(Source: ECI/ABP News)
Punjab Weather Update: ਪੰਜਾਬ ਤੇ ਹਰਿਆਣਾ ਵਿੱਚ ਠੰਢ ਦਾ ਰੈੱਡ ਅਲਰਟ, ਜਾਣੋ ਆਪਣੇ ਸ਼ਹਿਰ ਦਾ ਹਾਲ
Punjab Weather Update: ਮੌਸਮ ਵਿਭਾਗ ਨੇ ਪੰਜਾਬ ਤੇ ਹਰਿਆਣਾ ਵਿੱਚ ਠੰਢ ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਧੁੰਦ ਦੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ। ਹਿਮਾਚਲ 'ਚ ਅੱਜ ਤੋਂ ਮੌਸਮ 'ਚ ਬਦਲਾਅ ਦੀ ਸੰਭਾਵਨਾ
![Punjab Weather Update: ਪੰਜਾਬ ਤੇ ਹਰਿਆਣਾ ਵਿੱਚ ਠੰਢ ਦਾ ਰੈੱਡ ਅਲਰਟ, ਜਾਣੋ ਆਪਣੇ ਸ਼ਹਿਰ ਦਾ ਹਾਲ Punjab-weather-update-fog-alert-issued-punjab-haryana-for-cold-wave-25-January-2024-know-latest-update Punjab Weather Update: ਪੰਜਾਬ ਤੇ ਹਰਿਆਣਾ ਵਿੱਚ ਠੰਢ ਦਾ ਰੈੱਡ ਅਲਰਟ, ਜਾਣੋ ਆਪਣੇ ਸ਼ਹਿਰ ਦਾ ਹਾਲ](https://feeds.abplive.com/onecms/images/uploaded-images/2024/01/25/31b38ee43238e17eea7402df5db780211706152633684709_original.jpg?impolicy=abp_cdn&imwidth=1200&height=675)
Punjab Weather Update: ਮੌਸਮ ਵਿਭਾਗ ਨੇ ਪੰਜਾਬ ਤੇ ਹਰਿਆਣਾ ਵਿੱਚ ਠੰਢ ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਧੁੰਦ ਦੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ। ਹਿਮਾਚਲ 'ਚ ਅੱਜ ਤੋਂ ਮੌਸਮ 'ਚ ਬਦਲਾਅ ਦੀ ਸੰਭਾਵਨਾ ਹੈ। ਇੱਥੇ ਬਾਰਸ਼ ਦੇ ਨਾਲ ਬਰਫਬਾਰੀ ਹੋ ਸਕਦੀ ਹੈ। ਚੰਡੀਗੜ੍ਹ ਵਿੱਚ ਠੰਢ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ।
ਮੌਸਮ ਵਿਭਾਗ ਨੇ ਪੰਜਾਬ ਦੇ 5 ਜ਼ਿਲ੍ਹਿਆਂ ਗੁਰਦਾਸਪੁਰ, ਅੰਮ੍ਰਿਤਸਰ, ਨਵਾਂਸ਼ਹਿਰ, ਜਲੰਧਰ ਤੇ ਮੋਗਾ ਵਿੱਚ ਰੈੱਡ ਅਲਰਟ ਜਾਰੀ ਕੀਤਾ ਹੈ। ਇੱਥੇ ਅੱਜ ਦਿਨ ਬੇਹੱਦ ਠੰਢਾ ਰਹੇਗਾ। ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸੇ ਤਰ੍ਹਾਂ ਹਰਿਆਣਾ ਦੇ 4 ਜ਼ਿਲ੍ਹਿਆਂ ਅੰਬਾਲਾ, ਕੁਰੂਕਸ਼ੇਤਰ, ਕੈਥਲ ਤੇ ਕਰਨਾਲ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਵੀ ਸੰਘਣੀ ਧੁੰਦ ਤੇ ਠੰਢੇ ਦਿਨ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਸ ਤੋਂ ਇਲਾਵਾ ਹਰਿਆਣਾ ਦੇ ਸਾਰੇ ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਹੈ।
ਇਸ ਦੇ ਨਾਲ ਹੀ ਸੋਕੇ ਦੀ ਮਾਰ ਝੱਲ ਰਹੇ ਹਿਮਾਚਲ 'ਚ ਬਰਫਬਾਰੀ ਤੇ ਬਾਰਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ 25 ਤੋਂ 28 ਜਨਵਰੀ ਤੱਕ ਚੰਬਾ ਤੇ ਲਾਹੌਲ ਸਪਿਤੀ ਤੇ ਹਿਮਾਚਲ ਦੇ ਉਪਰਲੇ ਇਲਾਕਿਆਂ 'ਚ ਬਰਫਬਾਰੀ ਹੋ ਸਕਦੀ ਹੈ। ਸ਼ਿਮਲਾ, ਸਿਰਮੌਰ ਤੇ ਆਸਪਾਸ ਦੇ ਇਲਾਕਿਆਂ 'ਚ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਦੇ ਨਾਲ ਲੱਗਦੇ ਕਾਂਗੜਾ, ਊਨਾ ਆਦਿ ਇਲਾਕਿਆਂ 'ਚ ਸੰਘਣੀ ਧੁੰਦ ਤੇ ਠੰਢੇ ਦਿਨ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।
ਵੱਡੇ ਸ਼ਹਿਰਾਂ ਵਿੱਚ ਅੱਜ ਦੇ ਮੌਸਮ ਦਾ ਹਾਲ
ਅੱਜ ਚੰਡੀਗੜ੍ਹ ਵਿੱਚ ਸਵੇਰ ਵੇਲੇ ਧੁੰਦ ਪਈ ਹੈ। ਦਿਨ ਦੇ ਤਾਪਮਾਨ ਵਿੱਚ ਸੁਧਾਰ ਹੋਵੇਗਾ। ਦਿਨ ਭਰ ਕਦੇ ਸੂਰਜ ਤੇ ਕਦੇ ਬੱਦਲ ਛਾਏ ਰਹਿਣਗੇ। ਤਾਪਮਾਨ 5 ਤੋਂ 15 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਮੁਹਾਲੀ ਵਿੱਚ ਧੁੰਦ ਦਾ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਦਿਨ ਭਰ ਬੱਦਲ ਛਾਏ ਰਹਿ ਸਕਦੇ ਹਨ। ਅੱਜ ਦਾ ਤਾਪਮਾਨ 5 ਤੋਂ 15 ਡਿਗਰੀ ਦੇ ਵਿਚਕਾਰ ਰਹਿਣ ਦਾ ਅਨੁਮਾਨ ਹੈ। ਅੰਮ੍ਰਿਤਸਰ ਵਿੱਚ ਅੱਜ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਦਿਨ ਭਰ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਕੋਲਡ ਡੇਅ ਦੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ। ਤਾਪਮਾਨ 5 ਤੋਂ 12 ਡਿਗਰੀ ਦੇ ਵਿਚਕਾਰ ਰਹੇਗਾ।
ਇਸੇ ਤਰ੍ਹਾਂ ਜਲੰਧਰ ਦੇ ਤਾਪਮਾਨ 'ਚ ਜ਼ਿਆਦਾ ਬਦਲਾਅ ਨਹੀਂ ਦੇਖਣ ਨੂੰ ਮਿਲੇਗਾ। ਇੱਥੇ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਸੂਰਜ ਨਿਕਲਣ ਦੀ ਸੰਭਾਵਨਾ ਘੱਟ ਹੈ ਤੇ ਦਿਨ ਕਾਫ਼ੀ ਠੰਢਾ ਰਹੇਗਾ। ਤਾਪਮਾਨ 4 ਤੋਂ 13 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਲੁਧਿਆਣਾ ਵਿੱਚ ਅੱਜ ਧੁੰਦ ਦਾ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਭਾਰੀ ਧੁੰਦ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ ਤੇ ਦਿਨ ਵੇਲੇ ਬੱਦਲਵਾਈ ਹੋ ਸਕਦੀ ਹੈ। ਤਾਪਮਾਨ 4 ਤੋਂ 15 ਡਿਗਰੀ ਦੇ ਵਿਚਕਾਰ ਰਹੇਗਾ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)