ਪੜਚੋਲ ਕਰੋ

Punjab Weather Update: ਪੰਜਾਬ 'ਚ ਮਾਨਸੂਨ ਦੀ ਐਂਟਰੀ, ਇਨ੍ਹਾਂ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ; ਗਰਜ-ਤੇਜ਼ ਤੂਫਾਨ ਨੂੰ ਲੈ ਚੇਤਾਵਨੀ...

Punjab Weather Update: ਪੰਜਾਬ ਵਾਸੀਆਂ ਲਈ ਜੂਨ ਦੀ ਭੱਖਦੀ ਗਰਮੀ ਵਿਚਾਲੇ ਰਾਹਤ ਭਰੀ ਖਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਜਲਦ ਹੀ ਮਾਨਸੂਨ ਦੀ ਐਂਟਰੀ ਨਾਲ ਮੌਸਮ ਬਦਲ ਜਾਏਗਾ ਅਤੇ ਲੋਕਾਂ ਨੂੰ ਤੱਪਦੀ ਧੁੱਪ ਤੋਂ ਰਾਹਤ...

Punjab Weather Update: ਪੰਜਾਬ ਵਾਸੀਆਂ ਲਈ ਜੂਨ ਦੀ ਭੱਖਦੀ ਗਰਮੀ ਵਿਚਾਲੇ ਰਾਹਤ ਭਰੀ ਖਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਜਲਦ ਹੀ ਮਾਨਸੂਨ ਦੀ ਐਂਟਰੀ ਨਾਲ ਮੌਸਮ ਬਦਲ ਜਾਏਗਾ ਅਤੇ ਲੋਕਾਂ ਨੂੰ ਤੱਪਦੀ ਧੁੱਪ ਤੋਂ ਰਾਹਤ ਮਿਲੇਗੀ। ਜਾਣਕਾਰੀ ਮੁਤਾਬਕ ਪਿਛਲੇ 24 ਘੰਟਿਆਂ ਵਿੱਚ, ਦੱਖਣ-ਪੱਛਮੀ ਮਾਨਸੂਨ ਹੁਣ ਬਿਹਾਰ, ਪੂਰਬੀ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਉਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਲੱਦਾਖ ਦੇ ਕਈ ਹਿੱਸਿਆਂ ਵਿੱਚ ਪਹੁੰਚ ਗਿਆ ਹੈ। ਜੇਕਰ ਮਾਨਸੂਨ ਇਸੇ ਰਫ਼ਤਾਰ ਨਾਲ ਜਾਰੀ ਰਿਹਾ, ਤਾਂ ਅੰਦਾਜ਼ਾ ਹੈ ਕਿ ਇਹ ਅੱਜ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਦਾਖਲ ਹੋਵੇਗਾ। ਮੌਸਮ ਵਿਭਾਗ ਅਨੁਸਾਰ, ਅਗਲੇ 3 ਦਿਨਾਂ ਲਈ ਮਾਨਸੂਨ ਪੰਜਾਬ ਵਿੱਚ ਦਾਖਲ ਹੋਣ ਲਈ ਅਨੁਕੂਲ ਹੈ।

ਪੰਜਾਬ ਵਿੱਚ ਪਿਛਲੇ 24 ਘੰਟਿਆਂ ਵਿੱਚ, ਵੱਧ ਤੋਂ ਵੱਧ ਤਾਪਮਾਨ ਔਸਤਨ 1.7 ਡਿਗਰੀ ਸੈਲਸੀਅਸ ਘਟਿਆ ਹੈ। ਤਾਪਮਾਨ ਆਮ ਨਾਲੋਂ 1.6 ਡਿਗਰੀ ਘੱਟ ਦਰਜ ਕੀਤਾ ਗਿਆ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 40.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜਦੋਂ ਕਿ ਅੰਮ੍ਰਿਤਸਰ ਵਿੱਚ 37.6 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 34.8 ਡਿਗਰੀ ਸੈਲਸੀਅਸ, ਪਟਿਆਲਾ ਵਿੱਚ 35 ਡਿਗਰੀ ਸੈਲਸੀਅਸ ਅਤੇ ਪਟਿਆਲਾ ਵਿੱਚ 32.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਪੰਜਾਬ ਵਿੱਚ ਅੱਜ ਮੀਂਹ ਲਈ ਯੈਲੋ ਅਲਰਟ

ਪੰਜਾਬ ਵਿੱਚ ਅੱਜ ਮੀਂਹ ਨੂੰ ਲੈ ਕੇ 16 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ, ਕਪੂਰਥਲਾ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ, ਸੰਗਰੂਰ, ਮਾਨਸਾ ਅਤੇ ਬਰਨਾਲਾ ਵਿੱਚ ਮੀਂਹ ਸਬੰਧੀ ਅਲਰਟ ਜਾਰੀ ਕੀਤਾ ਗਿਆ ਹੈ।

26 ਜੂਨ ਤੱਕ ਭਾਰੀ ਮੀਂਹ ਦੀ ਚੇਤਾਵਨੀ

ਮੌਸਮ ਵਿਭਾਗ ਨੇ ਅਗਲੇ ਹਫ਼ਤੇ ਲਈ ਇੱਕ ਵਿਸ਼ੇਸ਼ ਚੇਤਾਵਨੀ ਜਾਰੀ ਕੀਤੀ ਹੈ। 26 ਜੂਨ ਤੱਕ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਕਈ ਇਲਾਕਿਆਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ। 22 ਜੂਨ ਨੂੰ ਚੰਡੀਗੜ੍ਹ ਅਤੇ ਉੱਤਰੀ ਹਰਿਆਣਾ ਵਿੱਚ ਕੁਝ ਥਾਵਾਂ 'ਤੇ ਬਹੁਤ ਭਾਰੀ ਮੀਂਹ ਪੈ ਸਕਦਾ ਹੈ। ਗਰਜ ਅਤੇ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਨਾਲ ਮੀਂਹ ਪੈਣ ਦੀ ਆਸਾਰ ਹਨ।

ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਅੱਜ ਮੌਸਮ

ਅੰਮ੍ਰਿਤਸਰ - ਬੱਦਲਵਾਈ ਰਹੇਗੀ ਅਤੇ ਮੀਂਹ ਦੀ ਚੇਤਾਵਨੀ ਹੈ। ਤਾਪਮਾਨ 29 ਤੋਂ 34 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ।

ਜਲੰਧਰ - ਬੱਦਲਵਾਈ ਰਹੇਗੀ ਅਤੇ ਮੀਂਹ ਦੀ ਚੇਤਾਵਨੀ ਹੈ। ਤਾਪਮਾਨ 29 ਤੋਂ 33 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ।

ਲੁਧਿਆਣਾ- ਬੱਦਲਵਾਈ ਰਹੇਗੀ ਅਤੇ ਮੀਂਹ ਦੀ ਚੇਤਾਵਨੀ ਹੈ। ਤਾਪਮਾਨ 28 ਤੋਂ 34 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ।

ਪਟਿਆਲਾ- ਬੱਦਲਵਾਈ ਰਹੇਗੀ ਅਤੇ ਮੀਂਹ ਦੀ ਚੇਤਾਵਨੀ ਹੈ। ਤਾਪਮਾਨ 28 ਤੋਂ 32 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ।

ਮੋਹਾਲੀ- ਬੱਦਲਵਾਈ ਰਹੇਗੀ ਅਤੇ ਮੀਂਹ ਦੀ ਚੇਤਾਵਨੀ ਹੈ। ਤਾਪਮਾਨ 27 ਤੋਂ 33 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ।

ਟਾਪ ਹੈਡਲਾਈਨ

Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget