Punjab Weather Update: 46 ਡਿਗਰੀ ਤੋਂ ਪਾਰ ਪਹੁੰਚਿਆ ਪਾਰਾ, 10 ਜ਼ਿਲ੍ਹਿਆਂ 'ਚ ਰੈਡ ਅਲਰਟ ਜਾਰੀ, ਹੋਰ ਵਧੇਗਾ ਤਾਪਮਾਨ
Punjab Weather Update: ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਯਾਨੀ ਅੱਜ ਇੱਥੇ ਤਾਪਮਾਨ 45 ਡਿਗਰੀ ਤੋਂ ਵੱਧ ਜਾਣ ਦੀ ਸੰਭਾਵਨਾ ਹੈ। ਆਓ ਜਾਣਦੇ ਹਾਂ ਅੱਜ ਲੋਕਾਂ ਨੂੰ ਗਰਮੀ ਤੋਂ ਆਵੇਗਾ ਸਾਹ ਜਾਂ ਨਹੀਂ।
Punjab Weather Update: ਪੰਜਾਬ ਵਿੱਚ ਗਰਮੀ ਨੇ ਲੋਕਾਂ ਦਾ ਬੂਰਾ ਹਾਲ ਕੀਤਾ ਹੋਇਆ ਹੈ। ਇਨ੍ਹਾਂ ਗਰਮ ਹਵਾਵਾਂ ਦੇ ਚੱਲਦਿਆਂ ਬਠਿੰਡਾ ਦਾ ਤਾਪਮਾਨ ਲਗਾਤਾਰ ਚਾਰ ਦਿਨਾਂ ਤੋਂ ਸਭ ਤੋਂ ਗਰਮ ਦਰਜ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਆਉਣ ਵਾਲੇ ਦਿਨਾਂ 'ਚ ਰਾਹਤ ਦੇ ਕੋਈ ਸੰਕੇਤ ਨਹੀਂ ਹਨ। ਮੌਸਮ ਵਿਭਾਗ ਵੱਲੋਂ ਬੁੱਧਵਾਰ ਸ਼ਾਮ ਨੂੰ ਜਾਰੀ ਅੰਕੜਿਆਂ ਅਨੁਸਾਰ ਬਠਿੰਡਾ ਵਿੱਚ ਤਾਪਮਾਨ 46.6 ਡਿਗਰੀ ਦਰਜ ਕੀਤਾ ਗਿਆ।
ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਯਾਨੀ ਅੱਜ ਇੱਥੇ ਤਾਪਮਾਨ 45 ਡਿਗਰੀ ਤੋਂ ਵੱਧ ਜਾਣ ਦੀ ਸੰਭਾਵਨਾ ਹੈ। ਇਸ ਰਿਪੋਰਟ ਅਨੁਸਾਰ ਪੰਜਾਬ ਦੇ ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ ਅਤੇ ਬਠਿੰਡਾ ਤੋਂ ਇਲਾਵਾ ਬਰਨਾਲਾ, ਮਾਨਸਾ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਦੇ 19 ਜ਼ਿਲ੍ਹਿਆਂ ਨੂੰ ਆਰੇਂਜ ਅਲਰਟ 'ਤੇ ਰੱਖਿਆ ਗਿਆ ਹੈ। ਲੋਕਾਂ ਨੂੰ ਬਿਨਾਂ ਕੰਮ ਤੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਸਾਬਕਾ CM ਬੇਅੰਤ ਸਿੰਘ ਦੇ ਕਤਲ ਦਾ ਦੋਸ਼ੀ ਜਗਤਾਰ ਸਿੰਘ ਤਾਰਾ UAPA ਕੇਸ 'ਚੋਂ ਬਰੀ, ਸਿੱਖ ਜਥੇਬੰਦੀਆਂ ‘ਚ ਖ਼ੁਸ਼ੀ ਦੀ ਲਹਿਰ !
