Punjab Weather Update: ਮੌਸਮ ਵਿਭਾਗ ਦਾ ਅਲਰਟ! ਅਗਲੇ 3-4 ਦਿਨ ਧੁੰਦ ਤੇ ਠੰਢ ਦਾ ਰਹੇਗਾ ਕਹਿਰ
Punjab Weather Update: ਮੌਸਮ ਵਿਗਿਆਨੀਆਂ ਨੇ ਪੰਜਾਬ ਵਿੱਚ ਅਗਲੇ ਤਿੰਨ-ਚਾਰ ਦਿਨ ਧੁੰਦ ਤੇ ਠੰਢ ਵਧਣ ਦੀ ਪੇਸ਼ੀਨਗੋਈ ਕੀਤੀ ਹੈ। ਅੱਜ ਵੀ ਪੰਜਾਬ ਵਿੱਚ ਸੰਘਣੀ ਧੁੰਦ ਛਾਈ ਹੋਈ ਹੈ। ਪੰਜਾਬ ਦੇ ਕਈ ਹਿੱਸਿਆਂ ਵਿੱਚ ਹਫਤੇ ਤੋਂ ਸੂਰਜ ਦਿਖਾਈ
Punjab Weather Update: ਮੌਸਮ ਵਿਗਿਆਨੀਆਂ ਨੇ ਪੰਜਾਬ ਵਿੱਚ ਅਗਲੇ ਤਿੰਨ-ਚਾਰ ਦਿਨ ਧੁੰਦ ਤੇ ਠੰਢ ਵਧਣ ਦੀ ਪੇਸ਼ੀਨਗੋਈ ਕੀਤੀ ਹੈ। ਅੱਜ ਵੀ ਪੰਜਾਬ ਵਿੱਚ ਸੰਘਣੀ ਧੁੰਦ ਛਾਈ ਹੋਈ ਹੈ। ਪੰਜਾਬ ਦੇ ਕਈ ਹਿੱਸਿਆਂ ਵਿੱਚ ਹਫਤੇ ਤੋਂ ਸੂਰਜ ਦਿਖਾਈ ਨਹੀਂ ਦਿੱਤਾ। ਪੰਜਾਬ ਦੇ ਕਈ ਸ਼ਹਿਰਾਂ ਦਾ ਵੱਧ ਤੋਂ ਵੱਧ ਤਾਪਮਾਨ ਅੱਠ ਡਿਗਰੀ ਤੱਕ ਪਹੁੰਚ ਗਿਆ ਹੈ।
ਦਰਅਸਲ ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਸੀਤ ਲਹਿਰ ਤੇ ਧੁੰਦ ਦਾ ਕਹਿਰ ਜਾਰੀ ਹੈ। ਸੀਤ ਲਹਿਰ ਨੇ ਲੋਕਾਂ ਨੂੰ ਕੰਬਣੀ ਛੇੜੀ ਹੋਈ ਹੈ। ਇਸ ਲਈ ਵੱਡੀ ਗਿਣਤੀ ਲੋਕ ਆਪਣੇ ਘਰਾਂ ਵਿੱਚ ਹੀ ਰਹਿਣ ਨੂੰ ਤਰਜੀਹ ਦੇ ਰਹੇ ਹਨ। ਠੰਢੀਆਂ ਹਵਾਵਾਂ ਕਾਰਨ ਪੰਜਾਬ ਵਿੱਚ ਦਿਨ ਵੇਲੇ ਦੇ ਤਾਪਮਾਨ ਵਿੱਚ 8 ਤੋਂ 9 ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਦਰਜ ਕੀਤੀ ਜਾ ਰਹੀ ਹੈ।
ਅੱਜ ਸਵੇਰ ਤੋਂ ਹੀ ਚੱਲ ਰਹੀਆਂ ਠੰਢੀਆਂ ਹਵਾਵਾਂ ਤੇ ਧੁੰਦ ਨੇ ਲੋਕਾਂ ਦੀ ਰੋਜ਼ਾਨਾ ਕੰਮ-ਕਾਰਾਂ ਦੀ ਰਫ਼ਤਾਰ ਹੌਲੀ ਕਰ ਦਿੱਤੀ। ਧੁੰਦ ਕਰਕੇ ਲੋਕਾਂ ਨੂੰ ਵਾਹਨ ਚਲਾਉਣ ਸਮੇਂ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਕਰਕੇ ਬੱਸਾਂ ਤੇ ਰੇਲ ਗੱਡੀਆਂ ਤੈਅ ਸਮੇਂ ਤੋਂ ਦੇਰੀ ਨਾਲ ਚੱਲ ਰਹੀਆਂ ਹਨ। ਠੰਢ ਦੇ ਜ਼ੋਰ ਫੜਨ ਨਾਲ ਹੀ ਰੋਜ਼ਾਨਾ ਦਿਹਾੜੀ ਕਰਨ ਵਾਲੇ ਵਿਅਕਤੀਆਂ ਦਾ ਕੰਮਕਾਜ ਵੀ ਪ੍ਰਭਾਵਿਤ ਹੋ ਰਿਹਾ ਹੈ।
ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਮੰਗਲਵਾਰ ਨੂੰ ਦਿਨ ਸਮੇਂ ਚੰਡੀਗੜ੍ਹ ਦਾ ਤਾਪਮਾਨ 14.8 ਡਿਗਰੀ ਸੈਲਸੀਅਸ, ਅੰਮ੍ਰਿਤਸਰ ਵਿੱਚ 10.4 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 11.4 ਡਿਗਰੀ ਸੈਲਸੀਅਸ, ਪਟਿਆਲਾ ਵਿੱਚ 10.6 ਡਿਗਰੀ ਸੈਲਸੀਅਸ, ਪਠਾਨਕੋਟ ਵਿੱਚ 12.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਇਸੇ ਤਰ੍ਹਾਂ ਫਰੀਦਕੋਟ ਵਿੱਚ 12.7 ਡਿਗਰੀ ਸੈਲਸੀਅਸ, ਬਠਿੰਡਾ ਵਿੱਚ 11.8 ਡਿਗਰੀ ਸੈਲਸੀਅਸ, ਬਰਨਾਲਾ ਵਿੱਚ 11.4 ਡਿਗਰੀ ਸੈਲਸੀਅਸ, ਫਿਰੋਜ਼ਪੁਰ ਵਿੱਚ 10.5 ਡਿਗਰੀ ਸੈਲਸੀਅਸ, ਮੋਗਾ ਵਿੱਚ 10.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਇਹ ਤਾਪਮਾਨ ਆਮ ਨਾਲੋਂ 3 ਤੋਂ 9 ਡਿਗਰੀ ਸੈਲਸੀਅਸ ਤੱਕ ਘੱਟ ਦਰਜ ਕੀਤਾ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।