ਪੜਚੋਲ ਕਰੋ
(Source: ECI/ABP News)
Punjab News : ਪੰਜਾਬ 'ਚ ਦੋ ਦਿਨਾਂ ਦੀ ਰਾਹਤ ਤੋਂ ਬਾਅਦ ਫ਼ਿਰ ਵੱਧੇਗੀ ਠੰਡ , 3 ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ
Punjab News : ਪੰਜਾਬ 'ਚ ਦੋ ਦਿਨਾਂ ਦੀ ਰਾਹਤ ਤੋਂ ਬਾਅਦ ਹੁਣ ਠੰਡ ਫਿਰ ਵਧਣ ਜਾ ਰਹੀ ਹੈ। ਮੰਗਲਵਾਰ ਤੋਂ ਹੀ ਪੰਜਾਬ 'ਚ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਵੈਸਟਰਨ ਡਿਸਟਰਬੈਂਸ ਕਾਰਨ 11 ਜਨਵਰੀ ਤੋਂ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ
![Punjab News : ਪੰਜਾਬ 'ਚ ਦੋ ਦਿਨਾਂ ਦੀ ਰਾਹਤ ਤੋਂ ਬਾਅਦ ਫ਼ਿਰ ਵੱਧੇਗੀ ਠੰਡ , 3 ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ Punjab weather update : cold will increase in Punjab after two days of relief ,possibility of rain for 3 days Punjab News : ਪੰਜਾਬ 'ਚ ਦੋ ਦਿਨਾਂ ਦੀ ਰਾਹਤ ਤੋਂ ਬਾਅਦ ਫ਼ਿਰ ਵੱਧੇਗੀ ਠੰਡ , 3 ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ](https://feeds.abplive.com/onecms/images/uploaded-images/2023/01/10/2334cedf469c2304277ef1b9f1d9bad51673344033033345_original.jpg?impolicy=abp_cdn&imwidth=1200&height=675)
Punjab News
Punjab News : ਪੰਜਾਬ 'ਚ ਦੋ ਦਿਨਾਂ ਦੀ ਰਾਹਤ ਤੋਂ ਬਾਅਦ ਹੁਣ ਠੰਡ ਫਿਰ ਵਧਣ ਜਾ ਰਹੀ ਹੈ। ਮੰਗਲਵਾਰ ਤੋਂ ਹੀ ਪੰਜਾਬ 'ਚ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਵੈਸਟਰਨ ਡਿਸਟਰਬੈਂਸ ਕਾਰਨ 11 ਜਨਵਰੀ ਤੋਂ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ ਪਰ ਪੰਜਾਬ ਦੇ ਪੱਛਮੀ ਮਾਲਵੇ ਵਿੱਚ ਸੁੱਕੀ ਠੰਢ ਹੀ ਵਧੇਗੀ।
ਮੌਸਮ ਵਿਭਾਗ ਵੱਲੋਂ ਜਾਰੀ ਅਲਰਟ ਅਨੁਸਾਰ 11 ਤੋਂ 13 ਜਨਵਰੀ ਤੱਕ ਪੰਜਾਬ ਦੇ ਮਾਝਾ-ਦੋਆਬਾ ਅਤੇ ਪੂਰਬੀ ਮਾਲਵੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਵੱਧ ਰਹੀ ਹੈ। ਇਸ ਦੇ ਨਾਲ ਹੀ ਹਿਮਾਚਲ 'ਚ ਵੀ ਬਰਫਬਾਰੀ ਹੋਵੇਗੀ। ਇਸ ਦਾ ਸਿੱਧਾ ਅਸਰ ਪੰਜਾਬ 'ਤੇ ਦੇਖਣ ਨੂੰ ਮਿਲ ਰਿਹਾ ਹੈ। ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦਾ ਪਾਰਾ ਇੱਕ ਵਾਰ ਫਿਰ ਡਿੱਗੇਗਾ। ਅਗਲੇ ਤਿੰਨ ਦਿਨਾਂ ਵਿੱਚ ਤਾਪਮਾਨ ਵਿੱਚ 3 ਤੋਂ 7 ਡਿਗਰੀ ਤੱਕ ਗਿਰਾਵਟ ਆਉਣ ਦਾ ਅਨੁਮਾਨ ਹੈ।
ਮੌਸਮ ਵਿਭਾਗ ਵੱਲੋਂ ਜਾਰੀ ਅਲਰਟ ਅਨੁਸਾਰ 11 ਤੋਂ 13 ਜਨਵਰੀ ਤੱਕ ਪੰਜਾਬ ਦੇ ਮਾਝਾ-ਦੋਆਬਾ ਅਤੇ ਪੂਰਬੀ ਮਾਲਵੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਵੱਧ ਰਹੀ ਹੈ। ਇਸ ਦੇ ਨਾਲ ਹੀ ਹਿਮਾਚਲ 'ਚ ਵੀ ਬਰਫਬਾਰੀ ਹੋਵੇਗੀ। ਇਸ ਦਾ ਸਿੱਧਾ ਅਸਰ ਪੰਜਾਬ 'ਤੇ ਦੇਖਣ ਨੂੰ ਮਿਲ ਰਿਹਾ ਹੈ। ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦਾ ਪਾਰਾ ਇੱਕ ਵਾਰ ਫਿਰ ਡਿੱਗੇਗਾ। ਅਗਲੇ ਤਿੰਨ ਦਿਨਾਂ ਵਿੱਚ ਤਾਪਮਾਨ ਵਿੱਚ 3 ਤੋਂ 7 ਡਿਗਰੀ ਤੱਕ ਗਿਰਾਵਟ ਆਉਣ ਦਾ ਅਨੁਮਾਨ ਹੈ।
ਵੈਸਟਰਨ ਡਿਸਟਰਬੈਂਸ ਇੱਕ ਗੈਰ-ਮੌਨਸੂਨਲ ਵਰਖਾ ਦਾ ਪੈਟਰਨ ਹੈ ,ਜੋ ਪੱਛਮੀ ਦੇਸ਼ਾਂ ਦੁਆਰਾ ਚਲਾਇਆ ਜਾਂਦਾ ਹੈ। ਇਸ ਤੂਫਾਨ ਦੇ 11 ਜਨਵਰੀ ਤੱਕ ਹਿਮਾਚਲ ਅਤੇ ਪੰਜਾਬ ਤੱਕ ਪਹੁੰਚਣ ਦੀ ਸੰਭਾਵਨਾ ਹੈ। ਜਿਸ ਕਾਰਨ 11 ਜਨਵਰੀ ਤੋਂ ਹਿਮਾਚਲ ਵਿੱਚ ਬਰਫਬਾਰੀ ਅਤੇ ਪੰਜਾਬ ਵਿੱਚ ਮੀਂਹ ਪੈ ਸਕਦਾ ਹੈ। 13 ਜਨਵਰੀ ਤੱਕ ਬਰਸਾਤ ਦੇ ਮੌਸਮ ਤੋਂ ਬਾਅਦ 14 ਜਨਵਰੀ ਨੂੰ ਮੌਸਮ ਮੁੜ ਖੁੱਲ੍ਹਣਾ ਸ਼ੁਰੂ ਹੋ ਜਾਵੇਗਾ। ਧੁੰਦ ਨੇ ਵੀ ਜ਼ੋਰ ਫੜਨਾ ਸ਼ੁਰੂ ਕਰ ਦਿੱਤਾ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਕਾਰੋਬਾਰ
ਤਕਨਾਲੌਜੀ
ਦੇਸ਼
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)