Punjab Breaking News Live 30 September 2024: ਸੂਬੇ ਦੇ ਤਾਪਮਾਨ 'ਚ ਹੋਇਆ ਵਾਧਾ, ਪੰਚਾਇਤੀ ਚੋਣਾਂ 'ਚ ਉਮੀਦਵਾਰਾਂ ਨੂੰ ਚੋਣ ਕਮਿਸ਼ਨ ਵੱਲੋਂ ਵੱਡੀ ਰਾਹਤ, ਪਿਤਾ ਨੇ 9 ਸਾਲ ਦੀ ਧੀ ਦਾ ਗਲਾ ਘੁੱਟ ਕੇ ਉਤਾਰਿਆ ਮੌਤ ਦੇ ਘਾਟ

Punjab Breaking News Live 30 September 2024: ਸੂਬੇ ਦੇ ਤਾਪਮਾਨ 'ਚ ਹੋਇਆ ਵਾਧਾ, ਪੰਚਾਇਤੀ ਚੋਣਾਂ 'ਚ ਉਮੀਦਵਾਰਾਂ ਨੂੰ ਚੋਣ ਕਮਿਸ਼ਨ ਵੱਲੋਂ ਵੱਡੀ ਰਾਹਤ, ਪਿਤਾ ਨੇ 9 ਸਾਲ ਦੀ ਧੀ ਦਾ ਗਲਾ ਘੁੱਟ ਕੇ ਉਤਾਰਿਆ ਮੌਤ ਦੇ ਘਾਟ

ABP Sanjha Last Updated: 30 Sep 2024 12:34 PM
Punjab School Timings: ਪੰਜਾਬ 'ਚ ਸਕੂਲਾਂ ਦਾ ਸਮਾਂ ਬਦਲਿਆ, ਭਲਕ ਤੋਂ ਇੰਨੇ ਵਜੇ ਲੱਗਣਗੇ ਸਕੂਲ

School Timings Change: ਮੰਗਲਵਾਰ ਪਹਿਲੀ ਅਕਤੂਬਰ ਤੋਂ ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਸਾਰੇ ਪ੍ਰਾਇਮਰੀ ਸਕੂਲ ਸਵੇਰੇ 8.30 ਵਜੇ ਲੱਗਣਗੇ ਅਤੇ ਦੁਪਹਿਰ 2.30 ਵਜੇ ਛੁੱਟੀ ਹੋਵੇਗੀ। 


ਇਸੇ ਤਰ੍ਹਾਂ ਸਾਰੇ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 8.30 ਵਜੇ ਸ਼ੁਰੂ ਹੋਣਗੇ ਅਤੇ ਦੁਪਹਿਰ 2.50 ਵਜੇ ਛੁੱਟੀ ਹੋਵੇਗੀ। ਸਕੂਲ ਸਿੱਖਿਆ ਵਿਭਾਗ ਨੇ ਇਸ ਸਬੰਧੀ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਪੱਤਰ ਜਾਰੀ ਕਰ ਦਿੱਤਾ ਹੈ।


1 ਅਪ੍ਰੈਲ ਤੋਂ 30 ਸਤੰਬਰ ਤੱਕ, ਸਾਰੇ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8.00 ਵਜੇ ਤੋਂ ਦੁਪਹਿਰ 2.00 ਵਜੇ ਤੱਕ ਅਤੇ ਸਾਰੇ ਮਿਡਲ/ਹਾਈ/ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.00 ਵਜੇ ਤੋਂ ਦੁਪਹਿਰ 2.30 ਵਜੇ ਤੱਕ ਹੈ।

CM Bhagwant Mann: ਸੀਐਮ ਭਗਵੰਤ ਮਾਨ ਕਿਉਂ ਹੋਏ leptospirosis ਦਾ ਸ਼ਿਕਾਰ? ਜਾਣੋ ਕਿੰਨੀ ਖਤਰਨਾਕ ਬਿਮਾਰੀ

CM Bhagwan Mann diagnosed with leptospirosis: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲੈਪਟੋਸਪਾਇਰੋਸਿਸ (leptospirosis) ਨਾਮਕ ਬੈਕਟੀਰੀਆ ਦੀ ਲਾਗ ਦਾ ਸ਼ਿਕਾਰ ਹੋ ਗਏ ਸਨ। ਉਹ ਕਈ ਦਿਨ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਰਹੇ। ਐਤਵਾਰ ਨੂੰ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ। ਹਸਪਤਾਲ ਵੱਲੋਂ ਜਾਰੀ ਸਿਹਤ ਬੁਲੇਟਿਨ ਮੁਤਾਬਕ ਮੁੱਖ ਮੰਤਰੀ ਫਿਲਹਾਲ ਠੀਕ ਹਨ। 


ਹਾਸਲ ਜਾਣਕਾਰੀ ਮੁਤਾਬਕ ਬੁਖਾਰ ਦੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਕੁਝ ਲੱਛਣ ਦਿਖਾਈ ਦੇਣ ਤੋਂ ਬਾਅਦ ਉਨ੍ਹਾਂ ਦੇ ਖੂਨ ਦੀ ਜਾਂਚ ਕੀਤੀ ਗਈ। ਜਾਂਚ ਰਿਪੋਰਟ ਵਿੱਚ ਉਹ leptospirosis ਤੋਂ ਸੰਕਰਮਿਤ ਪਾਏ ਗਏ। ਡਾਕਟਰਾਂ ਨੇ ਕਿਹਾ, ਸੀਐਮ ਨੂੰ ਪਲਮਨਰੀ ਆਰਟਰੀ ਪ੍ਰੈਸ਼ਰ ਤੇ ਬਲੱਡ ਪ੍ਰੈਸ਼ਰ ਵਿੱਚ ਉਤਰਾਅ-ਚੜ੍ਹਾਅ ਦੀ ਸਮੱਸਿਆ ਸੀ। 

Panchayati Elections: ਸਰਪੰਚੀ ਲੜਨ ਦੇ ਚਾਹਵਾਨਾਂ ਲਈ ਚੋਣ ਕਮਿਸ਼ਨ ਨੇ ਕੀਤਾ ਵੱਡਾ ਬਦਲਾਅ, ਹੁਣ ਨਹੀਂ ਹੋਣਾ ਪਵੇਗਾ ਖੱਜਲ ਖੁਆਰ

Panchayati Elections Update: ਪੰਜਾਬ ਵਿੱਚ ਆਉਣ ਵਾਲੀਆਂ ਪੰਚਾਇਤੀ ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ ਲਈ ਇੱਕ ਅਹਿਮ ਕਦਮ ਚੁੱਕਦਿਆਂ ਰਾਜ ਚੋਣ ਕਮਿਸ਼ਨਰ, ਰਾਜ ਕਮਲ ਚੌਧਰੀ, ਆਈ.ਏ.ਐਸ. (ਸੇਵਾਮੁਕਤ) ਨੇ ਹਲਫੀਆ ਬਿਆਨ ਦਾਖਲ ਕਰਨ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਦੇ ਹੁਕਮ ਜਾਰੀ ਕੀਤੇ ਹਨ। ਨਵੇਂ ਨਿਰਦੇਸ਼ਾਂ ਦੇ ਅਨੁਸਾਰ, ਕਾਰਜਕਾਰੀ ਮੈਜਿਸਟਰੇਟ/ਓਥ ਕਮਿਸ਼ਨਰ ਜਾਂ ਨੋਟਰੀ ਪਬਲਿਕ ਦੁਆਰਾ ਤਸਦੀਕ ਕੀਤੇ ਹਲਫਨਾਮੇ ਹੁਣ ਚੋਣ ਉਦੇਸ਼ਾਂ ਲਈ ਸਵੀਕਾਰ ਕੀਤੇ ਜਾਣਗੇ।


ਬਕਾਏ ਦੀ ਅਦਾਇਗੀ ਵਿੱਚ ਪਾਰਦਰਸ਼ਤਾ ਨੂੰ ਹੋਰ ਯਕੀਨੀ ਬਣਾਉਣ ਲਈ ਕਮਿਸ਼ਨਰ ਨੇ ਬੀਡੀਪੀਓ ਦਫ਼ਤਰ ਅਤੇ ਰਿਟਰਨਿੰਗ ਅਫ਼ਸਰਾਂ ਵੱਲੋਂ ਚੁੱਕੇ ਜਾਣ ਵਾਲੇ ਕਈ ਕਦਮਾਂ ਦੀ ਰੂਪ ਰੇਖਾ ਉਲੀਕੀ ਹੈ। ਇਨ੍ਹਾਂ ਵਿੱਚ ਬਕਾਇਆ ਦੀ ਗ੍ਰਾਮ ਪੰਚਾਇਤ-ਵਾਰ ਸੂਚੀ ਤਿਆਰ ਕਰਨਾ, ਨਾਮਜ਼ਦਗੀ ਸਵੀਕਾਰ ਕਰਦੇ ਸਮੇਂ ਇਸ ਸੂਚੀ ਦਾ ਹਵਾਲਾ ਦੇਣਾ, ਉਮੀਦਵਾਰਾਂ ਨੂੰ ਸਬੰਧਤ ਅਥਾਰਟੀ ਅੱਗੇ ਅਦਾਇਗੀ ਜਾਂ ਅਦਾਇਗੀ ਨਾ ਕੀਤੇ ਬਕਾਏ ਜਮ੍ਹਾਂ ਕਰਾਉਣ ਦਾ ਮੌਕਾ ਪ੍ਰਦਾਨ ਕਰਨਾ, ਬਕਾਇਆ ਰਸੀਦਾਂ ਜਮ੍ਹਾਂ ਕਰਾਉਣ ਲਈ ਸਮਾਂ ਸੀਮਾ ਦੀ ਆਗਿਆ ਦੇਣਾ ਸ਼ਾਮਿਲ ਹੈ। ਪੜਤਾਲ ਦੀ ਮਿਆਦ (5 ਅਕਤੂਬਰ, 2024 ਨੂੰ ਸਵੇਰੇ 11 ਵਜੇ)। ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਬੀ.ਡੀ.ਪੀ.ਓਜ਼/ਰਿਟਰਨਿੰਗ ਅਫ਼ਸਰਾਂ ਨੂੰ ਇਸ ਮਾਮਲੇ ਨੂੰ ਪਹਿਲ ਦੇਣ ਦੇ ਨਿਰਦੇਸ਼ ਦਿੰਦਿਆਂ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਹੈ।

Murder Case: ਢਾਈ ਦਹਾਕੇ ਬਾਅਦ ਅਕਾਲ ਤਖ਼ਤ ਵੱਲੋਂ ਧੀ ਦੀ ਹੱਤਿਆ ਕੇਸ 'ਚ ਬੀਬੀ ਜਗੀਰ ਕੌਰ ਨੂੰ ਨੋਟਿਸ, ਜਥੇਦਾਰ ਨੇ ਮੰਗਿਆ ਸਪਸ਼ਟੀਕਰਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਆਪਣੀ ਧੀ ਦੀ ਮੌਤ ਨਾਲ ਸਬੰਧਤ ਲਗਪਗ ਢਾਈ ਦਹਾਕੇ ਪੁਰਾਣੇ ਇੱਕ ਮਾਮਲੇ ਵਿੱਚ ਅਕਾਲ ਤਖ਼ਤ ਵੱਲੋਂ ਨੋਟਿਸ ਜਾਰੀ ਕਰਕੇ ਸਪਸ਼ਟੀਕਰਨ ਮੰਗਿਆ ਗਿਆ ਹੈ। ਇਸ ਸਬੰਧੀ ਇੱਕ ਪੱਤਰ ਅਕਾਲ ਤਖਤ ਸਕੱਤਰੇਤ ਵੱਲੋਂ ਭੇਜਿਆ ਗਿਆ ਹੈ। 


ਇਸ ਪੱਤਰ ਵਿੱਚ ਉਨ੍ਹਾਂ ਕੋਲੋਂ ਆਪਣੀ ਧੀ ਦੇ ਮੌਤ ਤੇ ਰੋਮਾਂ ਦੀ ਬੇਅਦਬੀ ਸਬੰਧੀ ਸਪਸ਼ਟੀਕਰਨ ਮੰਗਿਆ ਗਿਆ ਹੈ। ਉਨ੍ਹਾਂ ਨੂੰ ਇੱਕ ਹਫਤੇ ਵਿੱਚ ਅਕਾਲ ਤਖਤ ਵਿਖੇ ਨਿੱਜੀ ਤੌਰ 'ਤੇ ਪੇਸ਼ ਹੋ ਕੇ ਸਪਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ। ਪੱਤਰ ਵਿੱਚ ਦੱਸਿਆ ਗਿਆ ਹੈ ਕਿ ਇਸ ਸਬੰਧੀ ਅਕਾਲ ਤਖ਼ਤ ਵਿਖੇ ਸ਼ਿਕਾਇਤਾਂ ਪੁੱਜੀਆਂ ਹਨ ਜਿਸ ਆਧਾਰ ਤੇ ਸਪਸ਼ਟੀਕਰਨ ਮੰਗਿਆ ਗਿਆ ਹੈ। 

ਪਿਛੋਕੜ

Punjab Breaking News Live 30 September 2024: ਪੰਜਾਬ ਅਤੇ ਚੰਡੀਗੜ੍ਹ ਤੋਂ ਅੱਜ ਮਾਨਸੂਨ (ਸੋਮਵਾਰ) ਦੀ ਵਿਦਾਈ ਹੋਵੇਗੀ। ਅੱਜ ਮੌਸਮ ਪੂਰੀ ਤਰ੍ਹਾਂ ਸਾਫ਼ ਰਹੇਗਾ। ਕਿਸੇ ਵੀ ਖੇਤਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਨਹੀਂ ਹੈ। ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 1.9 ਡਿਗਰੀ ਦਾ ਵਾਧਾ ਹੋਇਆ ਹੈ। ਹਾਲਾਂਕਿ ਸੂਬੇ 'ਚ ਇਹ ਲਗਭਗ ਆਮ ਦੇ ਬਰਾਬਰ ਰਿਹਾ ਹੈ। ਫਰੀਦਕੋਟ ਵਿੱਚ ਸਭ ਤੋਂ ਵੱਧ ਤਾਪਮਾਨ 36.2 ਡਿਗਰੀ ਦਰਜ ਕੀਤਾ ਗਿਆ। ਸੂਬੇ ਵਿੱਚ ਇਸ ਮਾਨਸੂਨ ਸੀਜ਼ਨ ਵਿੱਚ 28 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ 5 ਅਕਤੂਬਰ ਤੱਕ ਮੌਸਮ ਸਾਫ਼ ਰਹੇਗਾ।


Weather Update: ਸੂਬੇ ਦੇ ਤਾਪਮਾਨ 'ਚ ਹੋਇਆ ਵਾਧਾ, ਪੰਜਾਬ-ਚੰਡੀਗੜ੍ਹ 'ਚ ਇਦਾਂ ਦਾ ਰਹੇਗਾ ਮੌਸਮ


Panchayati Elections:  ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪੰਚਾਇਤੀ ਚੋਣਾਂ ਵਿੱਚ ਰਾਹਤ ਦੇਣ ਲਈ ਚੋਣ ਕਮਿਸ਼ਨ ਦਾ ਧੰਨਵਾਦ ਕੀਤਾ ਹੈ। ਸੰਸਦ ਮੈਂਬਰ ਔਜਲਾ ਨੇ ਕਿਹਾ ਕਿ ਇਸ ਨਾਲ ਉਮੀਦਵਾਰਾਂ ਨੂੰ ਉਤਸ਼ਾਹ ਮਿਲੇਗਾ ਅਤੇ ਚੋਣਾਂ ਸ਼ਾਂਤੀਪੂਰਵਕ ਕਰਵਾਉਣ ਵਿੱਚ ਮਦਦ ਮਿਲੇਗੀ। ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਪੰਚਾਇਤੀ ਚੋਣਾਂ ਲਈ ਉਮੀਦਵਾਰਾਂ ਨੂੰ ਐਨ.ਓ.ਸੀ., ਚੁੱਲ੍ਹਾ ਟੈਕਸ ਸਮੇਤ ਕਈ ਤਰ੍ਹਾਂ ਦੀਆਂ ਰਾਹਤਾਂ ਦਿੱਤੀਆਂ ਗਈਆਂ ਹਨ, ਜੋ ਬਹੁਤ ਜ਼ਰੂਰੀ ਸਨ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਅਨੁਸਾਰ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਮਿਆਦ ਦੌਰਾਨ ਕਈ ਜਨਤਕ/ਗਜ਼ਟਿਡ ਛੁੱਟੀਆਂ ਹਨ, ਜਿਵੇਂ ਕਿ 28.09.2024 (ਸ਼ਨੀਵਾਰ), 29.09.2024 (ਐਤਵਾਰ), 2.10.2024 (ਗਾਂਧੀ ਜੈਅੰਤੀ) ਅਤੇ 3.10.2024। (ਮਹਾਰਾਜਾ ਅਗਰਸੇਨ ਜਯੰਤੀ)।


