Punjab Weather Update: ਪੰਜਾਬ ਵਿੱਚ ਇਸ ਵੇਲੇ ਬਹੁਤ ਜ਼ਿਆਦਾ ਗਰਮੀ ਪੈ ਰਹੀ ਹੈ। ਮੌਸਮ ਵਿਭਾਗ ਨੇ ਅੱਜ 13 ਜ਼ਿਲ੍ਹਿਆਂ ਵਿੱਚ ਹੀਟ ਵੇਵ ਦਾ ਆਰੇਂਜ ਅਲਰਟ ਅਤੇ 10 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕਰ ਦਿੱਤਾ ਹੈ। ਇਸ ਦੇ ਨਾਲ ਹੀ 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ। 13 ਸ਼ਹਿਰਾਂ ਵਿੱਚ ਤਾਪਮਾਨ 44 ਡਿਗਰੀ ਨੂੰ ਪਾਰ ਕਰ ਗਿਆ ਹੈ।


ਬਠਿੰਡਾ 46.9 ਡਿਗਰੀ ਤਾਪਮਾਨ ਨਾਲ ਸਭ ਤੋਂ ਗਰਮ ਰਿਹਾ। ਹਾਲਾਂਕਿ, 19 ਅਤੇ 21 ਜੂਨ ਵਿਚਾਲੇ ਪੱਛਮੀ ਗੜਬੜੀ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ। ਇਸ ਕਰਕੇ ਬੂੰਦਾ-ਬਾਂਦੀ ਹੋ ਸਕਦੀ ਹੈ। ਇਸ ਦੇ ਨਾਲ ਹੀ ਬਿਜਲੀ ਦੀ ਖਪਤ 43 ਫੀਸਦੀ ਵਧੀ ਹੈ। ਪਿਛਲੇ ਸਾਲ ਜੂਨ ਵਿੱਚ ਬਿਜਲੀ ਦੀ ਮੰਗ 11309 ਮੈਗਾਵਾਟ ਸੀ, ਜੋ ਵਧ ਕੇ 15775 ਮੈਗਾਵਾਟ ਹੋ ਗਈ ਹੈ।


ਮੌਸਮ ਵਿਭਾਗ ਮੁਤਾਬਕ 24 ਘੰਟਿਆਂ 'ਚ ਤਾਪਮਾਨ 'ਚ -0.1 ਡਿਗਰੀ ਦੀ ਗਿਰਾਵਟ ਦਰਜ ਕੀਤਾ ਗਿਆ ਹੈ। ਹਾਲਾਂਕਿ ਇਹ ਆਮ ਤਾਪਮਾਨ ਤੋਂ 6.8 ਡਿਗਰੀ ਜ਼ਿਆਦਾ ਹੈ। 24 ਘੰਟਿਆਂ ਦੌਰਾਨ ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 45.8, ਲੁਧਿਆਣਾ 44.6, ਪਟਿਆਲਾ 45.4, ਪਠਾਨਕੋਟ 45.8, ਬਠਿੰਡਾ 45.4 ਡਿਗਰੀ ਦਰਜ ਕੀਤਾ ਗਿਆ। ਜਦੋਂ ਕਿ ਗੁਰਦਾਸਪੁਰ ਵਿੱਚ 45.0, ਏਬੀਐਸ ਨਗਰ 43.3, ਫਰੀਦਕੋਟ 46.0, ਫਤਿਹਗੜ੍ਹ ਸਾਹਿਬ 43.9, ਫ਼ਿਰੋਜ਼ਪੁਰ 44.3, ਜਲੰਧਰ 43.3, ਲੁਧਿਆਣਾ 46.5, ਮੋਗਾ 44.1, ਮੁਹਾਲੀ 43.8 ਅਤੇ ਰੋਪੜ ਵਿੱਚ 43.5 ਡਿਗਰੀ ਰਿਹਾ।


ਇਹ ਵੀ ਪੜ੍ਹੋ: Accident News: ਦੋ ਟਰੱਕਾਂ ਵਿਚਾਲੇ ਟੱਕਰ ਹੋਣ ਤੋਂ ਬਾਅਦ ਲੱਗੀ ਭਿਆਨਕ ਅੱਗ, ਧੂੰ-ਧੂੰ ਕਰਕੇ ਸੜੇ ਟਰੱਕ, ਦੇਖੋ ਖੌਫਨਾਕ ਵੀਡੀਓ


ਦੱਸ ਦਈਏ ਕਿ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਲਈ ਹੀਟ ਵੇਵ ਅਤੇ ਗਰਮੀ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਹੁਸ਼ਿਆਰਪੁਰ, ਨਵਾਂਸ਼ਹਿਰ, ਫ਼ਿਰੋਜ਼ਪੁਰ, ਫ਼ਰੀਦਕੋਟ, ਮੋਗਾ, ਫ਼ਤਹਿਗੜ੍ਹ ਸਾਹਿਬ, ਰੂਪਨਗਰ ਪਟਿਆਲਾ ਮੋਹਾਲੀ ਅਤੇ ਮਾਲੇਕੋਟਲਾ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 


ਮੌਸਮ ਵਿਭਾਗ ਨੇ ਲੋਕਾਂ ਨੂੰ ਦੁਪਹਿਰ ਤੱਕ ਘਰਾਂ ਵਿੱਚ ਰਹਿਣ ਦੀ ਸਲਾਹ ਦਿੱਤੀ ਹੈ। ਜਦੋਂ ਕਿ ਅੰਮ੍ਰਿਤਸਰ, ਬਠਿੰਡਾ ਅਤੇ ਪਟਿਆਲਾ ਵਿੱਚ ਜ਼ਿਆਦਾ ਗਰਮੀ ਹੋਣ ਦੀ ਰਿਪੋਰਟ ਕੀਤੀ ਗਈ ਹੈ। ਪਠਾਨਕੋਟ, ਹਲਵਾਰਾ, ਗੁਰਦਾਸਪੁਰ ਅਤੇ ਬਠਿੰਡਾ ਵਿੱਚ ਹੀਟ ਵੇਵ ਦੇ ਹਾਲਾਤ ਦੱਸੇ ਗਏ।


ਇਹ ਵੀ ਪੜ੍ਹੋ: Weather Report: ਪੰਜਾਬ, ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਇੰਨੀ ਤਰੀਕ ਤੋਂ ਗਰਮੀ ਤੋਂ ਮਿਲੇੇਗੀ ਰਾਹਤ, ਅਸਮਾਨ ਤੋਂ ਨਹੀਂ ਵਰ੍ਹੇਗੀ ਅੱਗ