Punjab Weather Update: ਸਵੇਰੇ ਘਰੋਂ ਨਿਕਲਣ ਵਾਲੇ ਸਾਵਧਾਨ! ਪੰਜਾਬ 'ਚ 3 ਦਿਨ ਸੰਘਣੀ ਧੁੰਦ ਦਾ ਅਲਰਟ
Punjab Weather Update: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ। ਪਹਾੜਾਂ ਵੱਲੋਂ ਆ ਰਹੀਆਂ ਠੰਢੀਆਂ ਹਵਾਵਾਂ ਕਾਰਨ ਰਾਤ ਦੇ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਇ
Punjab Weather Update: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ। ਪਹਾੜਾਂ ਵੱਲੋਂ ਆ ਰਹੀਆਂ ਠੰਢੀਆਂ ਹਵਾਵਾਂ ਕਾਰਨ ਰਾਤ ਦੇ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਇਸ ਸੀਜ਼ਨ ਵਿੱਚ ਪਹਿਲੀ ਵਾਰ ਪੰਜਾਬ ਦਾ ਘੱਟੋ-ਘੱਟ ਤਾਪਮਾਨ 6.4 ਡਿਗਰੀ ਤੱਕ ਪਹੁੰਚ ਗਿਆ ਹੈ। ਇਹ ਤਾਪਮਾਨ ਫਰੀਦਕੋਟ ਵਿੱਚ ਦਰਜ ਕੀਤਾ ਗਿਆ, ਜੋ ਸੂਬੇ ਦਾ ਸਭ ਤੋਂ ਠੰਢਾ ਇਲਾਕਾ ਰਿਹਾ।
ਮੌਸਮ ਵਿਭਾਗ ਮੁਤਾਬਕ ਪੰਜਾਬ ਵਿੱਚ ਅਗਲੇ ਤਿੰਨ ਦਿਨਾਂ ਯਾਨੀ 28 ਨਵੰਬਰ ਤੱਕ ਕਈ ਥਾਵਾਂ 'ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਇਸ ਨੂੰ ਦੇਖਦੇ ਹੋਏ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ ਅਤੇ ਰੂਪਨਗਰ ਵਿੱਚ ਕੁਝ ਥਾਵਾਂ 'ਤੇ ਸੰਘਣੀ ਧੁੰਦ ਪੈ ਸਕਦੀ ਹੈ। ਖਾਸ ਕਰਕੇ ਸਵੇਰੇ ਅਤੇ ਦੇਰ ਰਾਤ ਵਾਹਨ ਚਾਲਕਾਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ।
ਦੂਜੇ ਪਾਸੇ ਚੰਡੀਗੜ੍ਹ ਵਿੱਚ ਸਵੇਰ ਤੋਂ ਹੀ ਧੁੱਪ ਨਿਕਲੀ ਹੋਈ ਹੈ ਅਤੇ ਮੌਸਮ ਸਾਫ਼ ਬਣਿਆ ਹੋਇਆ ਹੈ। ਹਾਲਾਂਕਿ 26 ਅਤੇ 27 ਨਵੰਬਰ ਨੂੰ ਇੱਥੇ ਵੀ ਕੁਝ ਥਾਵਾਂ 'ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਅਨੁਸਾਰ ਉੱਤਰੀ ਹਵਾਵਾਂ ਕਾਰਨ ਆਉਣ ਵਾਲੇ ਦਿਨਾਂ ਵਿੱਚ ਰਾਤ ਦੀ ਠੰਢ ਹੋਰ ਵਧ ਸਕਦੀ ਹੈ। ਅਗਲੇ ਪੰਜ ਦਿਨਾਂ ਦੌਰਾਨ ਘੱਟੋ-ਘੱਟ ਤਾਪਮਾਨ ਵਿੱਚ 2 ਤੋਂ 3 ਡਿਗਰੀ ਤੱਕ ਗਿਰਾਵਟ ਆਉਣ ਦਾ ਅਨੁਮਾਨ ਹੈ। ਫਿਲਹਾਲ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ।
ਹਾਲਾਂਕਿ ਪੰਜਾਬ ਅਤੇ ਚੰਡੀਗੜ੍ਹ ਵਿੱਚ ਅਜੇ ਸੀਤ ਦਿਨ (Cold Day) ਵਰਗੇ ਹਾਲਾਤ ਨਹੀਂ ਬਣੇ ਹਨ, ਪਰ ਤਾਪਮਾਨ ਵਿੱਚ ਆ ਰਹੀ ਗਿਰਾਵਟ ਨੇ ਸਰਦੀ ਦਾ ਅਹਿਸਾਸ ਵਧਾ ਦਿੱਤਾ ਹੈ।
ਟ੍ਰੈਂਡਿੰਗ ਟੌਪਿਕ



















