Weather Update: ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਵਿੱਚ ਕੜਾਕੇ ਦੀ ਗਰਮੀ ਪੈ ਰਹੀ ਹੈ। ਗਰਮੀ ਕਰਕੇ ਹਰਿਆਣਾ ਦੇ 15 ਜ਼ਿਲ੍ਹਿਆਂ ਵਿੱਚ ਸਕੂਲ ਬੰਦ ਕਰ ਦਿੱਤੇ ਗਏ ਹਨ। ਜਦ ਕਿ ਪੰਜਾਬ ਅਤੇ ਚੰਡੀਗੜ੍ਹ ਵਿੱਚ ਸਿੱਖਿਆ ਵਿਭਾਗ ਨੇ 30 ਜੂਨ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ।


ਪੰਜਾਬ ਦੇ 4 ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਕੀਤਾ ਜਾਰੀ
ਪੰਜਾਬ ਦੇ 4 ਜ਼ਿਲ੍ਹਿਆਂ ਵਿੱਚ ਹੀਟ ਵੇਵ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਵਿੱਚ ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਸ਼ਾਮਲ ਹਨ। ਮੰਗਲਵਾਰ ਸ਼ਾਮ ਨੂੰ ਬਠਿੰਡਾ ਵਿੱਚ ਸੂਬੇ ਦਾ ਸਭ ਤੋਂ ਵੱਧ ਤਾਪਮਾਨ 46.6 ਡਿਗਰੀ ਦਰਜ ਕੀਤਾ ਗਿਆ ਸੀ। ਮੌਸਮ ਵਿਭਾਗ ਨੇ 25 ਮਈ ਤੱਕ ਪਾਰਾ 48 ਡਿਗਰੀ ਤੱਕ ਪਹੁੰਚਣ ਦੀ ਭਵਿੱਖਬਾਣੀ ਕੀਤੀ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ 46 ਸਾਲਾਂ ਦਾ ਰਿਕਾਰਡ ਟੁੱਟ ਜਾਵੇਗਾ। ਇਸ ਤੋਂ ਬਾਅਦ 27 ਮਈ ਤੱਕ ਪਾਰਾ 49 ਡਿਗਰੀ ਤੱਕ ਪਹੁੰਚਣ ਦੀ ਸੰਭਾਵਨਾ ਹੈ।


ਇਹ ਵੀ ਪੜ੍ਹੋ: Licensed arms: ਪੰਜਾਬ ਦੀਆਂ ਔਰਤਾਂ ਲਾਇਸੈਂਸੀ ਹਥਿਆਰ ਰੱਖਣ ਦੇ ਮਾਮਲੇ 'ਚ ਦੇਸ਼ 'ਚ ਦੂਜੇ ਨੰਬਰ 'ਤੇ, ਜਾਣੋ ਕਿਹੜੇ ਜ਼ਿਲ੍ਹੇ 'ਚ ਸਭ ਤੋਂ ਵੱਧ ਲਾਇਸੈਂਸ


26 ਮਈ ਤੱਕ ਮੌਸਮ 'ਚ ਨਹੀਂ ਹੋਵੇਗਾ ਕਈ ਬਦਲਾਅ


ਮੌਸਮ ਵਿਭਾਗ ਨੇ 26 ਮਈ ਤੱਕ ਮੌਸਮ ਅਜਿਹਾ ਹੀ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਸਭ ਤੋਂ ਚਿੰਤਾ ਵਾਲੀ ਗੱਲ ਇਹ ਹੈ ਕਿ ਜੇਕਰ ਹਾਲਾਤ ਇਸੇ ਤਰ੍ਹਾਂ ਜਾਰੀ ਰਹੇ ਤਾਂ ਤਾਪਮਾਨ 2 ਡਿਗਰੀ ਤੱਕ ਹੋਰ ਵੱਧ ਸਕਦਾ ਹੈ। ਇਸ ਦੌਰਾਨ 35 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਧੂੜ ਭਰੀਆਂ ਹਵਾਵਾਂ ਵੀ ਚੱਲ ਸਕਦੀਆਂ ਹਨ।


ਚੰਡੀਗੜ੍ਹੀਆਂ ਨੂੰ ਕਿਸੇ ਹੱਦ ਤੱਕ ਲੋਕਾਂ ਨੂੰ ਮਿਲੀ ਰਾਹਤ
ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 1.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹੁਣ ਤਾਪਮਾਨ 41.1 ਤੱਕ ਪਹੁੰਚ ਗਿਆ ਹੈ। ਦੁਪਹਿਰ ਬਾਅਦ ਚੱਲ ਰਹੀ ਹਵਾ ਤੋਂ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ।


