ਪੜਚੋਲ ਕਰੋ

ਬਾਰਸ਼ ਨੇ ਧੋ ਦਿੱਤਾ ਪਰਾਲੀ ਦਾ ਧੂੰਆਂ, ਸਰਕਾਰ ਨੂੰ ਵੀ ਆਇਆ ਸੁੱਖ ਦਾ ਸਾਹ

ਉੱਤਰੀ ਭਾਰਤ 'ਚ ਬਾਰਸ਼ ਤੇ ਬਰਫਬਾਰੀ ਨੇ ਪੰਜਾਬ ਤੇ ਹਰਿਆਣਾ ਨੂੰ ਠਾਰ੍ਹ ਦਿੱਤਾ ਹੈ। ਪਹਾੜਾਂ ਦੇ ਨਾਲ-ਨਾਲ ਮੈਦਾਨੀ ਇਲਾਕਿਆਂ ਦਾ ਪਾਰਾ ਵੀ ਕਾਫੀ ਹੇਠਾਂ ਆ ਗਿਆ ਹੈ। ਇਸ ਦੇ ਨਾਲ ਹੀ ਸਰਦੀਆਂ ਦੀ ਸ਼ੁਰੂਆਤ ਵੀ ਹੋ ਗਈ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ ਤੇ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਪਏ ਮੀਂਹ ਨੇ ਹਵਾ ’ਚ ਫੈਲੇ ਪ੍ਰਦੂਸ਼ਣ ਨੂੰ ਕਾਫ਼ੀ ਹੱਦ ਤੱਕ ਧੋ ਦਿੱਤਾ ਹੈ। ਇਸ ਨਾਲ ਲੋਕਾਂ ਦੇ ਨਾਲ-ਨਾਲ ਪੰਜਾਬ ਸਰਕਾਰ ਨੂੰ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਪ੍ਰਦੂਸ਼ਣ ਫੈਲਣ ਦੇ ਮਾਮਲੇ ’ਤੇ ਸੋਮਵਾਰ ਵੀ ਪੰਜਾਬ ਦੀ ਕਾਫ਼ੀ ਖਿਚਾਈ ਕੀਤੀ ਸੀ।

