Punjab Breaking News Live 19 September 2024: ਪੰਜਾਬ 'ਚ ਬਦਲੇਗਾ ਮੌਸਮ ਦਾ ਮਿਜਾਜ਼, ਖਾਲਿਸਤਾਨੀ ਪੰਨੂ ਨਾਲ ਮਿਲੇ ਹੋਏ ਰਾਹੁਲ ਗਾਂਧੀ, ਕੀ ਹੁਣ ਅੰਮ੍ਰਿਤਪਾਲ ਜੇਲ੍ਹ ਤੋਂ ਆਵੇਗਾ ਬਾਹਰ

Punjab Breaking News Live 19 September 2024: ਪੰਜਾਬ 'ਚ ਬਦਲੇਗਾ ਮੌਸਮ ਦਾ ਮਿਜਾਜ਼, ਖਾਲਿਸਤਾਨੀ ਪੰਨੂ ਨਾਲ ਮਿਲੇ ਹੋਏ ਰਾਹੁਲ ਗਾਂਧੀ, ਕੀ ਹੁਣ ਅੰਮ੍ਰਿਤਪਾਲ ਜੇਲ੍ਹ ਤੋਂ ਆਵੇਗਾ ਬਾਹਰ

ABP Sanjha Last Updated: 19 Sep 2024 12:00 PM
ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ

Punjab News: ਫਾਜ਼ਿਲਕਾ ਦੇ ਜਲਾਲਾਬਾਦ ਥਾਣੇ ਦੀ ਪੁਲਿਸ ਨੇ ਇਕ ਨੌਜਵਾਨ ਦੀ ਪਤਨੀ ਸਮੇਤ ਉਸ ਦੇ ਸੱਸ-ਸਹੁਰੇ ਖਿਲਾਫ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਜਲਾਲਾਬਾਦ ਥਾਣੇ ਦੇ ਐਸਐਚਓ ਅੰਗਰੇਜ਼ ਕੁਮਾਰ ਨੇ ਦੱਸਿਆ ਕਿ ਜਸ਼ਨਪ੍ਰੀਤ ਸਿੰਘ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਰਿਸ਼ਤੇਦਾਰੀ ਵਿੱਚ ਇੱਕ ਕੁੜੀ ਨੇ ਆਈਲੈਟਸ ਕੀਤੀ ਹੋਈ ਹੈ ਅਤੇ ਉਸ ਦਾ ਸਟੂਡੈਂਟ ਵੀਜ਼ਾ ਵੀ ਲੱਗਿਆ ਹੋਇਆ ਹੈ।


ਪਰ ਉਨ੍ਹਾਂ ਕੋਲ ਇੰਨਾ ਪੈਸਾ ਨਹੀਂ ਹੈ ਕਿ ਉਹ ਉਸ ਨੂੰ ਕੈਨੇਡਾ ਭੇਜ ਸਕਣ। ਇਸ ਦੌਰਾਨ ਦੋਹਾਂ ਪਰਿਵਾਰਾਂ ਵਿੱਚ ਚੱਲੀ ਗੱਲਬਾਤ ਤੋਂ ਬਾਅਦ ਉਸ ਦਾ ਰਿਸ਼ਤਾ ਉਕਤ ਕੁੜੀ ਨਾਲ ਕਰ ਦਿੱਤਾ ਗਿਆ। ਗੱਲਬਾਤ ਹੋਣ ਤੋਂ ਬਾਅਦ ਦੋਹਾਂ ਦਾ 2020 ਵਿੱਚ ਵਿਆਹ ਕਰਵਾ ਦਿੱਤਾ ਗਿਆ। ਉਦੋਂ ਕਿਹਾ ਗਿਆ ਸੀ ਕਿ ਉਹ ਕੁੜੀ 'ਤੇ ਪੈਸਾ ਲਾ ਕੇ ਉਸ ਨੂੰ ਬਾਹਰ ਭੇਜ ਦੇਣ ਅਤੇ ਬਾਅਦ ਵਿੱਚ ਉਹ ਮੁੰਡੇ ਨੂੰ ਬਾਹਰ ਸੱਦ ਲਵੇਗੀ। 

Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ

Punjab News: ਪੰਜਾਬ ਵਿਜੀਲੈਂਸ ਬਿਊਰੋ ਨੇ ਖੁਰਾਕ ਸਪਲਾਈ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਆਰਕੇ ਸਿੰਗਲਾ ਖਿਲਾਫ ਵੱਡਾ ਐਕਸ਼ਨ ਲਿਆ ਹੈ। ਵਿਜੀਲੈਂਸ ਬਿਊਰੋ ਨੇ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ ਕਰ ਲਈਆਂ ਹਨ। ਪਤਾ ਲੱਗਾ ਹੈ ਕਿ ਜਲਦੀ ਹੀ ਜਾਇਦਾਦਾਂ ਦੀ ਨਿਲਾਮੀ ਕੀਤੀ ਜਾਵੇਗੀ। 


