Punjab Weather Update: ਉੱਤਰੀ ਭਾਰਤ 'ਚ ਪਹਾੜਾਂ 'ਤੇ ਬਰਫਬਾਰੀ ਕਾਰਨ ਤਾਪਮਾਨ 'ਚ ਗਿਰਾਵਟ ਜਾਰੀ ਹੈ। ਬੇਸ਼ੱਕ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿੱਚ ਧੁੰਦ ਬਾਰੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਪਰ ਪਿਛਲੇ ਕੁਝ ਦਿਨਾਂ ਤੋਂ ਹੋਈ ਬਰਫਬਾਰੀ ਕਾਰਨ ਠੰਢ ਦਾ ਕਹਿਰ ਜਾਰੀ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ ਦੇ ਤਾਪਮਾਨ ਵਿੱਚ 0.6 ਡਿਗਰੀ, ਹਰਿਆਣਾ ਦੇ ਤਾਪਮਾਨ ਵਿੱਚ 0.9 ਡਿਗਰੀ ਤੇ ਚੰਡੀਗੜ੍ਹ ਦੇ ਤਾਪਮਾਨ ਵਿੱਚ 0.7 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।


ਮੌਸਮ ਵਿਭਾਗ ਮੁਤਾਬਕ ਪੰਜਾਬ ਤੇ ਹਰਿਆਣਾ ਦੇ ਕਈ ਇਲਾਕਿਆਂ ਵਿੱਚ ਅੱਜ ਸਵੇਰੇ ਹਲਕੀ ਧੁੰਦ ਪਈ ਪਰ ਵਿਜ਼ੀਬਿਲਟੀ ਆਮ ਵਾਂਗ ਹੀ ਰਹੀ। ਜਿਵੇਂ-ਜਿਵੇਂ ਦਿਨ ਚੜ੍ਹ ਰਿਹਾ ਹੈ, ਚੰਗੀ ਧੁੱਪ ਨਿਕਲ ਰਹੀ ਹੈ। ਉਂਝ ਦੋਵਾਂ ਸੂਬਿਆਂ ਅੰਦਰ ਅਗਲੇ ਦੋ ਦਿਨਾਂ ਤੱਕ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਆਵੇਗੀ।



ਪਹਾੜਾਂ ਤੋਂ ਆ ਰਹੀਆਂ ਠੰਡੀਆਂ ਹਵਾਵਾਂ ਕਾਰਨ ਪੰਜਾਬ ਦੇ ਸ਼ਹਿਰਾਂ ਵਿੱਚ ਘੱਟੋ-ਘੱਟ ਤਾਪਮਾਨ 3 ਡਿਗਰੀ ਜਾਂ ਇਸ ਤੋਂ ਹੇਠਾਂ ਜਾ ਸਕਦਾ ਹੈ। ਜੇਕਰ ਚੰਡੀਗੜ੍ਹ ਤੇ ਆਸਪਾਸ ਦੇ ਇਲਾਕਿਆਂ ਦੀ ਗੱਲ ਕਰੀਏ ਤਾਂ ਅਗਲੇ ਦੋ ਦਿਨਾਂ ਤੱਕ ਘੱਟੋ-ਘੱਟ ਤਾਪਮਾਨ 6 ਡਿਗਰੀ ਦੇ ਆਸ-ਪਾਸ ਰਹੇਗਾ। ਹਰਿਆਣਾ ਵਿੱਚ ਵੀ ਘੱਟੋ-ਘੱਟ ਤਾਪਮਾਨ 5-6 ਡਿਗਰੀ ਦੇ ਆਸ-ਪਾਸ ਦਰਜ ਕੀਤਾ ਜਾਵੇਗਾ।



ਹਿਮਾਚਲ 'ਚ ਹੋਈ ਬਰਫਬਾਰੀ ਤੋਂ ਬਾਅਦ ਹੁਣ ਆਸਮਾਨ ਸਾਫ ਹੈ ਤੇ ਸੂਰਜ ਨਿਕਲ ਰਿਹਾ ਹੈ। ਇਸ ਤੋਂ ਬਾਅਦ ਸਥਿਤੀ ਆਮ ਵਾਂਗ ਹੋ ਰਹੀ ਹੈ। ਅਜੇ ਵੀ ਲਾਹੌਲ-ਸਪਿਤੀ ਵਿੱਚ 138, ਮੰਡੀ ਵਿੱਚ 24, ਕੁੱਲੂ ਵਿੱਚ 41 ਤੇ ਚੰਬਾ ਵਿੱਚ 37 ਸੜਕਾਂ ਬੰਦ ਹਨ। ਜਦੋਂਕਿ ਹਿਮਾਚਲ ਦੇ ਕੁਕੁਸਮਾਰੀ ਵਿੱਚ ਤਾਪਮਾਨ -12 ਡਿਗਰੀ ਦੇ ਆਸਪਾਸ ਦਰਜ ਕੀਤਾ ਜਾ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਹਿਮਾਚਲ 'ਚ ਅਜੇ ਤੱਕ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ।


ਪੰਜਾਬ ਦੇ ਵੱਡੇ ਸ਼ਹਿਰਾਂ ਦੇ ਮੌਸਮ ਦਾ ਹਾਲ


ਮੌਸਮ ਵਿਭਾਗ ਮੁਤਾਬਕ ਅੱਜ ਚੰਡੀਗੜ੍ਹ ਵਿੱਚ ਆਸਮਾਨ ਸਾਫ ਰਹੇਗਾ। ਸਾਰਾ ਦਿਨ ਧੁੱਪ ਵੀ ਰਹੇਗੀ। ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਆਵੇਗੀ। ਤਾਪਮਾਨ 6 ਤੋਂ 19 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ। ਅੰਮ੍ਰਿਤਸਰ ਵਿੱਚ ਅਸਮਾਨ ਸਾਫ ਰਹੇਗਾ ਤੇ ਧੁੱਪ ਨਿਕਲੇਗੀ। ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਆਵੇਗੀ। ਤਾਪਮਾਨ 4 ਤੋਂ 17 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।


ਇਸੇ ਤਰ੍ਹਾਂ ਜਲੰਧਰ ਵਿੱਚ ਆਸਮਾਨ ਸਾਫ ਰਹੇਗੀ ਤੇ ਧੁੱਪ ਨਿਕਲੇਗੀ। ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਆਵੇਗੀ। ਤਾਪਮਾਨ 4 ਤੋਂ 18 ਡਿਗਰੀ ਦੇ ਵਿਚਕਾਰ ਰਹੇਗਾ। ਲੁਧਿਆਣਾ ਵਿੱਚ ਮੌਸਮ ਸਾਫ ਰਹੇਗਾ। ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਆਵੇਗੀ। ਤਾਪਮਾਨ 5 ਤੋਂ 19 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ। ਮੁਹਾਲੀ ਵਿੱਚ ਧੁੱਪ ਨਿਕਲੇਗੀ। ਤਾਪਮਾਨ 6 ਤੋਂ 18 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਆਵੇਗੀ।