Weather Update: ਤੇਜ਼ ਹਵਾਵਾਂ ਨਾਲ ਬਦਲਿਆ ਮੌਸਮ, 19 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ ਜਾਰੀ, ਤਾਪਮਾਨ 'ਚ ਵੀ ਆਈ ਗਿਰਾਵਟ
Weather Update: ਮੌਸਮ ਵਿਭਾਗ ਨੇ ਅੱਜ 19 ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ। ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਨੂੰ ਛੱਡ ਕੇ ਪੂਰੇ ਸੂਬੇ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
Weather Update: ਪਿਛਲੇ ਕਾਫੀ ਦਿਨਾਂ ਤੋਂ ਗਰਮੀ ਨੇ ਲੋਕਾਂ ਨੂੰ ਕਾਫੀ ਪਰੇਸ਼ਾਨ ਕੀਤਾ ਹੋਇਆ ਸੀ, ਹੁਣ ਕਾਫੀ ਦਿਨਾਂ ਮੀਂਹ ਪਿਆ ਹੈ ਜਿਸ ਕਰਕੇ ਲੋਕਾਂ ਨੂੰ ਸੁੱਖ ਦਾ ਸਾਹ ਆਇਆ ਹੈ। ਪੰਜਾਬ ਵਿੱਚ ਵੈਸਟਰਨ ਡਿਸਟਰਬੈਂਸ ਨੇ ਜ਼ੋਰ ਫੜਨਾ ਸ਼ੁਰੂ ਕਰ ਦਿੱਤਾ ਹੈ। ਉੱਥੇ ਹੀ ਬੁੱਧਵਾਰ ਨੂੰ ਸ਼ਾਮ ਨੂੰ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਤਾਪਮਾਨ ਵਿੱਚ ਅਚਾਨਕ ਤਬਦੀਲੀ ਦੇਖਣ ਨੂੰ ਮਿਲੀ। ਜਿਸ ਤੋਂ ਬਾਅਦ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਵੀਰਵਾਰ ਨੂੰ ਵੀ ਅਜਿਹਾ ਹੀ ਮੌਸਮ ਰਹੇਗਾ।
ਇਸ ਦੇ ਨਾਲ ਹੀ ਸ਼ਨੀਵਾਰ ਤੋਂ ਪੰਜਾਬ 'ਚ ਹਾਲਾਤ ਆਮ ਵਾਂਗ ਹੋਣੇ ਸ਼ੁਰੂ ਹੋ ਜਾਣਗੇ। ਮੌਸਮ ਵਿਭਾਗ ਨੇ ਅੱਜ 19 ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ। ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਨੂੰ ਛੱਡ ਕੇ ਪੂਰੇ ਸੂਬੇ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਉਪਰੋਕਤ ਚਾਰ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 40 ਤੋਂ 45 ਡਿਗਰੀ ਦੇ ਆਸ-ਪਾਸ ਚੱਲ ਰਿਹਾ ਸੀ, 2 ਦਿਨਾਂ ਦੇ ਇਸ ਮੌਸਮ ਤੋਂ ਬਾਅਦ ਤਾਪਮਾਨ 40 ਡਿਗਰੀ ਦੇ ਆਸ-ਪਾਸ ਹੇਠਾਂ ਆ ਜਾਵੇਗਾ।
