Punjab Weather Update : ਦੇਸ਼ ਦੇ ਪੂਰਬੀ ਤੇ ਦੱਖਣੀ ਰਾਜਾਂ ਵਿੱਚ ਭਾਰੀ ਮੀਂਹ ਤੋਂ ਬਾਅਦ ਹੁਣ ਮੀਂਹ ਨੇ ਉੱਤਰੀ ਭਾਰਤ ਨੂੰ ਵੀ ਭਿਓਉਣਾ ਸ਼ੁਰੂ ਕਰ ਦਿੱਤਾ ਹੈ। ਪਿਛਲੇ ਕੁਝ ਦਿਨਾਂ ਤੋਂ ਦਿੱਲੀ, ਬਿਹਾਰ, ਰਾਜਸਥਾਨ, ਉੱਤਰ ਪ੍ਰਦੇਸ਼ ਸਮੇਤ ਕਈ ਰਾਜਾਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਰਹੀ ਹੈ। ਇਸ ਕਾਰਨ ਇੱਥੇ ਮੌਸਮ ਸੁਹਾਵਣਾ ਹੋ ਗਿਆ ਹੈ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।

ਹੁਣ ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਨਵਾਂ ਅਲਰਟ ਜਾਰੀ ਕੀਤਾ ਹੈ। ਮੌਸਮ ਵਿਗਿਆਨੀਆਂ ਅਨੁਸਾਰ ਅਗਲੇ ਚਾਰ ਤੋਂ ਪੰਜ ਦਿਨਾਂ ਵਿੱਚ ਉੱਤਰੀ ਭਾਰਤ ਦੇ ਮੈਦਾਨੀ ਖੇਤੀ ਖੇਤਰ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।


ਦਿੱਲੀ-ਐਨਸੀਆਰ ਦੇ ਖੇਤਰਾਂ ਵਿੱਚ ਪਿਛਲੇ ਦੋ-ਤਿੰਨ ਦਿਨਾਂ ਤੋਂ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਇਸ ਨਾਲ ਇੱਥੋਂ ਦੇ ਲੋਕਾਂ ਨੂੰ ਹੁੰਮਸ ਅਤੇ ਗਰਮੀ ਤੋਂ ਰਾਹਤ ਮਿਲੀ ਹੈ। ਮੌਸਮ ਵਿਭਾਗ ਨੇ ਅੱਜ ਵੀ ਰਾਜਧਾਨੀ ਦਿੱਲੀ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਆਈਐਮਡੀ ਮੁਤਾਬਕ ਮੀਂਹ ਕਾਰਨ ਤਾਪਮਾਨ 32 ਡਿਗਰੀ ਤੱਕ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਪੂਰਬੀ ਉੱਤਰ ਪ੍ਰਦੇਸ਼ ਵਿੱਚ 1 ਅਤੇ 2 ਜੁਲਾਈ ਨੂੰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ।


ਆਈਐਮਡੀ ਮੁਤਾਬਕ ਬਿਹਾਰ, ਝਾਰਖੰਡ, ਪੱਛਮੀ ਬੰਗਾਲ ਵਿੱਚ ਮੰਗਲਵਾਰ ਯਾਨੀ 2 ਅਗਸਤ ਤੱਕ ਭਾਰੀ ਮੀਂਹ ਪੈ ਸਕਦਾ ਹੈ। ਗਰਜ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਅਤੇ ਉੱਤਰਾਖੰਡ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।