ਦੱਸ ਦਈਏ ਕਿ ਸਿੰਗਲਾ ’ਤੇ ਸੂਬੇ ਵਿੱਚ ਕਾਂਗਰਸ ਸਰਕਾਰ ਵੇਲੇ ਟੈਂਡਰ ਘੁਟਾਲੇ ਦਾ ਦੋਸ਼ ਹੈ। ਇਸ ਤੋਂ ਇਲਾਵਾ ਉਸ ਨੂੰ ਲੁਧਿਆਣਾ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤਾ ਹੋਇਆ ਹੈ। ਵਿਜੀਲੈਂਸ ਨੇ ਜਾਂਚ ਦੌਰਾਨ 12 ਜਾਇਦਾਦਾਂ ਦਾ ਪਤਾ ਲਾਇਆ ਹੈ। ਇਨ੍ਹਾਂ ਵਿੱਚੋਂ ਚਾਰ ਜਾਇਦਾਦਾਂ ਕੁਰਕ ਕੀਤੀਆਂ ਗਈਆਂ ਹਨ। ਜਦੋਂਕਿ ਅੱਠ ਜਾਇਦਾਦਾਂ ’ਤੇ ਵੀ ਜਲਦੀ ਹੀ ਕਾਰਵਾਈ ਕੀਤੀ ਜਾਵੇਗੀ। ਵਿਜੀਲੈਂਸ ਦਾ ਮੰਨਣਾ ਹੈ ਕਿ ਉਸ ਨੇ ਇਹ ਜਾਇਦਾਦ ਭ੍ਰਿਸ਼ਟਾਚਾਰ ਦੇ ਪੈਸੇ ਨਾਲ ਬਣਾਈ ਸੀ।

Punjab News: ਹੁਣ ਪੰਜਾਬ ਸਰਕਾਰ ਨੂੰ ਮਿਲੇਗਾ RDF ਦਾ ਰੋਕਿਆ ਹੋਇਆ ਪੈਸਾ, ਸੁਪਰੀਮ ਕੋਰਟ ਨੇ ਆਖੀ ਵੱਡੀ ਗੱਲ

Punjab government: ਪੰਜਾਬ ਸਰਕਾਰ ਨੂੰ ਕੇਂਦਰ ਸਰਕਾਰ ਵੱਲ ਬਕਾਇਆ ਪੇਂਡੂ ਵਿਕਾਸ ਫੰਡ (ਆਰਡੀਐੱਫ)  ਦਾ ਪੈਸਾ ਮਿਲਣ ਦੀ ਸੰਭਾਵਨਾ ਹੈ। ਪੰਜਾਬ ਸਰਕਾਰ ਨੇ ਕੇਂਦਰ ਤੋਂ ਇਹ ਪੈਸਾ ਲੈਣ ਦੇ ਲਈ ਸੁਪਰੀਮ ਕੋਰਟ ਵਿੱਚ ਪਹੁੰਚ ਕੀਤੀ ਸੀ। 18 ਸਤੰਬਰ ਸੁਪਰੀਮ ਕੋਰਟ ਨੇ   ਕਿਹਾ ਕਿ ਉਹ ਪੰਜਾਬ ਸਰਕਾਰ ਦੀ ਉਸ ਅੰਤਰਿਮ ਪਟੀਸ਼ਨ ਨੂੰ ਸੁਣਵਾਈ ਲਈ ਸੂਚੀਬੱਧ ਕਰੇਗਾ, ਜਿਸ ਵਿਚ ਪੇਂਡੂ ਵਿਕਾਸ ਫੰਡ (ਆਰਡੀਐੱਫ) ਦੇ ਬਕਾਏ ਦੇ ਰੂਪ ਵਿਚ ਕੇਂਦਰ ਤੋਂ 1000 ਕਰੋੜ ਰੁਪਏ ਜਾਰੀ ਕਰਨ ਦੀ ਮੰਗ ਕੀਤੀ ਗਈ ਹੈ। 


ਚੀਫ਼ ਜਸਟਿਸ ਡੀਵਾਈ ਚੰਦਰਚੂੜ,  ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ 'ਤੇ ਆਧਾਰਿਤ ਬੈਂਚ ਬਾਅਦ ਦੁਪਹਿਰ ਜਿਵੇਂ ਹੀ ਸੁਣਵਾਈ ਲਈ ਬੈਠਿਆ ਤਾਂ ਪੰਜਾਬ ਸਰਕਾਰ ਦੇ ਵਕੀਲ ਨੇ ਕਿਹਾ ਕਿ ਅੰਤਰਿਮ ਪਟੀਸ਼ਨ 2 ਸਤੰਬਰ ਨੂੰ ਸੁਣਵਾਈ ਲਈ ਸੂਚੀਬੱਧ ਸੀ ਪਰ ਇਸ `ਤੇ ਸੁਣਵਾਈ ਨਹੀਂ ਹੋ ਸਕੀ। 

