Punjab Weather Update: ਪੰਜਾਬ ਵਿੱਚ ਅੱਜ ਬਾਰਸ਼ ਹੋਏਗੀ। ਮੌਸਮ ਵਿਭਾਗ ਨੇ ਅੱਜ ਪੂਰੇ ਸੂਬੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਭਾਰੀ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਭਾਰੀ ਮੀਂਹ ਪੈਣ ਦੀ ਸੂਰਤ ਵਿੱਚ ਪਹਿਲਾਂ ਹੀ ਹੜ੍ਹਾਂ ਦੇ ਪਾਣੀ ਨਾਲ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਦੀਆਂ ਮੁਸ਼ਕਲਾਂ ਹੋਰ ਵਧ ਸਕਦੀਆਂ ਹਨ। 


ਹੋਰ ਪੜ੍ਹੋ: ਸੁੰਦਰ ਦਿਖਣ ਦੇ ਚੱਕਰ ਵਿੱਚ ਭਾਰਤੀ ਔਰਤਾਂ ਨੇ ਖਰਚੇ ਹਜ਼ਾਰਾਂ ਕਰੋੜ ਰੁਪਏ, ਹੈਰਾਨ ਕਰ ਦੇਣ ਵਾਲੇ ਅੰਕੜੇ ਆਏ ਸਾਹਮਣੇ


ਮੌਸਮ ਵਿਭਾਗ ਵੱਲੋਂ ਜਾਰੀ ਚੇਤਾਵਨੀ ਅਨੁਸਾਰ ਭਲਕੇ ਯਾਨੀ ਵੀਰਵਾਰ ਨੂੰ ਵੀ ਪੱਛਮੀ ਮਾਲਵਾ ਖੇਤਰ ਜਿਸ ਵਿੱਚ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ ਸਾਹਿਬ, ਮੋਗਾ ਤੇ ਬਠਿੰਡਾ ਸ਼ਾਮਲ ਹਨ, ਨੂੰ ਛੱਡ ਕੇ ਪੂਰੇ ਪੰਜਾਬ ਵਿੱਚ ਭਾਰੀ ਮੀਂਹ ਪਵੇਗਾ। ਮੌਸਮ ਵਿਭਾਗ ਨੇ ਪੱਛਮੀ ਮਾਲਵੇ ਨੂੰ ਛੱਡ ਕੇ ਬਾਕੀ ਪੰਜਾਬ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ।



ਮੌਸਵ ਵਿਭਾਗ ਮੁਤਾਬਕ ਅੱਜ ਨਮੀ 90 ਫੀਸਦੀ ਤੱਕ ਰਹਿਣ ਕਾਰਨ ਲੋਕਾਂ ਨੂੰ ਹੁੰਮਸ ਭਰੀ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਭਾਵੇਂ ਅੱਜ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਤੱਕ ਜਾਣ ਦੀ ਸੰਭਾਵਨਾ ਹੈ ਪਰ ਵਾਯੂਮੰਡਲ ਵਿੱਚ ਨਮੀ ਜ਼ਿਆਦਾ ਹੋਣ ਕਾਰਨ ਲੋਕਾਂ ਨੂੰ ਤਾਪਮਾਨ 40 ਤੋਂ 41 ਡਿਗਰੀ ਤੱਕ ਮਹਿਸੂਸ ਹੋਵੇਗਾ। ਪੰਜਾਬ ਦੀ ਹਵਾ ਵਿੱਚ ਅੱਜ ਪ੍ਰਦੂਸ਼ਣ ਦਾ ਪੱਧਰ ਵੀ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) 'ਤੇ 80 ਦੇ ਨੇੜੇ ਹੈ।


ਚੰਡੀਗੜ੍ਹ 'ਚ ਤਿੰਨ ਦਿਨਾਂ ਲਈ ਅਲਰਟ


ਚੰਡੀਗੜ੍ਹ 'ਚ ਤਿੰਨ ਦਿਨਾਂ ਬਾਅਦ ਇੱਕ ਵਾਰ ਫਿਰ ਬਾਰਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਅੱਜ ਗਰਜ ਨਾਲ ਹਲਕਾ ਮੀਂਹ ਪੈ ਸਕਦਾ ਹੈ। ਅਗਲੇ 3 ਦਿਨਾਂ ਤੱਕ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਸੇ ਤਰ੍ਹਾਂ ਅੱਜ ਮੋਹਾਲੀ ਤੇ ਪੰਚਕੂਲਾ ਵਿੱਚ ਵੀ ਮੀਂਹ ਪੈ ਸਕਦਾ ਹੈ। 


ਹੋਰ ਪੜ੍ਹੋ : Punjab News: ਖਹਿਰਾ ਬੇਟ ਦਾ ਨੌਜਵਾਨ 6 ਦਿਨਾਂ ਤੋਂ ਲਾਪਤਾ, 30 ਅਗਸਤ ਨੂੰ ਜਾਣਾ ਸੀ ਕੈਨੇਡਾ, NDRF ਨੇ ਸੰਭਾਲਿਆ ਮੋਰਚਾ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ









 


Iphone ਲਈ ਕਲਿਕ ਕਰੋ