ਹਰਿਆਣਾ 'ਚ 48 ਡਿਗਰੀ ਨੇੜੇ ਪਹੁੰਚਿਆ ਤਾਪਮਾਨ
ਹਰਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 48.0 ਡਿਗਰੀ ਦੇ ਨੇੜੇ ਪਹੁੰਚ ਗਿਆ ਹੈ। ਸਿਰਸਾ ਵਿੱਚ ਵੱਧ ਤੋਂ ਵੱਧ ਤਾਪਮਾਨ 47.8 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ 14 ਜ਼ਿਲ੍ਹਿਆਂ ਵਿੱਚ ਹੀਟ ਵੇਵ ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਵਿੱਚ ਸਿਰਸਾ, ਫਤਿਹਾਬਾਦ, ਹਿਸਾਰ, ਭਿਵਾਨੀ, ਚਰਖੀ ਦਾਦਰੀ, ਮਹਿੰਦਰਗੜ੍ਹ, ਰੇਵਾੜੀ, ਗੁਰੂਗ੍ਰਾਮ, ਮੇਵਾਤ ਅਤੇ ਫਰੀਦਾਬਾਦ ਸ਼ਾਮਲ ਹਨ। ਸੂਬੇ ਵਿੱਚ ਰਾਤ ਦੇ ਤਾਪਮਾਨ ਵਿੱਚ ਵੀ 1.4 ਡਿਗਰੀ ਦਾ ਵਾਧਾ ਹੋਇਆ ਹੈ।


ਠੰਡੇ ਇਲਾਕਿਆਂ ਵਿੱਚ ਹੀ ਵਰ੍ਹ ਰਹੀ ਅੱਗ 
ਲਾਹੌਲ ਸਪਿਤੀ ਅਤੇ ਕਿਨੌਰ ਨੂੰ ਛੱਡ ਕੇ ਹਿਮਾਚਲ ਦੇ 10 ਜ਼ਿਲ੍ਹਿਆਂ ਵਿੱਚ ਹੀਟ ਵੇਵ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਊਨਾ, ਬਿਲਾਸਪੁਰ, ਹਮੀਰਪੁਰ, ਬੱਦੀ ਨਾਲਾਗੜ੍ਹ ਅਤੇ ਸੋਲਨ ਦੇ ਪਰਵਾਣੂ, ਸਿਰਮੌਰ ਦੇ ਢੋਲਕੂਆਂ ਅਤੇ ਪਾਉਂਟਾ ਸਾਹਿਬ, ਕਾਂਗੜਾ ਦੇ ਗੱਗਲ, ਨੂਰਪੁਰ, ਇੰਦੌਰਾ, ਫਤਿਹਪੁਰ, ਡੇਹਰਾ ਅਤੇ ਜਸਵਾਨ ਵਿੱਚ ਹੀਟ ਵੇਵ ਕਰਕੇ ਕੜਾਕੇ ਦੀ ਗਰਮੀ ਪੈ ਸਕਦੀ ਹੈ।


27 ਮਈ ਤੱਕ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ 


ਮੌਸਮ ਵਿਭਾਗ ਮੁਤਾਬਕ 27 ਮਈ ਤੱਕ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਅਜਿਹੇ 'ਚ ਵੱਧ ਤੋਂ ਵੱਧ ਤਾਪਮਾਨ ਹੋਰ ਵਧੇਗਾ। 3 ਸ਼ਹਿਰਾਂ ਦਾ ਤਾਪਮਾਨ ਪਹਿਲਾਂ ਹੀ 40 ਡਿਗਰੀ ਸੈਲਸੀਅਸ ਅਤੇ 13 ਸ਼ਹਿਰਾਂ ਦਾ ਤਾਪਮਾਨ 35 ਤੋਂ 40 ਡਿਗਰੀ ਦੇ ਵਿਚਕਾਰ ਪਹੁੰਚ ਗਿਆ ਹੈ। ਊਨਾ ਦਾ ਤਾਪਮਾਨ 42.4 ਡਿਗਰੀ, ਨੇਰੀ ਦਾ 42.2 ਡਿਗਰੀ ਅਤੇ ਬਿਲਾਸਪੁਰ ਦਾ 40.8 ਡਿਗਰੀ ਦਰਜ ਕੀਤਾ ਗਿਆ ਹੈ।


ਇਹ ਵੀ ਪੜ੍ਹੋ: Crime: ਰਿਸ਼ਤੇ ਹੋਏ ਤਾਰ-ਤਾਰ! 13 ਸਾਲ ਮੁੰਡੇ ਨੇ ਆਪਣੀ 15 ਸਾਲਾ ਸੱਕੀ ਭੈਣ ਨੂੰ ਕੀਤਾ ਗਰਭਵਤੀ