ਪੜਚੋਲ ਕਰੋ

Weather Update: ਪੰਜਾਬੀਆਂ ਨੂੰ ਗਰਮੀ ਤੋਂ ਰਾਹਤ! ਬਾਰਸ਼ ਦਾ ਦੌਰ ਸ਼ੁਰੂ, ਜਾਣੋ ਅਗਲੇ ਦਿਨਾਂ ਦੇ ਮੌਸਮ ਦਾ ਹਾਲ

Weather Update: ਰਿਕਾਰਡ ਤੋੜ ਗਰਮੀ ਤੋਂ ਰਾਹਤ ਮਿਲਣੀ ਸ਼ੁਰੂ ਹੋ ਗਈ ਹੈ। ਪੰਜਾਬ ਦੇ ਕਈ ਹਿੱਸਿਆਂ ਵਿੱਚ ਹਲਕੀ ਬੂੰਦਾ-ਬਾਦੀ ਹੋਈ ਹੈ। ਇਸ ਨਾਲ ਪਾਰਾ ਹੇਠਾਂ ਆਇਆ ਹੈ। ਮੌਸਮ ਵਿਭਾਗ ਮੁਤਾਬਕ ਵੈਸਟਰਨ

Weather Update: ਰਿਕਾਰਡ ਤੋੜ ਗਰਮੀ ਤੋਂ ਰਾਹਤ ਮਿਲਣੀ ਸ਼ੁਰੂ ਹੋ ਗਈ ਹੈ। ਪੰਜਾਬ ਦੇ ਕਈ ਹਿੱਸਿਆਂ ਵਿੱਚ ਹਲਕੀ ਬੂੰਦਾ-ਬਾਦੀ ਹੋਈ ਹੈ। ਇਸ ਨਾਲ ਪਾਰਾ ਹੇਠਾਂ ਆਇਆ ਹੈ। ਮੌਸਮ ਵਿਭਾਗ ਮੁਤਾਬਕ ਵੈਸਟਰਨ ਡਿਸਟਰਬੈਂਸ ਐਕਟਿਵ ਹੋ ਰਿਹਾ ਹੈ ਜਿਸ ਦਾ ਪੰਜਾਬ ਵਿੱਚ ਵੀ ਅਸਰ ਵੇਖਣ ਨੂੰ ਮਿਲੇਗਾ। ਇਸ ਨਾਲ 1 ਤੇ 2 ਜੂਨ ਨੂੰ ਬਾਰਸ਼ ਹੋ ਸਕਦੀ ਹੈ।

ਹਾਸਲ ਜਾਣਕਾਰੀ ਮੁਤਾਬਕ ਪਟਿਆਲਾ, ਮੋਗਾ ਤੇ ਆਸਪਾਸ ਦੇ ਇਲਾਕਿਆਂ ਵਿੱਚ ਬੁੱਧਵਾਰ ਰਾਤ ਨੂੰ ਹਲਕੀ ਬਾਰਸ਼ ਹੋਈ ਹੈ। ਇਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਵੱਲੋਂ ਪਿਛਲੇ ਕੁਝ ਦਿਨਾਂ ਤੋਂ ਜਾਰੀ ਰੈੱਡ ਅਲਰਟ ਨੂੰ ਹੁਣ ਔਰੇਂਜ ਵਿੱਚ ਬਦਲ ਦਿੱਤਾ ਗਿਆ ਹੈ। ਇਸ ਦੇ ਨਾਲ ਹੀ 1 ਜੂਨ ਨੂੰ ਯੈਲੋ ਅਲਰਟ ਤੇ 2 ਜੂਨ ਨੂੰ ਆਮ ਦਿਨ ਐਲਾਨਿਆ ਗਿਆ ਹੈ। 

ਹਾਸਲ ਜਾਣਕਾਰੀ ਅਨੁਸਾਰ ਪੰਜਾਬ ਦੇ 17 ਜ਼ਿਲ੍ਹਿਆਂ ਅੰਮ੍ਰਿਤਸਰ, ਤਰਨ ਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮੁਕਤਸਰ, ਫ਼ਰੀਦਕੋਟ, ਮੋਗਾ, ਕਪੂਰਥਲਾ, ਜਲੰਧਰ, ਬਠਿੰਡਾ, ਬਰਨਾਲਾ, ਲੁਧਿਆਣਾ, ਐਸਏਐਸ ਨਗਰ, ਫ਼ਤਹਿਗੜ੍ਹ ਸਾਹਿਬ, ਸੰਗਰੂਰ, ਮਾਨਸਾ ਤੇ ਪਟਿਆਲਾ 'ਚ ਅੱਜ ਔਰੇਂਜ ਅਲਰਟ ਜਾਰੀ ਕੀਤਾ ਗਿਆਹੈ। ਜਦਕਿ ਬਾਕੀ ਸਾਰੇ 6 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।


ਮੌਸਮ ਵਿਭਾਗ ਮੁਤਾਬਕ ਆਉਣ ਵਾਲੇ 2 ਤੋਂ 3 ਦਿਨਾਂ ਵਿੱਚ ਤਾਪਮਾਨ ਵਿੱਚ 1 ਤੋਂ 4 ਡਿਗਰੀ ਤੱਕ ਗਿਰਾਵਟ ਆਉਣ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਉੱਤਰੀ ਭਾਰਤ ਵਿੱਚ ਵੈਸਟਰਨ ਡਿਸਟਰਬੈਂਸ ਐਕਟਿਵ ਹੋ ਰਹੀ ਹੈ। ਇਸ ਕਾਰਨ 31 ਮਈ ਤੋਂ ਪੰਜਾਬ ਦੇ ਕੁਝ ਇਲਾਕਿਆਂ 'ਚ ਬੱਦਲ ਛਾਏ ਰਹਿਣ ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਪੰਜਾਬ ਦੇ ਤਾਪਮਾਨ 'ਚ ਮਾਮੂਲੀ ਗਿਰਾਵਟ ਆਵੇਗੀ, ਜਿਸ ਨਾਲ ਕੁਝ ਸਮੇਂ ਲਈ ਗਰਮੀ ਤੋਂ ਰਾਹਤ ਮਿਲੇਗੀ।


ਮੌਸਮ ਵਿਭਾਗ ਮੁਤਾਬਕ ਅੰਮ੍ਰਿਤਸਰ ਵਿੱਚ ਬੁੱਧਵਾਰ ਸ਼ਾਮ ਨੂੰ ਸ਼ਹਿਰ ਦਾ ਤਾਪਮਾਨ 45.8 ਡਿਗਰੀ ਦੇ ਕਰੀਬ ਦਰਜ ਕੀਤਾ ਗਿਆ। ਅੱਜ ਇਹ ਤਾਪਮਾਨ ਥੋੜ੍ਹਾ ਵਧ ਸਕਦਾ ਹੈ ਤੇ 47 ਡਿਗਰੀ ਦੇ ਨੇੜੇ ਪਹੁੰਚ ਸਕਦਾ ਹੈ। ਜਦੋਂ ਕਿ 31 ਮਈ ਤੋਂ ਅੰਸ਼ਕ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਜਲੰਧਰ ਵਿੱਚ ਬੀਤੀ ਸ਼ਾਮ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 45.9 ਡਿਗਰੀ ਦਰਜ ਕੀਤਾ ਗਿਆ। ਅੱਜ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਦੇ ਆਸਪਾਸ ਰਹਿਣ ਦਾ ਅਨੁਮਾਨ ਹੈ। ਜਦੋਂਕਿ ਇੱਥੇ 31 ਮਈ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ।