ਮੌਸਮ ਵਿਭਾਗ ਅਨੁਸਾਰ ਵੈਸਟਰਨ ਡਿਸਟਰਬੈਂਸ ਦਾ ਅਸਰ ਪੰਜਾਬ ਵਿੱਚ 7 ਜੂਨ ਤੱਕ ਰਹਿਣ ਵਾਲਾ ਹੈ। 6 ਜੂਨ ਨੂੰ 4 ਜ਼ਿਲ੍ਹਿਆਂ ਨੂੰ ਛੱਡ ਕੇ ਪੂਰੇ ਪੰਜਾਬ ਵਿੱਚ ਆਰੇਂਜ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ 7 ਜੂਨ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮੁਕਤਸਰ, ਫ਼ਰੀਦਕੋਟ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਬਾਰਿਸ਼ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਨ੍ਹਾਂ ਇਲਾਕਿਆਂ 'ਚ 7 ਜੂਨ ਨੂੰ ਵੀ ਮੀਂਹ ਪੈ ਸਕਦਾ ਹੈ।
ਉੱਥੇ ਹੀ ਪੰਜਾਬ ਵਿੱਚ 8 ਜੂਨ ਤੋਂ ਮੌਸਮ ਆਮ ਵਾਂਗ ਹੋ ਜਾਵੇਗਾ। ਮੌਸਮ ਵਿਭਾਗ ਨੇ ਨਾ ਤਾਂ ਹੀਟ ਵੇਵ ਅਤੇ ਨਾ ਹੀ ਤੂਫਾਨ ਨੂੰ ਲੈ ਕੇ ਕੋਈ ਅਲਰਟ ਜਾਰੀ ਕੀਤਾ ਹੈ। ਪਰ ਤਾਪਮਾਨ ਇੱਕ ਵਾਰ ਫਿਰ 44-45 ਡਿਗਰੀ ਦੇ ਆਸਪਾਸ ਪਹੁੰਚਣਾ ਸ਼ੁਰੂ ਹੋ ਜਾਵੇਗਾ।
ਪੰਜਾਬ ਦੇ ਸ਼ਹਿਰਾਂ ਦਾ ਤਾਪਮਾਨ
ਅੰਮ੍ਰਿਤਸਰ- ਬੀਤੇ ਦਿਨ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 41.9 ਡਿਗਰੀ ਦਰਜ ਕੀਤਾ ਗਿਆ। ਅੱਜ ਤਾਪਮਾਨ 40 ਡਿਗਰੀ ਦੇ ਨੇੜੇ ਪਹੁੰਚਣ ਦੀ ਸੰਭਾਵਨਾ ਹੈ।
ਜਲੰਧਰ- ਬੁੱਧਵਾਰ ਸ਼ਾਮ ਨੂੰ ਤਾਪਮਾਨ 41.6 ਡਿਗਰੀ ਦਰਜ ਕੀਤਾ ਗਿਆ। ਅੱਜ ਇਹ ਘਟੇਗਾ ਅਤੇ ਤਾਪਮਾਨ 40 ਡਿਗਰੀ ਦੇ ਨੇੜੇ ਪਹੁੰਚ ਜਾਵੇਗਾ।
ਲੁਧਿਆਣਾ- ਕੱਲ੍ਹ ਵੱਧ ਤੋਂ ਵੱਧ ਤਾਪਮਾਨ 43.1 ਡਿਗਰੀ ਦਰਜ ਕੀਤਾ ਗਿਆ। ਜਦੋਂ ਕਿ ਅੱਜ ਇਹ ਤਾਪਮਾਨ 41 ਡਿਗਰੀ ਤੱਕ ਪਹੁੰਚ ਸਕਦਾ ਹੈ।
ਪਟਿਆਲਾ-ਬੁੱਧਵਾਰ ਸ਼ਾਮ ਨੂੰ ਵੱਧ ਤੋਂ ਵੱਧ ਤਾਪਮਾਨ 42.6 ਡਿਗਰੀ ਦਰਜ ਕੀਤਾ ਗਿਆ। ਜਦੋਂ ਕਿ ਅੱਜ ਤਾਪਮਾਨ 41 ਡਿਗਰੀ ਤੱਕ ਪਹੁੰਚਣ ਦੀ ਸੰਭਾਵਨਾ ਹੈ।
ਮੋਹਾਲੀ- ਬੀਤੇ ਦਿਨ ਵੱਧ ਤੋਂ ਵੱਧ ਤਾਪਮਾਨ 42.1 ਡਿਗਰੀ ਦਰਜ ਕੀਤਾ ਗਿਆ। ਜਦੋਂ ਕਿ ਅੱਜ ਤਾਪਮਾਨ 41 ਡਿਗਰੀ ਤੱਕ ਪਹੁੰਚਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: Murder: 3 ਦੋਸਤਾਂ ਨੇ ਮਿਲ ਕੇ ਆਪਣੇ ਹੀ ਦੋਸਤ ਦੀ ਲਈ ਜਾਨ, ਤੇਜ਼ਧਾਰ ਹਥਿਆਰ ਨਾਲ ਕੀਤਾ ਕਤਲ