Punjab Weather Update: ਪੰਜਾਬ ਸਣੇ ਉੱਤਰੀ ਭਾਰਤ ਵਿੱਚ ਮੌਸਮ ਇਕਦਮ ਕਰਵਟ ਲੈ ਰਿਹਾ ਹੈ। ਕਈ ਰਾਜਾਂ ਵਿੱਚ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਮੌਸਮ ਨੇ ਕਈ ਥਾਵਾਂ 'ਤੇ ਅਕਤੂਬਰ ਵਿੱਚ ਹੀ ਕੰਬਲ ਕਢਾ ਦਿੱਤੇ ਹਨ। ਪੰਜਾਬ ਵਿੱਚ ਵੀ ਰਾਤਾਂ ਦਾ ਤਾਪਮਾਨ ਕਾਫੀ ਹੇਠਾਂ ਪਹੁਚ ਗਿਆ ਹੈ। ਹਾਸਲ ਜਾਣਕਾਰੀ ਮੁਤਾਬਕ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਰਾਤ ਦਾ ਤਾਪਮਾਨ ਹੁਣ 14 ਡਿਗਰੀ ਸੈਲਸੀਅਸ ਦੇ ਨੇੜੇ ਪਹੁੰਚ ਗਿਆ ਹੈ। ਐਤਵਾਰ ਨੂੰ ਕੁਝ ਜ਼ਿਲ੍ਹਿਆਂ ਵਿੱਚ ਰਾਤ ਦਾ ਘੱਟੋ-ਘੱਟ ਤਾਪਮਾਨ 12 ਡਿਗਰੀ ਸੈਲਸੀਅਸ ਦੇ ਆਸ-ਪਾਸ ਰਿਹਾ। 



ਮੌਸਮ ਵਿਭਾਗ ਮੁਤਾਬਕ ਅੱਜ ਕੁਝ ਜ਼ਿਲ੍ਹਿਆਂ ਵਿੱਚ ਦਿਨ ਦੀ ਸ਼ੁਰੂਆਤ ਧੁੰਦ ਨਾਲ ਹੋਈ ਹੈ। ਇਸ ਦੇ ਨਾਲ ਹੀ ਕੁਝ ਥਾਵਾਂ 'ਤੇ ਧੁੱਪ ਦੇ ਨਾਲ-ਨਾਲ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਬਠਿੰਡਾ, ਸੰਗਰੂਰ, ਮਲੇਰਕੋਟਲਾ ਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਮੌਸਮ ਸਾਫ਼ ਰਹੇਗਾ। ਮੌਸਮ ਵਿਭਾਗ ਚੰਡੀਗੜ੍ਹ ਦੀ ਭਵਿੱਖਬਾਣੀ ਅਨੁਸਾਰ ਪੰਜਾਬ ਵਿੱਚ 2 ਨਵੰਬਰ ਤੱਕ ਮੌਸਮ ਖੁਸ਼ਕ ਰਹੇਗਾ। ਸੂਬੇ ਵਿੱਚ 2 ਨਵੰਬਰ ਤੱਕ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ। 3 ਨਵੰਬਰ ਤੋਂ ਬਾਅਦ ਪੰਜਾਬ ਦਾ ਮੌਸਮ ਬਦਲ ਸਕਦਾ ਹੈ।



ਪੰਜਾਬ ਦੇ ਕੁਝ ਵੱਡੇ ਸ਼ਹਿਰਾਂ ਦੀ ਗੱਲ ਕਰੀਏ ਤਾਂ ਐਤਵਾਰ ਨੂੰ ਬਠਿੰਡਾ ਵਿੱਚ ਵੱਧ ਤੋਂ ਵੱਧ ਤਾਪਮਾਨ 31.4 ਡਿਗਰੀ, ਸੰਗਰੂਰ, ਬਰਨਾਲਾ, ਮਲੇਰਕੋਟਲਾ, ਪਟਿਆਲਾ ਵਿੱਚ 32 ਡਿਗਰੀ ਤੇ ਪਠਾਨਕੋਟ ਵਿੱਚ 30 ਡਿਗਰੀ ਰਿਹਾ। ਜਦੋਂ ਕਿ ਜੇਕਰ ਘੱਟੋ-ਘੱਟ ਤਾਪਮਾਨ ਦੀ ਗੱਲ ਕਰੀਏ ਤਾਂ ਬਠਿੰਡਾ ਵਿੱਚ 15.4 ਡਿਗਰੀ, ਸੰਗਰੂਰ, ਬਰਨਾਲਾ, ਮਲੇਰਕੋਟਲਾ, ਪਟਿਆਲਾ ਵਿੱਚ 16 ਡਿਗਰੀ ਅਤੇ ਪਠਾਨਕੋਟ ਵਿੱਚ 17 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ


ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