Punjab Weather: ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਤਾਪਮਾਨ 42 ਡਿਗਰੀ ਨੂੰ ਪਾਰ ਕਰ ਗਿਆ ਹੈ। ਫਾਜ਼ਿਲਕਾ ਦੇ ਅਬੋਹਰ ਵਿੱਚ ਸਭ ਤੋਂ ਵੱਧ ਤਾਪਮਾਨ 47.6 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅੱਜ 23 ਜ਼ਿਲ੍ਹਿਆਂ ਲਈ ਹੀਟ ਵੇਵ ਅਲਰਟ ਜਾਰੀ ਕੀਤਾ ਹੈ ਜਿਸ ਵਿੱਚ 17 ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਅਤੇ 6 ਵਿੱਚ ਯੈਲੋ ਅਲਰਟ ਹੈ।
ਮੌਸਮ ਵਿਭਾਗ ਦੇ ਅਧਿਕਾਰੀਆਂ ਮੁਤਾਬਕ 17 ਜੂਨ ਤੱਕ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਨਹੀਂ ਹੈ। ਇਸ ਦੇ ਨਾਲ ਹੀ ਸੂਬੇ ਵਿੱਚ ਝੋਨੇ ਦੇ ਸੀਜ਼ਨ ਦੀ ਸ਼ੁਰੂਆਤ ਤੋਂ ਹੀ ਬਿਜਲੀ ਦੀ ਖਪਤ ਵਧੀ ਹੈ। ਤੁਹਾਨੂੰ ਦੱਸ ਦੇਈਏ ਕਿ ਵੀਰਵਾਰ ਨੂੰ ਬਿਜਲੀ ਦੀ ਵੱਧ ਤੋਂ ਵੱਧ ਮੰਗ 15,379 ਮੈਗਾਵਾਟ ਦੇ ਪੱਧਰ ਨੂੰ ਛੂਹ ਗਈ, ਜੋ ਇਸ ਸੀਜ਼ਨ ਵਿੱਚ ਹੁਣ ਤੱਕ ਦੀ ਸਭ ਤੋਂ ਵੱਧ ਹੈ। ਵਿਭਾਗ ਨੇ ਲੋਕਾਂ ਨੂੰ ਗਰਮੀ ਤੋਂ ਬਚਣ ਦੀ ਸਲਾਹ ਦਿੱਤੀ ਹੈ।
ਇਨ੍ਹਾਂ ਜ਼ਿਲ੍ਹਿਆਂ ਵਿੱਚ ਹੀਟ ਵੇਵ ਦਾ ਅਲਰਟ
ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਅੱਜ ਭਿਆਨਕ ਗਰਮੀ ਪੈ ਸਕਦੀ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਮਾਨਸਾ, ਲੁਧਿਆਣਾ, ਬਰਨਾਲਾ, ਸੰਗਰੂਰ, ਪਟਿਆਲਾ, ਐਸਏਐਸ ਨਗਰ ਅਤੇ ਮਲੇਰਕੋਟਲਾ ਜ਼ਿਲ੍ਹੇ ਸ਼ਾਮਲ ਹਨ। ਇਨ੍ਹਾਂ ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਰਹੇਗਾ। ਇਸ ਦੇ ਨਾਲ ਹੀ ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਤਿਹਗੜ੍ਹ ਸਾਹਿਬ ਅਤੇ ਰੂਪਨਗਰ 'ਚ ਯੈਲੋ ਅਲਰਟ ਰਹੇਗਾ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