(Source: ECI/ABP News/ABP Majha)
Punjab Weather Update: ਪੰਜਾਬ 'ਚ ਸੁੱਕੀ ਠੰਢ ਦਾ ਕਹਿਰ ਰਹੇਗਾ ਜਾਰੀ, ਬਾਰਸ਼ ਪੈਣ ਦੇ ਨਹੀਂ ਕੋਈ ਸੰਕੇਤ
Weather Update: ਅੱਜ ਸਵੇਰ ਦੀ ਧੁੰਦ ਤੋਂ ਬਾਅਦ ਦੁਪਹਿਰ ਨੂੰ ਧੁੱਪ ਨਿਕਲੀ, ਜਿਸ ਕਾਰਨ ਲੋਕਾਂ ਨੂੰ ਠੰਢ ਤੋਂ ਰਾਹਤ ਮਿਲੀ ਹੈ। ਧੁੰਦ ਕਾਰਨ ਅੰਮ੍ਰਿਤਸਰ ਹਵਾਈ ਅੱਡੇ 'ਤੇ ਦੋ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਤੇ 7 ਉਡਾਣਾਂ ਵਿੱਚ ਦੇਰੀ ਹੋਈ ਹੈ।
Punjab Weather Update: ਪੰਜਾਬ ਵਿੱਚ ਸੁੱਕੀ ਠੰਢ ਦਾ ਕਹਿਰ ਜਾਰੀ ਰਹੇਗਾ। ਵੈਸਟਰਨ ਡਿਸਟਰਬੈਂਸ ਮੱਠੀ ਪੈਣ ਕਾਰਨ ਉੱਤਰੀ ਭਾਰਤ ਵਿੱਚ ਅਜੇ ਮੀਂਹ ਪੈਣ ਦੇ ਕੋਈ ਸੰਕੇਤ ਨਹੀਂ। ਇਹ ਵੀ ਅਹਿਮ ਹੈ ਕਿ ਪਿਛਲੇ 10 ਸਾਲਾਂ ਵਿੱਚ ਪਹਿਲੀ ਵਾਰ ਦਸੰਬਰ ਤੇ ਜਨਵਰੀ ਖੁਸ਼ਕ ਹੋ ਰਹੇ ਹਨ। ਇਸ ਤੋਂ ਪਹਿਲਾਂ ਅਜਿਹੀ ਸਥਿਤੀ 2013 ਵਿੱਚ ਪੈਦਾ ਹੋਈ ਸੀ, ਜਦੋਂ ਪੰਜਾਬ ਤੇ ਹਰਿਆਣਾ ਵਿੱਚ ਆਮ ਨਾਲੋਂ ਬਹੁਤ ਘੱਟ ਮੀਂਹ ਪਿਆ ਸੀ।
ਦੱਸ ਦਈਏ ਕਿ ਸੁੱਕੀ ਠੰਢ ਕਾਰਨ ਦਿਨ ਦੇ ਤਾਪਮਾਨ ਵਿੱਚ ਭਾਰੀ ਗਿਰਾਵਟ ਆਈ ਹੈ। ਰਾਤ ਦਾ ਤਾਪਮਾਨ ਆਮ ਦੇ ਨੇੜੇ ਹੀ ਹੈ। ਧੁੱਪ ਨਾ ਨਿਕਲਣ ਕਾਰਨ ਲੋਕ ਸੀਤ ਲਹਿਰ ਦੀ ਮਾਰ ਹੇਠ ਹਨ। ਉਂਝ ਲੋਹੜੀ ਮਗਰੋਂ ਦਿਨ ਵੇਲੇ ਕੁਝ ਸਮਾਂ ਧੁੱਪ ਨਿਕਣਲੀ ਸ਼ੁਰੂ ਹੋਈ ਹੈ ਪਰ ਸਵੇਰੇ ਤੇ ਸ਼ਾਮ ਵੇਲੇ ਧੁੰਦ ਤੇ ਠੰਢ ਦਾ ਕਹਿਰ ਜਾਰੀ ਹੈ।
ਮੌਸਮ ਵਿਭਾਗ ਨੇ ਸੋਮਵਾਰ ਨੂੰ ਵੀ ਪੰਜਾਬ ਤੇ ਹਰਿਆਣਾ ਵਿੱਚ ਧੁੰਦ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਹੈ। ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਧੁੰਦ ਦੀ ਸਥਿਤੀ ਹੋਰ ਵੀ ਬਦਤਰ ਹੋ ਸਕਦੀ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਤੇ ਹਿਮਾਚਲ ਪ੍ਰਦੇਸ਼ ਵਿੱਚ ਮੌਸਮ ਆਮ ਵਾਂਗ ਰਹੇਗਾ ਤੇ ਸਵੇਰੇ ਧੁੰਦ ਤੋਂ ਬਾਅਦ ਧੁੱਪ ਨਿਕਲੀ ਹੈ।
ਮੌਸਮ ਵਿਭਾਗ ਅਨੁਸਾਰ ਅੰਮ੍ਰਿਤਸਰ, ਤਰਨ ਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਾਜ਼ਿਲਕਾ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ਵਿੱਚ ਸੰਘਣੀ ਧੁੰਦ ਪਈ ਹੈ। ਸਵੇਰੇ ਇੱਥੇ ਵਿਜ਼ੀਬਿਲਟੀ 25 ਮੀਟਰ ਤੋਂ ਘੱਟ ਰਹੀ।
ਅੱਜ ਸਵੇਰ ਦੀ ਧੁੰਦ ਤੋਂ ਬਾਅਦ ਦੁਪਹਿਰ ਨੂੰ ਧੁੱਪ ਨਿਕਲੀ, ਜਿਸ ਕਾਰਨ ਲੋਕਾਂ ਨੂੰ ਠੰਢ ਤੋਂ ਰਾਹਤ ਮਿਲੀ ਹੈ। ਧੁੰਦ ਕਾਰਨ ਅੰਮ੍ਰਿਤਸਰ ਹਵਾਈ ਅੱਡੇ 'ਤੇ ਦੋ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਤੇ 7 ਉਡਾਣਾਂ ਵਿੱਚ ਦੇਰੀ ਹੋਈ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।