ਇਸੇ ਤਰ੍ਹਾਂ ਲੁਧਿਆਣਾ ਵਿੱਚ ਬੁੱਧਵਾਰ ਨੂੰ ਵੱਧ ਤੋਂ ਵੱਧ ਤਾਪਮਾਨ 46.1 ਡਿਗਰੀ ਦਰਜ ਕੀਤਾ ਗਿਆ। ਅੱਜ ਤਾਪਮਾਨ 47 ਡਿਗਰੀ ਦੇ ਆਸਪਾਸ ਪਹੁੰਚਣ ਦੀ ਸੰਭਾਵਨਾ ਹੈ। ਬਠਿੰਡਾ ਵਿੱਚ ਕੱਲ੍ਹ ਵੱਧ ਤੋਂ ਵੱਧ ਤਾਪਮਾਨ 48.5 ਡਿਗਰੀ ਦਰਜ ਕੀਤਾ ਗਿਆ। ਅੱਜ ਦਾ ਵੱਧ ਤੋਂ ਵੱਧ ਤਾਪਮਾਨ ਵੀ 49 ਡਿਗਰੀ ਦੇ ਆਸ-ਪਾਸ ਰਹਿਣ ਦਾ ਅਨੁਮਾਨ ਹੈ।

ਪਟਿਆਲਾ ਵਿੱਚ ਬੁੱਧਵਾਰ ਸ਼ਾਮ ਨੂੰ ਤਾਪਮਾਨ 45.7 ਡਿਗਰੀ ਦਰਜ ਕੀਤਾ ਗਿਆ। ਅੱਜ ਤਾਪਮਾਨ 47 ਡਿਗਰੀ ਦੇ ਆਸਪਾਸ ਰਹਿਣ ਦਾ ਅਨੁਮਾਨ ਹੈ। ਮੁਹਾਲੀ ਵਿੱਚ ਬੀਤੀ ਸ਼ਾਮ ਤਾਪਮਾਨ 45.7 ਡਿਗਰੀ ਦਰਜ ਕੀਤਾ ਗਿਆ। ਅੱਜ ਤਾਪਮਾਨ 46 ਡਿਗਰੀ ਦੇ ਆਸਪਾਸ ਰਹਿਣ ਦਾ ਅਨੁਮਾਨ ਹੈ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ CM ਬੇਅੰਤ ਸਿੰਘ ਦੇ ਕਾਤਲ ਲਈ ਪੈਰੋਲ ਦੀ ਮੰਗ, CM ਭਗਵੰਤ ਮਾਨ ਨੇ ਰਾਜਪਾਲ ਕਟਾਰੀਆ ਨੂੰ ਲਿਖਿਆ ਪੱਤਰ; ਬੋਲੇ- 10 ਦਿਨਾਂ ਦੀ...
ਪੰਜਾਬ ਤੋਂ ਵੱਡੀ ਖਬਰ, ਸਾਬਕਾ CM ਬੇਅੰਤ ਸਿੰਘ ਦੇ ਕਾਤਲ ਲਈ ਪੈਰੋਲ ਦੀ ਮੰਗ, CM ਭਗਵੰਤ ਮਾਨ ਨੇ ਰਾਜਪਾਲ ਕਟਾਰੀਆ ਨੂੰ ਲਿਖਿਆ ਪੱਤਰ; ਬੋਲੇ- 10 ਦਿਨਾਂ ਦੀ...
Punjab Weather: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਚੰਡੀਗੜ੍ਹ 'ਚ ਬੱਦਲਵਾਈ ਰਹੇਗੀ, ਇਨ੍ਹਾਂ ਇਲਾਕਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਚੰਡੀਗੜ੍ਹ 'ਚ ਬੱਦਲਵਾਈ ਰਹੇਗੀ, ਇਨ੍ਹਾਂ ਇਲਾਕਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
Punjab News: ਵਿਧਾਨ ਸਭਾ 2027 ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਕੀ BJP ਨਾਲ ਮੁੜ ਗਠਜੋੜ? ਹੱਦਬੰਦੀ ਬਿੱਲ 'ਤੇ ਸ਼੍ਰੋਮਣੀ ਅਕਾਲੀ ਦਲ ਦਾ ਸਮਰਥਨ...
ਵਿਧਾਨ ਸਭਾ 2027 ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਕੀ BJP ਨਾਲ ਮੁੜ ਗਠਜੋੜ? ਹੱਦਬੰਦੀ ਬਿੱਲ 'ਤੇ ਸ਼੍ਰੋਮਣੀ ਅਕਾਲੀ ਦਲ ਦਾ ਸਮਰਥਨ...
Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Embed widget