Punjab weather Update: ਪੰਜਾਬ 'ਚ ਅਜੇ ਰਹੇਗਾ ਕੋਹਰੇ ਦਾ ਸਿਤਮ, ਜਾਣੋ ਇਸ ਹਫਤੇ ਇਨ੍ਹਾਂ ਸ਼ਹਿਰਾਂ ਦੇ ਮੌਸਮ ਦਾ ਹਾਲ
Punjab weather Update: ਪੰਜਾਬ 'ਚ ਅਜੇ ਠੰਢ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ। ਭਾਰਤੀ ਮੌਸਮ ਵਿਭਾਗ ਨੇ ਅੱਜ ਤੇ ਕੱਲ੍ਹ ਪੰਜਾਬ ਵਿੱਚ ਕੜਾਕੇ ਦੀ ਠੰਢ ਪੈਣ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਨੇ ਕਿਹਾ ਕਿ
Punjab weather Update: ਪੰਜਾਬ 'ਚ ਅਜੇ ਠੰਢ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ। ਭਾਰਤੀ ਮੌਸਮ ਵਿਭਾਗ ਨੇ ਅੱਜ ਤੇ ਕੱਲ੍ਹ ਪੰਜਾਬ ਵਿੱਚ ਕੜਾਕੇ ਦੀ ਠੰਢ ਪੈਣ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਨੇ ਕਿਹਾ ਕਿ ਅਗਲੇ ਦੋ ਦਿਨਾਂ ਦੌਰਾਨ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਰਾਤ ਜਾਂ ਸਵੇਰ ਵੇਲੇ ਸੰਘਣੀ ਜਾਂ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਅਗਲੇ 24 ਘੰਟਿਆਂ ਦੌਰਾਨ ਪੰਜਾਬ 'ਚ ਠੰਢ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਮੁਤਾਬਕ ਇਸ ਤੋਂ ਬਾਅਦ ਸਰਦੀ 'ਚ ਕਮੀ ਆ ਸਕਦੀ ਹੈ। ਇਸ ਦੇ ਨਾਲ ਹੀ ਆਈਐਮਡੀ ਨੇ 9 ਫਰਵਰੀ ਨੂੰ ਪੰਜਾਬ ਵਿੱਚ ਮੀਂਹ ਤੇ ਹਨ੍ਹੇਰੀ ਦੀ ਸੰਭਾਵਨਾ ਜਤਾਈ ਹੈ। ਇਸ ਤੋਂ ਇਲਾਵਾ ਇਸ ਹਫਤੇ ਸੂਬੇ 'ਚ ਮੌਸਮ ਜ਼ਿਆਦਾਤਰ ਸਾਫ ਰਹੇਗਾ। ਦਿਨ ਵੇਲੇ ਸੂਰਜ ਵੀ ਨਿਕਲੇਗਾ ਪਰ ਸਵੇਰ ਵੇਲੇ ਬਹੁਤ ਜ਼ਿਆਦਾ ਧੁੰਦ ਤੇ ਠੰਢ ਹੋਵੇਗੀ। ਇਸ ਦੇ ਨਾਲ ਹੀ ਮੀਂਹ ਤੋਂ ਬਾਅਦ ਪ੍ਰਦੂਸ਼ਣ ਦੇ ਪੱਧਰ 'ਚ ਹੋਰ ਸੁਧਾਰ ਹੋਣ ਦੀ ਉਮੀਦ ਹੈ।
ਜਾਣੋ, ਇਸ ਹਫਤੇ ਪੰਜਾਬ ਦੇ ਇਨ੍ਹਾਂ ਵੱਡੇ ਸ਼ਹਿਰਾਂ 'ਚ ਕਿਹੋ ਜਿਹਾ ਰਹੇਗਾ ਮੌਸਮ?
ਅੰਮ੍ਰਿਤਸਰ
ਅੱਜ ਅੰਮ੍ਰਿਤਸਰ ਵਿੱਚ ਵੱਧ ਤੋਂ ਵੱਧ ਤਾਪਮਾਨ 20 ਤੇ ਘੱਟੋ-ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਇਸ ਪੂਰੇ ਹਫ਼ਤੇ ਮੌਸਮ ਸਾਫ਼ ਰਹੇਗਾ। 9 ਫਰਵਰੀ ਨੂੰ ਹੀ ਆਸਮਾਨ ਵਿੱਚ ਬੱਦਲ ਛਾਏ ਰਹਿਣਗੇ ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਹਫਤੇ ਦੇ ਅੰਤ ਤੱਕ ਵੱਧ ਤੋਂ ਵੱਧ ਤਾਪਮਾਨ 19 ਤੇ ਘੱਟੋ-ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਦੇ ਆਸ-ਪਾਸ ਪਹੁੰਚ ਸਕਦਾ ਹੈ। ਅੱਜ ਹਵਾ ਗੁਣਵੱਤਾ ਸੂਚਕਾਂਕ ਗਰੀਬ ਸ਼੍ਰੇਣੀ ਵਿੱਚ 212 ਹੈ।
ਜਲੰਧਰ
ਅੱਜ ਜਲੰਧਰ ਵਿੱਚ ਵੱਧ ਤੋਂ ਵੱਧ ਤਾਪਮਾਨ 20 ਤੇ ਘੱਟੋ-ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਇਸ ਪੂਰੇ ਹਫ਼ਤੇ ਮੌਸਮ ਸਾਫ਼ ਰਹੇਗਾ। ਪਰ ਇੱਥੇ ਵੀ 9 ਫਰਵਰੀ ਨੂੰ ਆਸਮਾਨ ਵਿੱਚ ਬੱਦਲ ਛਾਏ ਰਹਿਣਗੇ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਹਫ਼ਤੇ ਦੇ ਅੰਤ ਤੱਕ ਵੱਧ ਤੋਂ ਵੱਧ ਤਾਪਮਾਨ 19 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿ ਸਕਦਾ ਹੈ। ਅੱਜ ਹਵਾ ਗੁਣਵੱਤਾ ਸੂਚਕਾਂਕ ਮੱਧਮ ਸ਼੍ਰੇਣੀ ਵਿੱਚ 147 ਹੈ।
ਲੁਧਿਆਣਾ
ਅੱਜ ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 19 ਅਤੇ ਘੱਟੋ-ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਇੱਥੋਂ ਦਾ ਮੌਸਮ ਵੀ ਪੂਰਾ ਹਫ਼ਤਾ ਜਲੰਧਰ ਵਰਗਾ ਹੀ ਰਹਿਣ ਵਾਲਾ ਹੈ। ਹਫ਼ਤੇ ਦੇ ਅੰਤ ਤੱਕ ਵੱਧ ਤੋਂ ਵੱਧ ਤਾਪਮਾਨ 18 ਡਿਗਰੀ ਤੇ ਘੱਟੋ-ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿ ਸਕਦਾ ਹੈ। ਅੱਜ ਹਵਾ ਗੁਣਵੱਤਾ ਸੂਚਕਾਂਕ ਮੱਧਮ ਸ਼੍ਰੇਣੀ ਵਿੱਚ 171 ਹੈ।
ਇਹ ਵੀ ਪੜ੍ਹੋ: ਕੇਂਦਰੀ ਕਰਮਚਾਰੀਆਂ ਦਾ Work From Home ਖਤਮ, ਅੱਜ ਤੋਂ 100 ਫੀਸਦ ਹਾਜਰੀ ਯਕੀਨੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :