Punjab Weather Update: ਪੰਜਾਬ 'ਚ ਸੀਤ ਲਹਿਰ ਦਾ ਔਰੇਂਜ ਅਲਰਟ, ਕੱਲ੍ਹ ਤੋਂ ਬਦਲੇਗਾ ਮੌਸਮ
Punjab Weather Update: ਪੰਜਾਬ ਵਿੱਚ ਅੱਜ ਵੀ ਠੰਢ ਤੇ ਧੁੰਦ ਦਾ ਕਹਿਰ ਜਾਰੀ ਹੈ। ਪੰਜਾਬ 'ਚ ਸੀਤ ਲਹਿਰ ਦਾ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਪਿਛਲੇ ਦਿਨ ਧੁੱਪ ਨਾ ਨਿਕਲਣ ਕਾਰਨ ਠੰਢ ਕਾਫੀ ਵਧ ਗਈ ਹੈ। ਪਾਰਾ ਆਮ ਨਾਲੋਂ
Punjab Weather Update: ਪੰਜਾਬ ਵਿੱਚ ਅੱਜ ਵੀ ਠੰਢ ਤੇ ਧੁੰਦ ਦਾ ਕਹਿਰ ਜਾਰੀ ਹੈ। ਪੰਜਾਬ 'ਚ ਸੀਤ ਲਹਿਰ ਦਾ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਪਿਛਲੇ ਦਿਨ ਧੁੱਪ ਨਾ ਨਿਕਲਣ ਕਾਰਨ ਠੰਢ ਕਾਫੀ ਵਧ ਗਈ ਹੈ। ਪਾਰਾ ਆਮ ਨਾਲੋਂ ਬਹੁਤ ਹੇਠਾਂ ਹੈ। ਹਰਿਆਣਾ 'ਚ ਵੀ ਐਤਵਾਰ ਦੀ ਸਵੇਰ ਸੰਘਣੀ ਧੁੰਦ ਨਾਲ ਸ਼ੁਰੂ ਹੋਈ। ਇੱਥੇ ਵਿਜ਼ੀਬਿਲਟੀ 10 ਤੋਂ 25 ਮੀਟਰ ਤੱਕ ਰਹੀ। ਚੰਡੀਗੜ੍ਹ 'ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਉਧਰ, ਮੌਸਮ ਵਿਭਾਗ ਅਨੁਸਾਰ ਪੰਜਾਬ-ਹਰਿਆਣਾ ਵਿੱਚ 22 ਜਨਵਰੀ ਤੋਂ ਬਾਅਦ ਠੰਢ ਤੋਂ ਕੁਝ ਰਾਹਤ ਮਿਲ ਸਕਦੀ ਹੈ। ਸੋਮਵਾਰ ਤੋਂ ਬਾਅਦ ਧੁੰਦ ਦਾ ਪ੍ਰਭਾਵ ਘੱਟ ਜਾਵੇਗਾ। ਧੁੱਪ ਨਿਕਲਣ ਨਾਲ ਦਿਨ ਦੇ ਤਾਪਮਾਨ 'ਚ ਵਾਧਾ ਹੋਵੇਗਾ।
ਅੱਜ ਪੰਜਾਬ ਦੇ 18 ਜ਼ਿਲ੍ਹਿਆਂ ਵਿੱਚ ਮੌਸਮ ਖ਼ਰਾਬ ਰਹੇਗਾ। ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਤੇ ਮਲੇਰਕੋਟਲਾ ਵਿੱਚ ਧੁੰਦ ਦਾ ਔਰੇਂਜ਼ ਅਲਰਟ ਜਾਰੀ ਕੀਤਾ ਗਿਆ ਹੈ।
ਹਰਿਆਣਾ ਦੇ 10 ਜ਼ਿਲ੍ਹਿਆਂ ਵਿੱਚ ਮੌਸਮ ਖ਼ਰਾਬ ਰਹੇਗਾ। ਅੰਬਾਲਾ, ਕੁਰੂਕਸ਼ੇਤਰ, ਕੈਥਲ, ਕਰਨਾਲ, ਸੋਨੀਪਤ, ਪਾਣੀਪਤ, ਸਿਰਸਾ, ਫਤਿਹਾਬਾਦ, ਹਿਸਾਰ ਤੇ ਜੀਂਦ 'ਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਬਾਕੀ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਹੈ।
