ਪੜਚੋਲ ਕਰੋ

Punjab Weather Update: ਪੰਜਾਬ 'ਚ ਹੋਣ ਲੱਗਾ ਮੌਸਮ ਸਾਫ, 3 ਤੇ 4 ਫਰਵਰੀ ਨੂੰ ਮੁੜ ਬਾਰਸ਼ ਦੀ ਸੰਭਾਵਨਾ

Punjab Weather: ਪੰਜਾਬ ਵਿੱਚ ਮੌਸਮ ਸਾਫ ਹੋਣ ਲੱਗਾ ਹੈ। ਵੀਰਵਾਰ ਨੂੰ ਹੋਈ ਬਾਰਸ਼ ਤੋਂ ਬਾਅਦ ਅੱਜ ਅੰਮ੍ਰਿਤਸਰ ਤੇ ਜਲੰਧਰ ਸਮੇਤ ਪੰਜਾਬ ਦੇ ਹੋਰ ਇਲਾਕਿਆਂ 'ਤੇ ਮੌਸਮ ਸਾਫ਼ ਰਹਿਣ ਦੀ ਉਮੀਦ ਹੈ।

Punjab Weather Update: ਪੰਜਾਬ ਵਿੱਚ ਮੌਸਮ ਸਾਫ ਹੋਣ ਲੱਗਾ ਹੈ। ਵੀਰਵਾਰ ਨੂੰ ਹੋਈ ਬਾਰਸ਼ ਤੋਂ ਬਾਅਦ ਅੱਜ ਅੰਮ੍ਰਿਤਸਰ ਤੇ ਜਲੰਧਰ ਸਮੇਤ ਪੰਜਾਬ ਦੇ ਹੋਰ ਇਲਾਕਿਆਂ 'ਤੇ ਮੌਸਮ ਸਾਫ਼ ਰਹਿਣ ਦੀ ਉਮੀਦ ਹੈ। ਕਾਫੀ ਲੰਬੇ ਅਰਸੇ ਤੋਂ ਬਾਅਦ ਅਗਲੇ ਦਿਨੀਂ ਧੁੱਪ ਨਿਕਲੇਗੀ ਜਿਸ ਨਾਲ ਧੁੰਦ ਤੋਂ ਰਾਹਤ ਮਿਲੇਗੀ। ਉਂਝ ਕਈ ਜ਼ਿਲ੍ਹਿਆਂ ਵਿੱਚ ਬੱਦਲਵਾਈ ਰਹੇਗੀ। ਵੈਸਟਰਨ ਡਿਸਟਰਬੈਂਸ ਕਾਰਨ 3 ਤੇ 4 ਫਰਵਰੀ ਨੂੰ ਮੁੜ ਬਾਰਸ਼ ਹੋਣ ਦੀ ਸੰਭਾਵਨਾ ਹੈ।

ਗੁਆਂਢੀ ਸੂਬੇ ਹਰਿਆਣਾ 'ਚ ਮੀਂਹ ਤੋਂ ਬਾਅਦ ਸ਼ੁੱਕਰਵਾਰ ਸਵੇਰੇ ਸੰਘਣੀ ਧੁੰਦ ਛਾਈ ਰਹੀ। ਰੇਵਾੜੀ 'ਚ ਵਿਜ਼ੀਬਿਲਟੀ ਜ਼ੀਰੋ ਤੇ ਜੀਂਦ ਸਮੇਤ ਹੋਰ ਥਾਵਾਂ 'ਤੇ 20 ਮੀਟਰ ਤੋਂ ਘੱਟ ਸੀ। ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਵੀ ਸਥਿਤੀ ਆਮ ਵਾਂਗ ਹੈ। ਹਿਮਾਚਲ ਵਿੱਚ ਅੱਜ ਵੀ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ। ਦੋ ਦਿਨਾਂ ਦੀ ਲਗਾਤਾਰ ਬਰਫਬਾਰੀ ਤੋਂ ਬਾਅਦ ਸੈਲਾਨੀ ਸ਼ਿਮਲਾ, ਮਨਾਲੀ, ਡਲਹੌਜ਼ੀ, ਭਰਮੌਰ, ਖਜੀਆਰ ਤੇ ਕੁਫਰੀ ਤੋਂ ਵੱਡੀ ਗਿਣਤੀ 'ਚ ਪਹੁੰਚ ਰਹੇ ਹਨ। 

