Punjab Weather Update: ਪੰਜਾਬ 'ਚ ਠੰਢ ਨੇ ਤੋੜੇ ਰਿਕਾਰਡ, ਮੌਸਮ ਵਿਭਾਗ ਵੱਲੋਂ 8 ਜਨਵਰੀ ਤੱਕ ਯੈਲੋ ਅਲਰਟ
Punjab Weather Update: ਪੰਜਾਬ ਦੇ ਬਹੁਤੇ ਹਿੱਸਿਆਂ ਵਿੱਚ ਪਿਛਲੇ ਹਫਤੇ ਭਰ ਤੋਂ ਧੁੱਪ ਨਹੀਂ ਨਿਕਲੀ। ਇਸ ਕਰਕੇ ਪਾਰਾ ਬੇਹੱਦ ਡਿੱਗ ਗਿਆ ਹੈ। ਦਿਨ ਤੇ ਰਾਤ ਦੇ ਤਾਪਮਾਨ ਵਿੱਚ ਸਿਰਫ 5 ਡਿਗਰੀ ਦਾ ਅੰਤਰ ਰਹਿ ਗਿਆ ਹੈ। ਮੌਸਮ ਵਿਭਾਗ
Punjab Weather Update: ਪੰਜਾਬ ਦੇ ਬਹੁਤੇ ਹਿੱਸਿਆਂ ਵਿੱਚ ਪਿਛਲੇ ਹਫਤੇ ਭਰ ਤੋਂ ਧੁੱਪ ਨਹੀਂ ਨਿਕਲੀ। ਇਸ ਕਰਕੇ ਪਾਰਾ ਬੇਹੱਦ ਡਿੱਗ ਗਿਆ ਹੈ। ਦਿਨ ਤੇ ਰਾਤ ਦੇ ਤਾਪਮਾਨ ਵਿੱਚ ਸਿਰਫ 5 ਡਿਗਰੀ ਦਾ ਅੰਤਰ ਰਹਿ ਗਿਆ ਹੈ। ਮੌਸਮ ਵਿਭਾਗ ਨੇ ਪੰਜਾਬ ਵਿੱਚ 8 ਜਨਵਰੀ ਤੱਕ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਅੱਜ ਸੂਬੇ ਦੇ 8 ਜ਼ਿਲ੍ਹਿਆਂ ਵਿੱਚ ਧੁੰਦ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ।
ਪੰਜਾਬ ਵਿੱਚ ਸੰਘਣੀ ਧੁੰਦ ਸੜਕ, ਰੇਲ ਤੇ ਹਵਾਈ ਆਵਾਜਾਈ 'ਤੇ ਸਿੱਧਾ ਅਸਰ ਪਾ ਰਹੀ ਹੈ। ਸਵੇਰੇ ਰਵਾਨਾ ਹੋਣ ਵਾਲੀਆਂ ਜ਼ਿਆਦਾਤਰ ਟ੍ਰੇਨਾਂ ਸਮੇਂ ਤੋਂ ਦੇਰੀ ਨਾਲ ਚੱਲ ਰਹੀਆਂ ਹਨ। ਇਸੇ ਤਰ੍ਹਾਂ ਹਵਾਈ ਉਡਾਣਾਂ ਵੀ ਦੇਰੀ ਨਾਲ ਚੱਲ ਰਹੀਆਂ ਹਨ। ਸੜਕਾਂ ਉਪਰ ਵਾਹਨ ਰੀਂਗ ਰਹੇ ਹਨ। ਮੌਸਮ ਵਿਭਾਗ ਵੱਲੋਂ ਪੰਜਾਬ ਦੇ ਸੰਗਰੂਰ, ਮਾਨਸਾ, ਪਟਿਆਲਾ, ਫਤਿਹਗੜ੍ਹ ਸਾਹਿਬ, ਮੋਹਾਲੀ, ਲੁਧਿਆਣਾ, ਰੂਪਨਗਰ, ਮੋਗਾ ਵਿੱਚ ਧੁੰਦ ਦਾ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਵਿਜ਼ੀਬਿਲਟੀ 50 ਮੀਟਰ ਤੋਂ ਘੱਟ ਰਹਿਣ ਦੀ ਉਮੀਦ ਹੈ। ਇਸ ਲਈ ਵਾਹਨ ਚਾਲਕਾਂ ਨੂੰ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ।