ਦੂਜੇ ਪਾਸੇ ਹਿਮਾਚਲ ਦੇ ਮੈਦਾਨੀ ਇਲਾਕਿਆਂ ਵਿੱਚ ਸੰਘਣੀ ਧੁੰਦ ਤੇ ਠੰਢ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਗਈ ਹੈ। 21 ਜਨਵਰੀ ਤੱਕ ਬਿਲਾਸਪੁਰ, ਊਨਾ, ਕਾਂਗੜਾ (ਨੂਰਪੁਰ), ਸਿਰਮੌਰ (ਪਾਉਂਟਾ ਸਾਹਿਬ ਤੇ ਧੌਲਾ ਕੂਆਂ) ਤੇ ਸੋਲਨ (ਬੱਦੀ ਅਤੇ ਨਾਲਾਗੜ੍ਹ) ਦੇ ਵੱਖ-ਵੱਖ ਹਿੱਸਿਆਂ ਵਿੱਚ ਮੌਸਮ ਬਹੁਤ ਖਰਾਬ ਰਹੇਗਾ। ਇਸ ਦੌਰਾਨ ਇੱਥੇ ਸ਼ੀਤ ਲਹਿਰ ਵੀ ਰਹੇਗੀ। ਮੌਸਮ ਵਿਗਿਆਨ ਕੇਂਦਰ ਸ਼ਿਮਲਾ ਦੇ ਮੁਤਾਬਕ ਸੂਬੇ 'ਚ 6 ਦਿਨਾਂ ਤੱਕ ਮੌਸਮ 'ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ।
ਅੱਜ ਚੰਡੀਗੜ੍ਹ ਵਿੱਚ ਧੁੰਦ ਦਾ ਯੈਲੋ ਅਲਰਟ ਜਾਰੀ ਹੈ। ਸਵੇਰ ਵੇਲੇ ਸੰਘਣੀ ਧੁੰਦ ਤੇ ਬਾਅਦ ਵਿੱਚ ਧੁੱਪ ਨਿਕਲਣ ਦੀ ਭਵਿੱਖਬਾਣੀ ਕੀਤੀ ਗਈ ਹੈ। ਘੱਟੋ-ਘੱਟ ਤਾਪਮਾਨ 7 ਡਿਗਰੀ ਤੇ ਵੱਧ ਤੋਂ ਵੱਧ ਤਾਪਮਾਨ 14 ਡਿਗਰੀ ਦੇ ਆਸ-ਪਾਸ ਰਹੇਗਾ। ਅੰਮ੍ਰਿਤਸਰ ਵਿੱਚ ਮੌਸਮ ਵਿਭਾਗ ਨੇ ਅੱਜ ਧੁੱਪ ਨਿਕਲਣ ਦੀ ਭਵਿੱਖਬਾਣੀ ਕੀਤੀ ਹੈ। ਸਵੇਰੇ ਧੁੰਦ ਛਾਈ ਰਹੇਗੀ। ਤਾਪਮਾਨ 6 ਤੋਂ 14 ਡਿਗਰੀ ਦੇ ਵਿਚਕਾਰ ਰਹੇਗਾ।
ਜਲੰਧਰ ਵਿੱਚ ਅੱਜ ਧੁੰਦ ਦਾ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਸਵੇਰੇ ਧੁੰਦ ਰਹੇਗੀ ਤੇ ਬਾਅਦ ਵਿੱਚ ਧੁੱਪ ਨਿਕਲਣ ਦੀ ਸੰਭਾਵਨਾ ਹੈ। ਤਾਪਮਾਨ 6 ਤੋਂ 13 ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਲੁਧਿਆਣਾ ਵਿੱਚ ਧੁੰਦ ਦਾ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਸਵੇਰੇ ਧੁੰਦ ਤੇ ਦੁਪਹਿਰ ਤੱਕ ਧੁੱਪ ਰਹਿ ਸਕਦੀ ਹੈ। ਤਾਪਮਾਨ 9 ਤੋਂ 13 ਡਿਗਰੀ ਦੇ ਵਿਚਕਾਰ ਰਹੇਗਾ।