ਚੰਡੀਗੜ੍ਹ: ਉੱਤਰੀ ਭਾਰਤ 'ਚ ਬਾਰਸ਼ ਤੇ ਬਰਫਬਾਰੀ ਨੇ ਪੰਜਾਬ ਤੇ ਹਰਿਆਣਾ ਨੂੰ ਠਾਰ੍ਹ ਦਿੱਤਾ ਹੈ। ਪਹਾੜਾਂ ਦੇ ਨਾਲ-ਨਾਲ ਮੈਦਾਨੀ ਇਲਾਕਿਆਂ ਦਾ ਪਾਰਾ ਵੀ ਕਾਫੀ ਹੇਠਾਂ ਆ ਗਿਆ ਹੈ। ਇਸ ਦੇ ਨਾਲ ਹੀ ਸਰਦੀਆਂ ਦੀ ਸ਼ੁਰੂਆਤ ਵੀ ਹੋ ਗਈ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ ਤੇ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਪਏ ਮੀਂਹ ਨੇ ਹਵਾ ’ਚ ਫੈਲੇ ਪ੍ਰਦੂਸ਼ਣ ਨੂੰ ਕਾਫ਼ੀ ਹੱਦ ਤੱਕ ਧੋ ਦਿੱਤਾ ਹੈ। ਇਸ ਨਾਲ ਲੋਕਾਂ ਦੇ ਨਾਲ-ਨਾਲ ਪੰਜਾਬ ਸਰਕਾਰ ਨੂੰ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਪ੍ਰਦੂਸ਼ਣ ਫੈਲਣ ਦੇ ਮਾਮਲੇ ’ਤੇ ਸੋਮਵਾਰ ਵੀ ਪੰਜਾਬ ਦੀ ਕਾਫ਼ੀ ਖਿਚਾਈ ਕੀਤੀ ਸੀ। ਕਾਬਲੇਗੌਰ ਹੈ ਕਿ ਪਿਛਲੇ ਦਿਨਾਂ ਤੋਂ ਪਰਾਲੀ ਸਾੜਨ ਕਰਕੇ ਹਵਾ ਬੇਹੱਧ ਦੂਸ਼ਿਤ ਹੋ ਗਈ ਸੀ। ਇਸ ਨਾਲ ਬਿਮਾਰੀਆਂ ਦੀ ਵਧੀਆਂ ਸੀ। ਬਾਰਸ਼ ਨੇ ਵੱਡੀ ਰਾਹਤ ਦਿੱਤੀ ਹੈ। ਹੁਣ ਪੰਜਾਬ ਅੰਦਰ ਹਵਾ ਦੀ ਗੁਣਵੱਤਾ ਦਾ ਸੂਚਕ ਅੰਕ ਸੰਤੁਸ਼ਟੀ ਤੇ ਦਰਮਿਆਨੀ ਸਥਿਤੀ ‘ਕੋਡ’ ਵਿੱਚ ਆ ਗਿਆ ਹੈ। ਅੰਮ੍ਰਿਤਸਰ ਤੇ ਗੋਬਿੰਦਗੜ੍ਹ ’ਚ ਸਭ ਤੋਂ ਘੱਟ ਸੂਚਕ ਅੰਕ 90 ਮਾਪਿਆ ਗਿਆ ਜਦੋਂਕਿ ਖੰਨਾ ’ਚ ਇਹ 92 ਅੰਕ ’ਤੇ ਢੁੱਕਿਆ ਪਾਇਆ ਗਿਆ ਹੈ। ਦੀਵਾਲੀ ਦੇ ਦਿਨਾਂ ਤੋਂ ਸੂਬੇ ਵਿੱਚ ਹਵਾ ਦੀ ਗੁਣਵੱਤਾ ਦਾ ਸੂਚਕ ਅੰਕ ਕਾਫ਼ੀ ਮਿਕਦਾਰ ’ਚ ਉਪਰਲੇ ਅੰਕੜੇ ’ਚ ਪਹੁੰਚਿਆ ਹੋਇਆ ਸੀ। ਪਰਾਲੀ ਦੀ ਅੱਗ ਨੇ ਹਵਾ ਨੂੰ ਹੋਰ ਪਲੀਤ ਕਰ ਦਿੱਤਾ ਸੀ। ਪ੍ਰਦੂਸ਼ਣ ਦੀ ਮਾਰ ਤੋਂ ਲੋਕ ਕਾਫ਼ੀ ਪੀੜਤ ਸਨ ਤੇ ਬਿਮਾਰੀਆਂ ਫੈਲਣ ਦਾ ਡਰ ਬਣਿਆ ਹੋਇਆ ਸੀ। ਇਕੱਤਰ ਵੇਰਵਿਆਂ ਮੁਤਾਬਿਕ ਅੰਮ੍ਰਿਤਸਰ ’ਚ ਦੁਪਹਿਰ ਤੋਂ ਪਹਿਲਾਂ ਹਵਾ ਦੀ ਗੁਣਵੱਤਾ ਦਾ ਸੂਚਕ ਅੰਕ ਜਿਹੜਾ 119 ’ਤੇ ਸੀ ਉਹ ਸ਼ਾਮ ਤਕ ਘਟ ਕੇ 90 ’ਤੇ ਆ ਗਿਆ ਸੀ। ਇਸੇ ਤਰ੍ਹਾਂ ਮੰਡੀ ਗੋਬਿੰਦਗੜ੍ਹ ’ਚ ਸੂਚਕ ਅੰਕ ਦੁਪਹਿਰ ਤੋਂ ਪਹਿਲਾਂ 106 ਸੀ ਜੋ ਸ਼ਾਮ ਨੂੰ ਘਟ ਕੇ 90 ’ਤੇ ਆ ਗਿਆ। ਇਸੇ ਤਰ੍ਹਾਂ ਖੰਨਾ ’ਚ ਸੂਚਕ ਅੰਕ 91, ਬਠਿੰਡਾ ’ਚ 140, ਜਲੰਧਰ ’ਚ 174, ਲੁਧਿਆਣਾ ’ਚ 122 ਤੇ ਪਟਿਆਲਾ ’ਚ 102 ਸੂਚਕ ਅੰਕ ’ਤੇ ਮਾਪਿਆ ਗਿਆ ਹੈ। ਸ਼ਾਮ ਦੀ ਰਿਪੋਰਟ ਮੁਤਾਬਕ ਪੰਜਾਬ ’ਚ ਸਿਰਫ਼ ਰੋਪੜ ’ਚ ਹੀ ਸੂਚਕ ਅੰਕ 230 ‘ਮਾੜੀ ਸਥਿਤੀ’ ਵਿੱਚ ਪਾਇਆ ਗਿਆ ਹੈ ਜਦੋਂਕਿ ਬਾਕੀ ਹਿੱਸਿਆਂ ਦੀ ਹਵਾ ਦੀ ਗੁਣਵੱਤਾ ’ਚ ਵੱਡਾ ਸੁਧਾਰ ਆਇਆ ਹੈ।

ਟਾਪ ਹੈਡਲਾਈਨ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਪਿੰਡ 'ਚ ED ਦੀ ਰੇਡ, ਕਰੀਬੀ ਦੇ ਘਰ ਖੰਗਾਲੇ ਦਸਤਾਵੇਜ; ਮੱਚਿਆ ਹੜਕੰਪ
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਪਿੰਡ 'ਚ ED ਦੀ ਰੇਡ, ਕਰੀਬੀ ਦੇ ਘਰ ਖੰਗਾਲੇ ਦਸਤਾਵੇਜ; ਮੱਚਿਆ ਹੜਕੰਪ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ
NEET UG 2026 ਦੇ ਆਏ ਨਤੀਜੇ, ਪੰਜਾਬ ਦੇ ਆਰਿਅਨ ਅਤੇ ਹਰਿਆਣਾ ਦੇ ਆਂਸ਼ੁਲ ਨੇ ਮਾਰੀ ਬਾਜ਼ੀ
NEET UG 2026 ਦੇ ਆਏ ਨਤੀਜੇ, ਪੰਜਾਬ ਦੇ ਆਰਿਅਨ ਅਤੇ ਹਰਿਆਣਾ ਦੇ ਆਂਸ਼ੁਲ ਨੇ ਮਾਰੀ ਬਾਜ਼ੀ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
NEET UG 2026 ਦੇ ਆਏ ਨਤੀਜੇ, ਪੰਜਾਬ ਦੇ ਆਰਿਅਨ ਅਤੇ ਹਰਿਆਣਾ ਦੇ ਆਂਸ਼ੁਲ ਨੇ ਮਾਰੀ ਬਾਜ਼ੀ
NEET UG 2026 ਦੇ ਆਏ ਨਤੀਜੇ, ਪੰਜਾਬ ਦੇ ਆਰਿਅਨ ਅਤੇ ਹਰਿਆਣਾ ਦੇ ਆਂਸ਼ੁਲ ਨੇ ਮਾਰੀ ਬਾਜ਼ੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਜੁਲਾਈ 2026
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
Embed widget