Punjab Weather: ਬੱਦਲਾਂ ਨਾਲ ਢਕੀ ਰਹੇਗੀ ਸੂਰਜ ਦੀ ਟਿੱਕੀ, ਅਗਲੇ 2 ਦਿਨ ਪੈਣਗੇ ਛਿੱਟੇ, ਝੱਖੜ ਤੇ ਗੜ੍ਹੇਮਾਰੀ ਤੋਂ ਨਹੀਂ ਇਨਕਾਰ
ਆਈਐਮਡੀ ਨੇ ਕਿਹਾ ਹੈ ਕਿ ਜਿਨ੍ਹਾਂ ਖੇਤਰਾਂ ਵਿੱਚ ਤੂਫ਼ਾਨ ਦੇ ਨਾਲ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਉੱਥੇ ਲੋਕਾਂ ਨੂੰ ਬਹੁਤ ਜ਼ਰੂਰੀ ਹੋਣ 'ਤੇ ਹੀ ਘਰੋਂ ਬਾਹਰ ਨਿਕਲਣ ਦੀ ਸਲਾਹ ਦਿੱਤੀ ਜਾਂਦੀ ਹੈ। ਮੀਂਹ ਦੌਰਾਨ ਲੋਕਾਂ ਨੂੰ ਦਰਖਤਾਂ ਹੇਠਾਂ ਵੀ ਨਹੀਂ ਰੁਕਣਾ ਚਾਹੀਦਾ।
Punjab Weather: ਪੰਜਾਬ ਸਮੇਤ ਰਾਸ਼ਟਰੀ ਰਾਜਧਾਨੀ ਦਿੱਲੀ, ਹਰਿਆਣਾ ਤੇ ਉੱਤਰੀ ਪੱਛਮੀ ਭਾਰਤ ਦੇ ਕਈ ਇਲਾਕਿਆਂ ਵਿੱਚ ਅਗਲੇ ਦੋ ਦਿਨਾਂ ਤੱਕ ਕੁਝ ਥਾਵਾਂ 'ਤੇ ਗਰਜ ਨਾਲ ਤੂਫ਼ਾਨ ਅਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ (ਆਈਐਮਡੀ) ਨੇ ਇਨ੍ਹਾਂ ਰਾਜਾਂ ਦੇ ਨਾਲ-ਨਾਲ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਉੱਚੇ ਇਲਾਕਿਆਂ ਵਿੱਚ ਭਾਰੀ ਮੀਂਹ ਦੇ ਨਾਲ ਗੜੇ ਪੈਣ ਦੀ ਭਵਿੱਖਬਾਣੀ ਕੀਤੀ ਹੈ।
ਸੋਮਵਾਰ ਨੂੰ ਕਈ ਇਲਾਕਿਆਂ 'ਚ ਮੀਂਹ ਪਿਆ
ਦਿੱਲੀ ਤੋਂ ਇਲਾਵਾ ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ, ਚੰਡੀਗੜ੍ਹ, ਪੂਰਬੀ ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਦੱਖਣੀ ਭਾਰਤ ਦੇ ਕੁਝ ਤੱਟਵਰਤੀ ਖੇਤਰਾਂ ਅਤੇ ਉੱਤਰ-ਪੂਰਬੀ ਰਾਜਾਂ ਵਿੱਚ ਸੋਮਵਾਰ ਸਵੇਰੇ 8.30 ਵਜੇ ਤੋਂ ਪਹਿਲਾਂ 24 ਘੰਟਿਆਂ ਦੌਰਾਨ ਹਲਕੀ ਤੋਂ ਦਰਮਿਆਨੀ ਬਾਰਿਸ਼ ਦਰਜ ਕੀਤੀ ਗਈ। ਇਸ ਦੌਰਾਨ ਪੂਰਬੀ ਉੱਤਰ ਪ੍ਰਦੇਸ਼ ਵਿੱਚ 60-70 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲੀਆਂ।
IMD ਦੀ ਸਲਾਹ
ਆਈਐਮਡੀ ਨੇ ਕਿਹਾ ਹੈ ਕਿ ਜਿਨ੍ਹਾਂ ਖੇਤਰਾਂ ਵਿੱਚ ਤੂਫ਼ਾਨ ਦੇ ਨਾਲ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਉੱਥੇ ਲੋਕਾਂ ਨੂੰ ਬਹੁਤ ਜ਼ਰੂਰੀ ਹੋਣ 'ਤੇ ਹੀ ਘਰੋਂ ਬਾਹਰ ਨਿਕਲਣ ਦੀ ਸਲਾਹ ਦਿੱਤੀ ਜਾਂਦੀ ਹੈ। ਮੀਂਹ ਦੌਰਾਨ ਲੋਕਾਂ ਨੂੰ ਦਰਖਤਾਂ ਹੇਠਾਂ ਵੀ ਨਹੀਂ ਰੁਕਣਾ ਚਾਹੀਦਾ।
ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਰੁਕੀ
ਸੋਮਵਾਰ ਨੂੰ, ਉੱਤਰਾਖੰਡ ਦੇ ਜੋਸ਼ੀਮਠ ਦੇ ਅਟਲਕੁੜੀ ਵਿਖੇ ਹੇਮਕੁੰਟ ਸਾਹਿਬ ਯਾਤਰਾ ਦੇ ਰਸਤੇ 'ਤੇ ਇੱਕ ਗਲੇਸ਼ੀਅਰ ਖਿਸਕ ਗਿਆ, ਜਿਸ ਕਾਰਨ ਯਾਤਰਾ ਵਿਚ ਲਗਭਗ ਦੋ ਘੰਟੇ ਤਕ ਵਿਘਨ ਪਿਆ। ਹੇਮਕੁੰਟ ਸਾਹਿਬ ਟਰੱਸਟ ਦੇ ਸੇਵਾਦਾਰਾਂ ਅਤੇ ਐਸਡੀਆਰਐਫ ਦੇ ਜਵਾਨਾਂ ਨੇ ਬਰਫ਼ ਸਾਫ਼ ਕੀਤੀ, ਜਿਸ ਤੋਂ ਬਾਅਦ 1900 ਦੇ ਕਰੀਬ ਸ਼ਰਧਾਲੂਆਂ ਨੂੰ ਹੇਮਕੁੰਟ ਸਾਹਿਬ ਲਈ ਰਵਾਨਾ ਕੀਤਾ ਗਿਆ। 800 ਸ਼ਰਧਾਲੂਆਂ ਦਾ ਜੱਥਾ ਘੰਘੜੀਆ ਤੋਂ ਸਵੇਰੇ 5 ਵਜੇ ਹੇਮਕੁੰਟ ਸਾਹਿਬ ਲਈ ਰਵਾਨਾ ਹੋਇਆ ਸੀ, ਪਰ ਸਵੇਰੇ 6 ਵਜੇ ਚਾਰ ਕਿਲੋਮੀਟਰ ਦੂਰ ਅਟਲਕੁੜੀ ਵਿਖੇ ਇੱਕ ਗਲੇਸ਼ੀਅਰ ਖਿਸਕਣ 'ਤੇ ਯਾਤਰਾ ਰੋਕ ਦਿੱਤੀ ਗਈ। ਬਰਫ਼ ਹਟਾਉਣ ਵਿੱਚ ਦੋ ਘੰਟੇ ਲੱਗ ਗਏ, ਫਿਰ ਸਵੇਰੇ ਅੱਠ ਵਜੇ ਸਫ਼ਰ ਨਿਰਵਿਘਨ ਹੋ ਸਕਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।