Punjab Weather Update: ਵੈਸਟਰਨ ਤੋਂ ਡਿਸਟਰਬੈਂਸ ਐਕਟਿਵ, ਪੰਜਾਬ, ਹਰਿਆਣਾ ਤੇ ਚੰਡੀਗੜ੍ਹ 'ਚ ਪਵੇਗਾ ਮੀਂਹ
Punjab weather Update: ਪੰਜਾਬ ਤੇ ਹਰਿਆਣਾ ਵਿੱਚ ਅੱਜ ਫਿਰ ਸੰਘਣੀ ਧੁੰਦ ਪਈ ਹੈ। ਦੋਵੇਂ ਸੂਬਿਆਂ ਵਿੱਚ ਕਈ ਥਾਵਾਂ 'ਤੇ ਵਿਜ਼ੀਬਿਲਟੀ ਜ਼ੀਰੋ ਤੋਂ 10 ਮੀਟਰ ਤੱਕ ਹੈ। ਇਸ ਦੇ ਨਾਲ ਹੀ ਅੱਜ ਤੋਂ ਵੈਸਟਰਨ ਡਿਸਟਰਬੈਂਸ ਐਕਟਿਵ ਹੋ ਰਿਹਾ ਹੈ।
Punjab weather Update: ਪੰਜਾਬ ਤੇ ਹਰਿਆਣਾ ਵਿੱਚ ਅੱਜ ਫਿਰ ਸੰਘਣੀ ਧੁੰਦ ਪਈ ਹੈ। ਦੋਵੇਂ ਸੂਬਿਆਂ ਵਿੱਚ ਕਈ ਥਾਵਾਂ 'ਤੇ ਵਿਜ਼ੀਬਿਲਟੀ ਜ਼ੀਰੋ ਤੋਂ 10 ਮੀਟਰ ਤੱਕ ਹੈ। ਇਸ ਦੇ ਨਾਲ ਹੀ ਅੱਜ ਤੋਂ ਵੈਸਟਰਨ ਡਿਸਟਰਬੈਂਸ ਐਕਟਿਵ ਹੋ ਰਿਹਾ ਹੈ। ਇਸ ਕਾਰਨ ਅਗਲੇ ਹਫ਼ਤੇ ਤੱਕ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਹਿਮਾਚਲ ਪ੍ਰਦੇਸ਼ 'ਚ ਬਾਰਸ਼ ਦੇ ਨਾਲ ਬਰਫਬਾਰੀ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।
ਮੌਸਮ ਵਿਭਾਗ ਵੱਲੋਂ ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ ਤੇ ਮੁਹਾਲੀ ਸ਼ਾਮਲ ਹਨ। ਬਾਕੀ ਜ਼ਿਲ੍ਹਿਆਂ ਵਿੱਚ ਮੌਸਮ ਆਮ ਵਾਂਗ ਰਹੇਗਾ। ਚੰਡੀਗੜ੍ਹ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ।
ਮੌਸਮ ਵਿਭਾਗ ਮੁਤਾਬਕ ਅਗਲਾ ਇੱਕ ਹਫ਼ਤਾ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿੱਚ ਦੋ ਪੜਾਵਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਸਮੇਤ ਦੋਵਾਂ ਰਾਜਾਂ ਵਿੱਚ 30 ਜਨਵਰੀ ਤੋਂ 1 ਫਰਵਰੀ ਤੇ 3-4 ਫਰਵਰੀ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਅਗਲੇ ਹਫ਼ਤੇ ਵਿੱਚ ਤਾਪਮਾਨ 1 ਤੋਂ 2 ਡਿਗਰੀ ਤੱਕ ਵਧਣ ਦੀ ਸੰਭਾਵਨਾ ਹੈ।
ਹਿਮਾਚਲ ਦੇ ਲਾਹੌਲ-ਸਪਿਤੀ, ਕਿਨੌਰ, ਚੰਬਾ, ਕੁੱਲੂ, ਸ਼ਿਮਲਾ ਵਿੱਚ 30 ਜਨਵਰੀ ਤੋਂ 3 ਫਰਵਰੀ ਤੱਕ ਭਾਰੀ ਬਰਫ਼ਬਾਰੀ ਤੇ ਮੰਡੀ, ਸਿਰਮੌਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨ ਕੇਂਦਰ ਸ਼ਿਮਲਾ ਅਨੁਸਾਰ, ਲਗਾਤਾਰ ਵੈਸਟਰਨ ਡਿਸਟਰਬੈਂਸ ਕਾਰਨ, ਪਹਾੜੀ ਰਾਜ ਵਿੱਚ ਜਨਵਰੀ ਦੇ ਅਖੀਰ ਤੇ ਫਰਵਰੀ ਦੇ ਸ਼ੁਰੂ ਵਿੱਚ ਦੋ ਤੋਂ ਤਿੰਨ ਦਿਨ ਬਰਫਬਾਰੀ ਤੇ ਬਾਰਸ਼ ਹੋਵੇਗੀ।
ਮੌਸਮ ਵਿਭਾਗ ਮੁਤਾਬਕ ਅੱਜ ਸਵੇਰੇ ਚੰਡੀਗੜ੍ਹ ਵਿੱਚ ਆਸਮਾਨ ਸਾਫ ਰਹੇਗਾ ਪਰ ਸ਼ਾਮ ਨੂੰ ਬੱਦਲ ਛਾਏ ਰਹਿਣਗੇ। ਤਾਪਮਾਨ 7 ਤੋਂ 19 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਅੰਮ੍ਰਿਤਸਰ ਵਿੱਚ ਸਵੇਰੇ ਆਸਮਾਨ ਸਾਫ ਰਹੇਗਾ, ਦੁਪਹਿਰ ਤੇ ਸ਼ਾਮ ਨੂੰ ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ 8 ਤੋਂ 19 ਡਿਗਰੀ ਦੇ ਵਿਚਕਾਰ ਰਹੇਗਾ।
ਜਲੰਧਰ ਵਿੱਚ ਸਵੇਰੇ ਆਸਮਾਨ ਸਾਫ ਰਹੇਗਾ, ਦੁਪਹਿਰ ਤੇ ਸ਼ਾਮ ਨੂੰ ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ 8 ਤੋਂ 19 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਲੁਧਿਆਣਾ ਵਿੱਚ ਸਵੇਰੇ ਆਸਮਾਨ ਸਾਫ ਰਹੇਗਾ, ਦੁਪਹਿਰ ਤੇ ਸ਼ਾਮ ਨੂੰ ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ 8 ਤੋਂ 19 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। ਮੁਹਾਲੀ ਵਿੱਚ ਸਵੇਰੇ ਮੌਸਮ ਸਾਫ, ਦੁਪਹਿਰ ਤੇ ਸ਼ਾਮ ਨੂੰ ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ 9 ਤੋਂ 20 ਡਿਗਰੀ ਦੇ ਵਿਚਕਾਰ ਰਹੇਗਾ।