ਮੌਸਮ ਵਿਭਾਗ ਅਨੁਸਾਰ ਪੰਜਾਬ-ਹਰਿਆਣਾ 'ਤੇ ਪਿਛਲੇ ਕੁਝ ਦਿਨਾਂ ਤੋਂ ਪੱਛਮੀ ਗੜਬੜੀ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਜਿਸ ਕਾਰਨ ਇੱਥੇ ਵੱਧ ਤੋਂ ਵੱਧ ਤਾਪਮਾਨ ਵਿੱਚ ਵੀ ਮਾਮੂਲੀ ਗਿਰਾਵਟ ਦੇਖਣ ਨੂੰ ਮਿਲੀ। ਇਹ ਗਿਰਾਵਟ ਬਹੁਤ ਆਮ ਸੀ। ਵੈਸਟਰਨ ਡਿਸਟਰਬੈਂਸ ਕਾਰਨ ਪੰਜਾਬ ਦੇ ਕਈ ਸ਼ਹਿਰਾਂ ਦਾ ਤਾਪਮਾਨ ਸਥਿਰ ਨਜ਼ਰ ਆਇਆ। ਪਰ ਹੁਣ ਜਦੋਂ ਵੈਸਟਰਨ ਡਿਸਟਰਬੈਂਸ ਦਾ ਅਸਰ ਘੱਟ ਹੋ ਗਿਆ ਹੈ ਤਾਂ ਗਰਮੀ ਜ਼ੋਰ ਫੜਨਾ ਸ਼ੁਰੂ ਕਰ ਦੇਵੇਗੀ। ਅੱਜ ਤੋਂ ਪੰਜਾਬ ਦੇ ਸ਼ਹਿਰਾਂ ਦਾ ਤਾਪਮਾਨ ਹਰ ਰੋਜ਼ 1 ਤੋਂ 2 ਡਿਗਰੀ ਤੱਕ ਵਧੇਗਾ।
ਜਾਣੋ ਕੁਝ ਮੁੱਖ ਸ਼ਹਿਰਾਂ ਦਾ ਤਾਪਮਾਨ
ਅੰਮ੍ਰਿਤਸਰ- ਬੀਤੇ ਦਿਨੀਂ ਵੱਧ ਤੋਂ ਵੱਧ ਤਾਪਮਾਨ 43.5 ਡਿਗਰੀ ਦਰਜ ਕੀਤਾ ਗਿਆ। ਅੱਜ ਤਾਪਮਾਨ 'ਚ ਵਾਧਾ ਹੋਵੇਗਾ ਅਤੇ ਇਹ ਤਾਪਮਾਨ 45 ਡਿਗਰੀ ਦੇ ਨੇੜੇ ਪਹੁੰਚ ਸਕਦਾ ਹੈ।
ਜਲੰਧਰ- ਬੁੱਧਵਾਰ ਨੂੰ ਸ਼ਹਿਰ ਦਾ ਤਾਪਮਾਨ 42.6 ਡਿਗਰੀ ਦਰਜ ਕੀਤਾ ਗਿਆ। ਅੱਜ ਤਾਪਮਾਨ 45 ਡਿਗਰੀ ਦੇ ਨੇੜੇ ਪਹੁੰਚਣ ਦੀ ਸੰਭਾਵਨਾ ਹੈ।
ਲੁਧਿਆਣਾ- ਬੀਤੇ ਦਿਨੀਂ ਸ਼ਹਿਰ ਦਾ ਤਾਪਮਾਨ 41.9 ਡਿਗਰੀ ਦਰਜ ਕੀਤਾ ਗਿਆ। ਇਹ ਤਾਪਮਾਨ ਆਮ ਨਾਲੋਂ 3.1 ਡਿਗਰੀ ਵੱਧ ਸੀ। ਅੱਜ ਤਾਪਮਾਨ 2 ਡਿਗਰੀ ਦੇ ਕਰੀਬ ਵਧੇਗਾ। ਇੱਥੇ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਤੱਕ ਪਹੁੰਚ ਸਕਦਾ ਹੈ।
ਪਟਿਆਲਾ- ਕੱਲ੍ਹ ਵੱਧ ਤੋਂ ਵੱਧ ਤਾਪਮਾਨ 40.8 ਡਿਗਰੀ ਦਰਜ ਕੀਤਾ ਗਿਆ ਸੀ। ਪਰ ਅੱਜ ਤਾਪਮਾਨ 43 ਡਿਗਰੀ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ।
ਮੋਹਾਲੀ- ਬੀਤੇ ਦਿਨ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 40.4 ਡਿਗਰੀ ਦਰਜ ਕੀਤਾ ਗਿਆ। ਅੱਜ ਇਹ ਤਾਪਮਾਨ 43 ਡਿਗਰੀ ਦੇ ਨੇੜੇ ਪਹੁੰਚ ਸਕਦਾ ਹੈ।