ਉਧਰ ਮੌਸਮ ਵਿਭਾਗ ਨੇ 9 ਜਨਵਰੀ ਨੂੰ ਹਲਕੀ ਬਾਰਸ਼ ਹੋਣ ਦੀ ਸੰਭਾਵਨਾ ਜਤਾਈ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਇਸ ਦਾ ਅਸਰ ਮੌਸਮ 'ਤੇ ਵੀ ਪਵੇਗਾ। ਇਸ ਨਾਲ ਸੁੱਕੀ ਠੰਢ ਤੋਂ ਰਾਹਤ ਮਿਲੇਗੀ ਪਰ ਆਉਣ ਵਾਲੇ ਦਿਨਾਂ 'ਚ ਧੁੰਦ ਹੋਰ ਸੰਘਣੀ ਹੋ ਸਕਦੀ ਹੈ। ਹੁਣ ਤੱਕ ਸੁੱਕੀ ਠੰਢ ਕਰਕੇ ਦਮੇ ਤੇ ਸਾਹ ਦੇ ਮਰੀਜ਼ਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਹਾਸਲ ਜਾਣਕਾਰੀ ਮੁਤਾਬਕ ਵੀਰਵਾਰ ਸਵੇਰੇ ਪੰਜਾਬ ਤੋਂ ਰਵਾਨਾ ਹੋਣ ਵਾਲੀਆਂ ਟ੍ਰੇਨਾਂ 'ਤੇ ਵੀ ਧੁੰਦ ਦਾ ਅਸਰ ਦਿਖਾਈ ਦੇ ਰਿਹਾ ਹੈ। ਅੰਮ੍ਰਿਤਸਰ ਜਾਂ ਪੰਜਾਬ ਦੇ ਹੋਰ ਹਿੱਸਿਆਂ ਤੋਂ ਰਵਾਨਾ ਹੋਣ ਵਾਲੀਆਂ ਟ੍ਰੇਨਾਂ ਤੈਅ ਸਮੇਂ ਤੋਂ ਪਿੱਛੇ ਚੱਲ ਰਹੀਆਂ ਹਨ। ਰੇਲਵੇ ਵਿਭਾਗ ਨੇ ਵੀ ਆਪਣੀ ਅਧਿਕਾਰਤ ਮੋਬਾਈਲ ਐਪਲੀਕੇਸ਼ਨ NTS ਜਾਂ 139 ਤੋਂ ਜਾਣਕਾਰੀ ਲੈਣ ਤੋਂ ਬਾਅਦ ਹੀ ਰੇਲਵੇ ਸਟੇਸ਼ਨ 'ਤੇ ਪਹੁੰਚਣ ਦੇ ਨਿਰਦੇਸ਼ ਦਿੱਤੇ ਹਨ।
ਮੌਸਮ ਵਿਭੈਾਗ ਮੁਤਾਬਕ ਪਿਛਲੇ ਮਹੀਨੇ ਪੰਜਾਬ ਵਿੱਚ ਦਿਨ ਤੇ ਰਾਤ ਦੇ ਤਾਪਮਾਨ ਵਿੱਚ 15 ਡਿਗਰੀ ਦਾ ਫਰਕ ਦੇਖਿਆ ਗਿਆ। ਹੁਣ ਇਹ ਅੰਤਰ ਘਟ ਕੇ 5 ਡਿਗਰੀ ਦੇ ਕਰੀਬ ਰਹਿ ਗਿਆ ਹੈ। ਹਾਲ ਹੀ ਵਿੱਚ ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 11.2 ਡਿਗਰੀ, ਲੁਧਿਆਣਾ ਦਾ 14.2 ਡਿਗਰੀ, ਜਲੰਧਰ ਦਾ 13.1 ਡਿਗਰੀ ਤੇ ਫਰੀਦਕੋਟ ਦਾ 10 ਡਿਗਰੀ ਦਰਜ ਕੀਤਾ ਗਿਆ। ਪੰਜਾਬ ਵਿੱਚ ਇਹ ਤਾਪਮਾਨ ਆਮ ਨਾਲੋਂ 5.4 ਡਿਗਰੀ ਘੱਟ ਰਹਿਣ ਦਾ ਅਨੁਮਾਨ ਹੈ।