ਉਧਰ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਵੈਸਟਰਨ ਡਿਸਟਰਬੈਂਸ ਕੱਲ੍ਹ ਯਾਨੀ 3 ਤੇ 4 ਫਰਵਰੀ ਨੂੰ ਫਿਰ ਤੋਂ ਸਰਗਰਮ ਹੋਵੇਗਾ। ਇਸ ਕਾਰਨ ਸੂਬੇ ਦੇ ਜ਼ਿਆਦਾਤਰ ਇਲਾਕਿਆਂ 'ਚ ਮੀਂਹ ਤੇ ਬਰਫਬਾਰੀ ਦੀ ਸੰਭਾਵਨਾ ਹੈ। ਇਸ ਦਾ ਅਸਰ ਹਰਿਆਣਾ ਤੇ ਪੰਜਾਬ ਵਿੱਚ ਵੀ ਦੇਖਣ ਨੂੰ ਮਿਲੇਗਾ। 

ਮੌਸਮ ਵਿਭਾਗ ਮੁਤਾਬਕ ਚੰਡੀਗੜ੍ਹ ਤੇ ਆਸਪਾਸ ਦੇ ਇਲਾਕਿਆਂ ਵਿੱਚ ਪਿਛਲੇ ਦੋ ਦਿਨਾਂ ਤੋਂ ਭਾਰੀ ਮੀਂਹ ਪਿਆ ਹੈ। ਇੱਥੇ ਦੋ ਦਿਨਾਂ ਵਿੱਚ 39.6 ਮਿਲੀਮੀਟਰ ਬਾਰਸ਼ ਹੋਈ ਹੈ। ਇੱਥੇ ਦੋਵੇਂ ਦਿਨ ਗੜੇਮਾਰੀ ਹੋਈ। ਅੰਬਾਲਾ-ਚੰਡੀਗੜ੍ਹ ਸੜਕ ਨੂੰ ਗੜਿਆਂ ਦੀ ਚਾਦਰ ਨੇ ਢੱਕ ਲਿਆ। ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਤੱਕ ਕੋਈ ਅਲਰਟ ਜਾਰੀ ਨਹੀਂ ਕੀਤਾ। ਜਦੋਂਕਿ ਇੱਥੇ 4 ਫਰਵਰੀ ਨੂੰ ਮੁੜ ਮੀਂਹ ਪੈ ਸਕਦਾ ਹੈ।

ਪੰਜਾਬ ਦੇ ਵੱਡੇ ਸ਼ਹਿਰਾਂ ਦੇ ਮੌਸਮ ਦਾ ਹਾਲ
ਮੌਸਮ ਵਿਭਾਗ ਮੁਤਾਬਕ ਚੰਡੀਗੜ੍ਹ ਵਿੱਚ ਹਲਕੀ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਤਾਪਮਾਨ 9 ਤੋਂ 18 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। ਅੰਮ੍ਰਿਤਸਰ ਵਿੱਚ ਹਲਕੀ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਤਾਪਮਾਨ 8 ਤੋਂ 14 ਡਿਗਰੀ ਦੇ ਵਿਚਕਾਰ ਰਹੇਗਾ। ਜਲੰਧਰ ਵਿੱਚ ਹਲਕੀ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਤਾਪਮਾਨ 7 ਤੋਂ 14 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਲੁਧਿਆਣਾ ਵਿੱਚ ਆਸਮਾਨ ਸਾਫ ਰਹੇਗਾ। ਤਾਪਮਾਨ 8 ਤੋਂ 19 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। ਮੁਹਾਲੀ ਵਿੱਚ ਹਲਕੀ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਤਾਪਮਾਨ 10 ਤੋਂ 19 ਡਿਗਰੀ ਦੇ ਵਿਚਕਾਰ ਰਹੇਗਾ।

ਟਾਪ ਹੈਡਲਾਈਨ

 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget