Punjab Weather Update: ਪੰਜਾਬ 'ਚ ਮਾਨਸੂਨ ਦੀ ਐਂਟਰੀ, ਹੁਣ ਅਗਲੇ ਚਾਰ ਦਿਨ ਹੋਏਗਾ ਜਲਥਲ
ਪੰਜਾਬ ਦੇ ਕੁਝ ਹਿੱਸਿਆ ’ਚ ਮੌਨਸੂਨ ਨੇ ਸਮੇਂ ਤੋਂ ਪਹਿਲਾਂ ਹੀ ਦਸਤਕ ਦੇ ਦਿੱਤੀ ਹੈ। ਇਸ ਕਰਕੇ ਮੀਂਹ ਪੈਣ ਲੱਗਾ ਹੈ। ਮੌਸਮ ਵਿਭਾਗ ਨੇ 28 ਤੇ 29 ਜੂਨ ਨੂੰ ਮੱਧਮ ਤੇ 30 ਜੂਨ ਤੇ ਪਹਿਲੀ ਜੁਲਾਈ ਨੂੰ ਹਲਕਾ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ।
Punjab Weather Update: ਪੰਜਾਬ ਦੇ ਕੁਝ ਹਿੱਸਿਆ ’ਚ ਮੌਨਸੂਨ ਨੇ ਸਮੇਂ ਤੋਂ ਪਹਿਲਾਂ ਹੀ ਦਸਤਕ ਦੇ ਦਿੱਤੀ ਹੈ। ਇਸ ਕਰਕੇ ਮੀਂਹ ਪੈਣ ਲੱਗਾ ਹੈ। ਮੌਸਮ ਵਿਭਾਗ ਨੇ 28 ਤੇ 29 ਜੂਨ ਨੂੰ ਮੱਧਮ ਤੇ 30 ਜੂਨ ਤੇ ਪਹਿਲੀ ਜੁਲਾਈ ਨੂੰ ਹਲਕਾ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਬਾਰਸ਼ ਨਾਲ ਕਿਸਾਨਾਂ ਦੇ ਚਿਹਰੇ ਖਿੜ੍ਹ ਗਏ ਹਨ। ਇਸ ਨਾਲ ਝੋਨੇ ਦੇ ਸੀਜ਼ਨ ਵਿੱਚ ਕਾਫੀ ਲਾਹਾ ਮਿਲੇਗਾ। ਦੂਜੇ ਪਾਸੇ ਬਾਰਸ਼ ਕਰਕੇ ਪਾਵਰਕੌਮ ਨੇ ਵੀ ਸੁੱਖ ਦਾ ਸਾਹ ਲਿਆ ਹੈ ਕਿਉਂਕਿ ਬਿਜਲੀ ਦੀ ਮੰਗ ਹੇਠਾਂ ਆ ਗਈ ਹੈ।
ਮੌਸਮ ਵਿਭਾਗ ਅਨੁਸਾਰ ਮੰਗਲਵਾਰ ਨੂੰ ਹੀ ਫਿਰੋਜ਼ਪੁਰ ਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਮੌਨਸੂਨ ਪਹੁੰਚ ਗਿਆ ਤੇ ਇਨ੍ਹਾਂ ਇਲਾਕਿਆਂ ’ਚ ਭਰਵਾਂ ਮੀਂਹ ਪਿਆ। ਮੌਸਮ ਵਿਭਾਗ ਦੇ ਸੂਤਰਾਂ ਨੇ ਕਿਹਾ ਹੈ ਕਿ 28 ਤੇ 29 ਜੂਨ ਨੂੰ ਮੱਧਮ ਮੀਂਹ ਪਏਗਾ। ਇਸ ਮਗਰੋਂ 30 ਜੂਨ ਤੇ ਪਹਿਲੀ ਜੁਲਾਈ ਨੂੰ ਹਲਕਾ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਗਈ ਹੈ।
ਦੱਸ ਦਈਏ ਕਿ ਇਸ ਸਮੇਂ ਪੰਜਾਬ ’ਚ ਝੋਨੇ ਦੀ ਲੁਆਈ ਦਾ ਕੰਮ ਚੱਲ ਰਿਹਾ ਹੈ ਤੇ ਖੇਤੀਬਾੜੀ ਲਈ ਮੀਂਹ ਲਾਹੇਵੰਦ ਸਾਬਤ ਹੋ ਰਿਹਾ ਹੈ। ਹਾਸਲ ਜਾਣਕਾਰੀ ਮੁਤਾਬਕ ਮੀਂਹ ਨਾਲ ਧਰਤੀ ਹੇਠਲੇ ਪਾਣੀ ਦੀ ਵਰਤੋਂ ਵੀ ਘੱਟ ਗਈ ਹੈ। ਤਾਪਮਾਨ ’ਚ ਗਿਰਾਵਟ ਕਾਰਨ ਪਾਵਰਕੌਮ ਨੇ ਵੀ ਸੁੱਖ ਦਾ ਸਾਹ ਲਿਆ ਹੈ। ਪਿਛਲੇ ਹਫ਼ਤੇ ਪੰਜਾਬ ’ਚ ਬਿਜਲੀ ਦੀ ਮੰਗ 15 ਹਜ਼ਾਰ ਮੈਗਾਵਾਟ ਤੋਂ ਪਾਰ ਹੋ ਗਈ ਸੀ।
ਮੌਸਮ ਵਿਭਾਗ ਨੇ ਦੱਸਿਆ ਕਿ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਸਣੇ ਮੁਹਾਲੀ, ਫਤਹਿਗੜ੍ਹ ਸਾਹਿਬ, ਪਟਿਆਲਾ ਤੇ ਫਿਰੋਜ਼ਪੁਰ ਦੇ ਕੁਝ ਇਲਾਕਿਆਂ ’ਚ ਮੰਗਲਵਾਰ ਨੂੰ ਭਰਵਾਂ ਮੀਂਹ ਪਿਆ। ਇਸੇ ਦੌਰਾਨ ਚੰਡੀਗੜ੍ਹ, ਅੰਮ੍ਰਿਤਸਰ, ਲੁਧਿਆਣਾ, ਪਟਿਆਲਾ, ਬਠਿੰਡਾ, ਫਰੀਦਕੋਟ, ਗੁਰਦਾਸਪੁਰ, ਬਰਨਾਲਾ, ਫਿਰੋਜ਼ਪੁਰ, ਮੁਹਾਲੀ, ਮੁਕਤਸਰ ਅਤੇ ਪਟਿਆਲਾ ’ਚ ਵੱਧ ਤੋਂ ਵੱਧ ਤਾਪਮਾਨ 34 ਤੋਂ 36 ਡਿਗਰੀ ਸੈਲਸੀਅਸ ਵਿਚਾਲੇ ਦਰਜ ਕੀਤਾ ਗਿਆ। ਮੌਸਮ ਵਿਗਿਆਨੀਆਂ ਅਨੁਸਾਰ ਆਉਣ ਵਾਲੇ 4-5 ਦਿਨਾਂ ਵਿੱਚ ਤਾਪਮਾਨ ’ਚ ਬਦਲਾਅ ਨਹੀਂ ਹੋਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।