Punjab Weather Update: ਪੰਜਾਬ 'ਚ ਲੋਕਾਂ ਨੂੰ ਹਾਲੇ ਗਰਮੀ ਅਤੇ ਗਰਮ ਹਵਾਵਾਂ ਦਾ ਸਾਹਮਣਾ ਕਰਨਾ ਪਵੇਗਾ। ਫਿਲਹਾਲ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਅੱਜ ਮੌਸਮ ਵਿਭਾਗ ਨੇ ਲੂ ਅਤੇ ਗਰਮੀ ਦੇ ਲਈ 12 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਅਤੇ 11 ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ ਹੁਣ 42 ਡਿਗਰੀ ਨੂੰ ਪਾਰ ਕਰ ਗਿਆ ਹੈ।


ਫਰੀਦਕੋਟ ਵਿੱਚ ਸਭ ਤੋਂ ਵੱਧ ਤਾਪਮਾਨ 47.5 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਝੋਨੇ ਦੀ ਲਵਾਈ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ। ਬਿਜਲੀ ਵਿਭਾਗ ਵੱਲੋਂ ਕਿਸਾਨਾਂ ਨੂੰ ਬਿਨਾਂ ਕਿਸੇ ਰੁਕਾਵਟ ਤੋਂ ਅੱਠ ਘੰਟੇ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ। ਹਾਲਾਂਕਿ ਗਰਮੀ ਦਾ ਅਸਰ ਫਲਾਂ ਅਤੇ ਸਬਜ਼ੀਆਂ ਦੀਆਂ ਕੀਮਤਾਂ 'ਤੇ ਨਜ਼ਰ ਆਉਣ ਲੱਗ ਪਿਆ ਹੈ। ਹਰ ਚੀਜ਼ ਦੀਆਂ ਕੀਮਤਾਂ ਵੱਧ ਗਈਆਂ ਹਨ। ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ, ਰੂਪਨਗਰ, ਮੋਹਾਲੀ ਅਤੇ ਪਟਿਆਲਾ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਮਾਨਸਾ, ਬਰਨਾਲਾ, ਲੁਧਿਆਣਾ, ਬਠਿੰਡਾ, ਮੋਗਾ, ਮੁਕਤਸਰ, ਫਰੀਦਕੋਟ, ਫਾਜ਼ਿਲਕਾ ਫਿਰੋਜ਼ਪੁਰ, ਤਰਨਤਾਰਨ ਅਤੇ ਅੰਮ੍ਰਿਤਸਰ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਨੇ 16 ਜੂਨ ਤੱਕ ਲੂ ਅਤੇ ਹੀਟ ਲਈ ਅਲਰਟ ਜਾਰੀ ਕੀਤਾ ਹੈ।


ਇਹ ਵੀ ਪੜ੍ਹੋ: Core Committee: ਚੋਣਾਂ 'ਚ ਮਾੜੇ ਪ੍ਰਦਰਸ਼ਨ ਤੋਂ ਬਾਅਦ ਅਕਾਲੀ ਦਲ ਨੇ ਸੱਦੀ ਕੋਰ ਕਮੇਟੀ ਦੀ ਬੈਠਕ, ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਚਰਚਾ


ਪੰਜਾਬ ਵਿੱਚ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿੱਚ ਦਰਜ ਕੀਤਾ ਗਿਆ ਹੈ। ਜਿੱਥੇ ਤਾਪਮਾਨ 47.5 ਡਿਗਰੀ ਦਰਜ ਕੀਤਾ ਗਿਆ ਹੈ। ਜਦੋਂ ਕਿ ਪਠਾਨਕੋਟ ਵਿੱਚ 45.8 ਡਿਗਰੀ, ਪਟਿਆਲਾ ਵਿੱਚ 45.3, ਲੁਧਿਆਣਾ ਵਿੱਚ 45.0, ਅੰਮ੍ਰਿਤਸਰ ਵਿੱਚ 46.0 ਅਤੇ ਗੁਰਦਾਸਪੁਰ ਵਿੱਚ 45.0 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਇਸੇ ਤਰ੍ਹਾਂ ਐਸਬੀਐਸ ਨਗਰ ਵਿੱਚ 43.6, ਬਠਿੰਡਾ ਵਿੱਚ 47.4, ਮੋਗਾ ਵਿੱਚ 43.7, ਮੁਹਾਲੀ ਵਿੱਚ 44.5 ਅਤੇ ਰੂਪਨਗਰ ਵਿੱਚ 43.6 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


ਇਹ ਵੀ ਪੜ੍ਹੋ: Chandigarh News: ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮਰੀਜ਼ਾਂ ਨੂੰ ਕੀਤਾ ਸ਼ਿਫਟ, ਪੁਲਿਸ ਤੇ ਪ੍ਰਸ਼ਾਸਨ ਨੂੰ ਪਈਆਂ ਭਾਜੜਾਂ