂੰ ਪ੍ਰਭਾਵਿਤ ਕਰਨ ਦੀ ਬਹੁਤ ਸੰਭਾਵਨਾ ਹੈ।ਇਸ ਦੇ ਪ੍ਰਭਾਵ ਹੇਠ 20 ਤੋਂ 22 ਜਨਵਰੀ ਨੂੰ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ।
ਜੇ ਉੱਤਰ ਭਾਰਤ ਦੀ ਗੱਲ ਕੀਤੀ ਜਾਵੇ ਤਾਂ ਪਿਛਲੇ ਕਈ ਦਿਨਾਂ ਤੋਂ ਕੜਾਕੇ ਦੀ ਠੰਡ ਅਤੇ ਸੀਤ ਲਹਿਰ ਨਾਲ ਜੂਝ ਰਹੇ ਉੱਤਰੀ ਭਾਰਤ ਦੇ ਲੋਕਾਂ ਨੂੰ ਜਲਦੀ ਹੀ ਠੰਡ ਤੋਂ ਕੁਝ ਰਾਹਤ ਮਿਲ ਸਕਦੀ ਹੈ, ਹਾਲਾਂਕਿ ਇਸ ਦੌਰਾਨ ਪੰਜਾਬ, ਹਰਿਆਣਾ, ਦਿੱਲੀ ਤੇ ਯੂਪੀ ਸਮੇਤ ਕਈ ਸੂਬਿਆਂ ਵਿੱਚ ਬਾਰਿਸ਼ ਦੀ ਸੰਭਾਵਨਾ ਵੀ ਪ੍ਰਗਟਾਈ ਗਈ ਹੈ। ਜੇ ਦਿੱਲੀ ਦੀ ਗੱਲ ਕਰੀਏ ਤਾਂ ਜਲਦ ਹੀ ਲੋਕਾਂ ਨੂੰ ਕੜਾਕੇ ਦੀ ਠੰਡ ਅਤੇ ਸੀਤ ਲਹਿਰ ਤੋਂ ਰਾਹਤ ਮਿਲਣ ਵਾਲੀ ਹੈ। ਮੌਸਮ ਵਿਭਾਗ ਮੁਤਾਬਕ ਅਗਲੇ ਪੰਜ ਦਿਨਾਂ ਤੱਕ ਯੂਪੀ ਵਿੱਚ ਸੀਤ ਲਹਿਰ ਦਾ ਪ੍ਰਕੋਪ ਨਹੀਂ ਹੋਵੇਗਾ। ਹਾਲਾਂਕਿ ਇਸ ਦੌਰਾਨ ਕਈ ਇਲਾਕਿਆਂ 'ਚ ਬਾਰਿਸ਼ ਹੋ ਸਕਦੀ ਹੈ।
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।