Punjab Weather: ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਠੰਡ ਤੋਂ ਕੋਈ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ। ਪੰਜਾਬ ਦੇ ਔਸਤ ਤਾਪਮਾਨ 'ਚ 1.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ, ਜਦਕਿ ਚੰਡੀਗੜ੍ਹ ਦੇ ਤਾਪਮਾਨ 'ਚ 0.8 ਡਿਗਰੀ ਗਿਰਾਵਟ ਦਰਜ ਕੀਤੀ ਗਈ। ਪਰ ਦਿਨ ਵੇਲੇ ਨਿਕਲੀ ਧੁੱਪ ਨੇ ਲੋਕਾਂ ਨੂੰ ਕੁਝ ਰਾਹਤ ਦਿੱਤੀ ਹੈ।


ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਵਿੱਚ ਧੁੰਦ ਦਾ ਅਸਰ ਦੇਖਣ ਨੂੰ ਮਿਲੇਗਾ। ਪੰਜਾਬ ਦੇ 5 ਜ਼ਿਲ੍ਹੇ ਸਮੋਗ ਦੀ ਲਪੇਟ 'ਚ ਹੋਣਗੇ। ਇਸ ਯੈਲੋ ਅਲਰਟ ਅਨੁਸਾਰ ਪੰਜਾਬ ਦੇ ਅੰਮ੍ਰਿਤਸਰ, ਤਰਨਤਾਰਨ, ਬਠਿੰਡਾ, ਲੁਧਿਆਣਾ ਅਤੇ ਬਰਨਾਲਾ ਵਿੱਚ ਧੁੰਦ ਕਾਰਨ ਵਿਜ਼ੀਬਿਲਟੀ 100 ਮੀਟਰ ਦੇ ਨੇੜੇ ਰਹਿ ਸਕਦੀ ਹੈ। ਇਸ ਦੇ ਨਾਲ ਹੀ ਇਨ੍ਹਾਂ ਜ਼ਿਲ੍ਹਿਆਂ ਵਿੱਚ ਸੀਤ ਲਹਿਰ ਨੂੰ ਲੈ ਕੇ ਅਲਰਟ ਵੀ ਜਾਰੀ ਕੀਤਾ ਗਿਆ ਹੈ।


ਵੈਸਟਰਨ ਡਿਸਟਰਬੈਂਸ ਹੋਈ ਸਰਗਰਮ 


ਮੌਸਮ ਵਿਭਾਗ ਮੁਤਾਬਕ 27 ਦਸੰਬਰ ਨੂੰ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਰਹੀ ਹੈ। ਜਿਸ ਤੋਂ ਬਾਅਦ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਅਨੁਸਾਰ 27 ਦਸੰਬਰ ਨੂੰ ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ ਅਤੇ ਬਠਿੰਡਾ 'ਚ ਮੀਂਹ ਪੈਣ ਦੀ ਸੰਭਾਵਨਾ ਹੈ।


ਚੰਡੀਗੜ੍ਹ ਸਮੇਤ ਪੰਜਾਬ ਦੇ ਸ਼ਹਿਰਾਂ ਦਾ ਅਨੁਮਾਨ


ਚੰਡੀਗੜ੍ਹ- ਹਲਕੀ ਧੁੰਦ ਪੈਣ ਦੇ ਆਸਾਰ ਹਨ। ਤਾਪਮਾਨ 7 ਤੋਂ 22 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।


ਅੰਮ੍ਰਿਤਸਰ- ਸੰਘਣੀ ਧੁੰਦ ਦੀ ਸੰਭਾਵਨਾ ਹੈ। ਤਾਪਮਾਨ 6 ਤੋਂ 18 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।


ਜਲੰਧਰ— ਕੋਲਡ ਵੇਵ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਤਾਪਮਾਨ 7 ਤੋਂ 20 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।


ਲੁਧਿਆਣਾ- ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਤਾਪਮਾਨ 7 ਤੋਂ 20 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।


ਪਟਿਆਲਾ— ਹਲਕੀ ਧੁੰਦ ਪੈਣ ਦੇ ਆਸਾਰ ਹਨ। ਤਾਪਮਾਨ 6 ਤੋਂ 20 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।


ਮੋਹਾਲੀ— ਹਲਕੀ ਧੁੰਦ ਪੈਣ ਦੇ ਆਸਾਰ ਹਨ। ਤਾਪਮਾਨ 9 ਤੋਂ 20 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।





ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।