ਪਿਛੋਕੜ

Punjab Breaking News Live 19 September 2024: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਵੱਲੋਂ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨ.ਐੱਸ.ਏ.) ਨੂੰ ਲਾਗੂ ਕਰਨ, ਇਸ ਨੂੰ ਵਧਾਉਣ ਅਤੇ ਨਜ਼ਰਬੰਦੀ ਦੀ ਮਿਆਦ ਵਧਾਉਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਇਸ ਸੰਬੰਧੀ ਪੂਰਾ ਰਿਕਾਰਡ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। . ਨਾਲ ਹੀ ਕੇਂਦਰ ਸਰਕਾਰ ਤੋਂ ਪੁੱਛਿਆ ਕਿ ਐਨਐਸਏ ਦੀ ਪੁਸ਼ਟੀ ਕਰਨ ਦਾ ਆਧਾਰ ਕੀ ਸੀ।


Punjab News: ਕੀ ਹੁਣ ਅੰਮ੍ਰਿਤਪਾਲ ਜੇਲ੍ਹ ਤੋਂ ਆਵੇਗਾ ਬਾਹਰ, ਹਾਈਕੋਰਟ ਨੇ NSA ਲਗਾਉਣ ਦਾ ਮੰਗਿਆ ਸਾਰਾ ਰਿਕਾਰਡ ਤੇ ਪੁੱਛਿਆ ਦੱਸੋ ਕੀ ਹੈ ਆਧਾਰ ? 


 


Punjab Weather Update: ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਦੀ ਰਫ਼ਤਾਰ ਮੱਠੀ ਪੈ ਗਈ ਹੈ। ਅੱਜ (ਵੀਰਵਾਰ) ਨੂੰ ਸੂਬੇ ਦੇ ਚਾਰ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਵਿੱਚ ਹਿਮਾਚਲ ਦੇ ਨਾਲ ਲੱਗਦੇ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਸ਼ਾਮਲ ਹਨ। ਇੱਥੇ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਕਿਸੇ ਤਰ੍ਹਾਂ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਂਕਿ ਅੱਜ ਦੁਪਹਿਰ ਤੋਂ ਮੌਸਮ ਬਦਲ ਜਾਵੇਗਾ। ਇਸ ਦੇ ਨਾਲ ਹੀ ਤਾਪਮਾਨ ਵੀ ਵਧੇਗਾ। 


Weather News: ਪੰਜਾਬ 'ਚ ਬਦਲੇਗਾ ਮੌਸਮ ਦਾ ਮਿਜਾਜ਼, ਚੰਡੀਗੜ੍ਹ 'ਚ ਮੀਂਹ ਦਾ ਅਲਰਟ, ਜਾਣੋ ਮੌਸਮ ਦਾ ਹਾਲ


 


Pannu with Rahul: ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸੀ ਸੰਸਦ ਮੈਂਬਰ ਰਾਹੁਲ ਗਾਂਧੀ ਬਾਰੇ ਦਿੱਤੇ ਗਏ ਬਿਆਨ 'ਤੇ ਕਾਂਗਰਸ ਬਿੱਟੂ ਦੀ ਆਲੋਚਨਾ ਕਰ ਰਹੀ ਹੈ। ਪੰਜਾਬ ਵਿੱਚ ਬਿੱਟੂ ਦਾ ਭਾਰੀ ਵਿਰੋਧ ਹੋ ਰਿਹਾ ਹੈ। ਕਾਂਗਰਸ ਪਾਰਟੀ ਦੇ ਆਗੂ ਤੇ ਵਰਕਰ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ। ਬਿੱਟੂ ਨੂੰ ਰਾਹੁਲ ਗਾਂਧੀ ਤੋਂ ਮੁਆਫ਼ੀ ਮੰਗਣ ਦੀ ਮੰਗ ਕੀਤੀ ਜਾ ਰਹੀ ਹੈ।


ਇਸ ਦੇ ਨਾਲ ਹੀ ਬੁੱਧਵਾਰ ਨੂੰ ਕੇਂਦਰੀ ਰਾਜ ਰੇਲ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਇੱਕ ਵੀਡੀਓ ਜਾਰੀ ਕਰਕੇ ਕਾਂਗਰਸ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਸਿੱਖ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਨੇ ਰਾਹੁਲ ਗਾਂਧੀ ਦੇ ਅਮਰੀਕਾ ਵਿੱਚ ਸਿੱਖਾਂ ਬਾਰੇ ਦਿੱਤੇ ਬਿਆਨ ਦਾ ਪੂਰਾ ਸਮਰਥਨ ਕੀਤਾ ਹੈ। 


Pannu with Rahul: ਖਾਲਿਸਤਾਨੀ ਪੰਨੂ ਨਾਲ ਮਿਲੇ ਹੋਏ ਰਾਹੁਲ ਗਾਂਧੀ, ਰਵਨੀਤ ਬਿੱਟੂ ਨੇ ਮੁੜ ਲਾਏ ਵੱਡੇ ਇਲਜ਼ਾਮ


 

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.