Panchayati Elections: ਪੰਚਾਇਤੀ ਚੋਣਾਂ 'ਚ ਉਮੀਦਵਾਰਾਂ ਨੂੰ ਚੋਣ ਕਮਿਸ਼ਨ ਵੱਲੋਂ ਵੱਡੀ ਰਾਹਤ, ਹੁਣ ਆਹ ਚੀਜ਼ਾਂ ਦੀ ਨਹੀਂ ਪਵੇਗੀ ਲੋੜ


Crime News: ਸੰਗਰੂਰ ਵਿੱਚ ਇੱਕ ਪਿਤਾ ਨੇ ਆਪਣੀ 9 ਸਾਲਾ ਧੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਮੁਲਜ਼ਮ ਮ੍ਰਿਤਕ ਦਾ ਮਤਰੇਆ ਪਿਤਾ ਸੀ। ਲੜਕੀ ਦੀ ਮਾਂ ਅਤੇ ਨਾਨਾ-ਨਾਨੀ ਦਾ ਦੋਸ਼ ਹੈ ਕਿ ਦੋਸ਼ੀ,  ਲੜਕੀ ਨੂੰ ਪਸੰਦ ਨਹੀਂ ਕਰਦਾ ਸੀ, ਜਿਸ ਕਾਰਨ ਉਸ ਨੇ ਇਹ ਵਾਰਦਾਤ ਕੀਤੀ। ਮ੍ਰਿਤਕ ਦੀ ਨਾਨੀ ਸੁਨੀਤਾ ਨੇ ਦੱਸਿਆ ਕਿ ਉਸ ਦੀ ਲੜਕੀ ਦਾ ਮੁਲਜ਼ਮ ਸੰਦੀਪ ਗੋਇਲ ਨਾਲ ਦੂਜਾ ਵਿਆਹ ਸੀ।  ਪਹਿਲੇ ਵਿਆਹ ਤੋਂ ਇੱਕ ਧੀ ਸੀ ਜਿਸਦਾ ਨਾਮ ਮਾਨਵੀ ਸੀ। ਲੜਕੀ ਦੀ ਮਾਂ ਨੇਹਾ ਨੇ ਦੱਸਿਆ ਕਿ 28 ਸਤੰਬਰ ਨੂੰ ਉਸ ਦੀ ਲੜਕੀ ਆਪਣੇ ਮਤਰੇਏ ਪਿਤਾ ਨਾਲ ਸਕੇਟਿੰਗ ਕਰਨ ਗਈ ਸੀ। ਦੇਰ ਰਾਤ ਜਦੋਂ ਉਹ ਘਰ ਪਰਤਿਆ ਤਾਂ ਲੜਕੀ ਬੇਹੋਸ਼ ਪਈ ਸੀ। ਜਦੋਂ ਉਸ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪਰ ਇਸ ਤੋਂ ਪਹਿਲਾਂ ਹੀ ਦੋਸ਼ੀ ਉਥੋਂ ਫਰਾਰ ਹੋ ਗਿਆ ਸੀ।


Crime: ਪਿਤਾ ਨੇ 9 ਸਾਲ ਦੀ ਧੀ ਦਾ ਗਲਾ ਘੁੱਟ ਕੇ ਉਤਾਰਿਆ ਮੌਤ ਦੇ ਘਾਟ, ਹਸਪਤਾਲ ਛੱਡ ਕੇ ਹੋਇਆ ਫਰਾਰ 


 

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.