Punjab Weather Update: ਮੌਸਮ ਵਿਭਾਗ ਨੇ ਸੋਮਵਾਰ ਤੋਂ ਦੋ ਦਿਨਾਂ ਤੱਕ ਪੰਜਾਬ ਵਿੱਚ ਭਾਰੀ ਬਾਰਿਸ਼ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਵਿਭਾਗ ਮੁਤਾਬਕ ਐਤਵਾਰ ਰਾਤ ਤੋਂ ਮਾਨਸੂਨ ਐਕਟਿਵ ਹੋ ਜਾਵੇਗਾ। ਜਿਸ ਕਾਰਨ ਪੰਜਾਬ ਵਿੱਚ ਦੋ ਦਿਨਾਂ ਤੱਕ ਤੇਜ਼ ਹਵਾਵਾਂ ਦੇ ਵਿਚਕਾਰ ਬਾਰਿਸ਼ ਹੋਵੇਗੀ।


ਮੌਸਮ ਵਿਭਾਗ ਮੁਤਾਬਕ ਐਤਵਾਰ ਨੂੰ ਵੀ ਆਸਮਾਨ 'ਚ ਬੱਦਲ ਛਾਏ ਰਹਿਣਗੇ। ਨਾਲ ਹੀ ਨਮੀ ਵਾਲੀ ਗਰਮੀ ਜਾਰੀ ਰਹੇਗੀ। ਇਸ ਤੋਂ ਪਹਿਲਾਂ ਵੀ ਮੌਸਮ ਵਿਭਾਗ ਨੇ ਪਿਛਲੇ ਹਫ਼ਤੇ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਸੀ, ਜੋ ਸਹੀ ਸਾਬਤ ਨਹੀਂ ਹੋਈ ਸੀ। ਹੁਣ ਦੇਖਣਾ ਇਹ ਹੈ ਕਿ ਮਾਨਸੂਨ ਜੁਲਾਈ ਦੇ ਆਖ਼ਰੀ ਹਫ਼ਤੇ ਵਿੱਚ ਦਾਖ਼ਲ ਹੋਣ ਤੋਂ ਪਹਿਲਾਂ ਜ਼ੋਰਦਾਰ ਮੀਂਹ ਪਾਉਂਦਾ ਹੈ ਜਾਂ ਨਹੀਂ।


ਦੂਜੇ ਪਾਸੇ ਸ਼ਨੀਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਬਾਅਦ ਦੁਪਹਿਰ ਬਾਰਿਸ਼ ਹੋਈ। ਮੌਸਮ ਵਿਭਾਗ ਅਨੁਸਾਰ ਅੱਜ ਦਿਨ ਭਰ ਬਠਿੰਡਾ ਦਾ ਸਭ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਅੰਮ੍ਰਿਤਸਰ ਵਿੱਚ 38.6 ਡਿਗਰੀ, ਸੰਗਰੂਰ ਵਿੱਚ 39.7 ਡਿਗਰੀ, ਚੰਡੀਗੜ੍ਹ ਵਿੱਚ 36 ਡਿਗਰੀ, ਲੁਧਿਆਣਾ ਵਿੱਚ 36.2 ਡਿਗਰੀ, ਪਠਾਨਕੋਟ ਵਿੱਚ 37.7 ਡਿਗਰੀ, ਪਠਾਨਕੋਟ ਵਿੱਚ 37.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਗੁਰਦਾਸਪੁਰ ਵਿੱਚ 37.6 ਅਤੇ ਜਲੰਧਰ ਵਿਚ 37.5 ਡਿਗਰੀ ਤਾਪਮਾਨ ਦਰਜ ਕੀਤਾ ਗਿਆ।


ਬੱਚੇ ਇਦਾਂ ਰੱਖਣ ਆਪਣਾ ਖਿਆਲ 


ਬਰਸਾਤ ਦੇ ਮੌਸਮ ਦੌਰਾਨ ਕਈ ਥਾਵਾਂ ’ਤੇ ਗੰਦਾ ਪਾਣੀ ਇਕੱਠਾ ਹੋ ਜਾਂਦਾ ਹੈ। ਬੱਚੇ ਪਾਣੀ ਦੇ ਜ਼ਿਆਦਾ ਸ਼ੌਕੀਨ ਹੁੰਦੇ ਹਨ, ਇਸ ਲਈ ਮਨ੍ਹਾ ਕਰਨ ਦੇ ਬਾਵਜੂਦ ਉਹ ਪਾਣੀ ਵਿਚ ਜ਼ਿਆਦਾ ਖੇਡਦੇ ਹਨ। ਇਸ ਕਾਰਨ ਉਹ ਆਸਾਨੀ ਨਾਲ ਇਨਫੈਕਸ਼ਨ ਅਤੇ ਬੀਮਾਰੀਆਂ ਦਾ ਸ਼ਿਕਾਰ ਹੋ ਜਾਂਦੇ ਹਨ।


ਚੰਡੀਗੜ੍ਹ ਵਿੱਚ ਮੌਸਮ ਦਾ ਹਾਲ 


ਸਿਟੀ ਬਿਊਟੀਫੁੱਲ ਦੇ ਕੁਝ ਇਲਾਕਿਆਂ 'ਚ ਮੀਂਹ ਕਾਰਨ ਗਰਮੀ ਅਤੇ ਹੁੰਮਸ ਵੱਧ ਗਈ ਹੈ। ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਦਰਜ ਕੀਤਾ ਗਿਆ। ਜੋ ਕਿ ਆਮ ਨਾਲੋਂ ਦੋ ਡਿਗਰੀ ਵੱਧ ਰਿਹਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਮੁਤਾਬਕ ਅੱਜ (ਐਤਵਾਰ) ਨੂੰ ਬੱਦਲ ਛਾਏ ਰਹਿਣਗੇ, ਕੁਝ ਇਲਾਕਿਆਂ 'ਚ ਮੀਂਹ ਵੀ ਪੈ ਸਕਦਾ ਹੈ। ਹਾਲਾਂਕਿ, ਮੀਂਹ ਨਾਲ ਸਬੰਧਤ ਕੋਈ ਅਲਰਟ ਨਹੀਂ ਹੈ। ਮੌਸਮ ਵਿਭਾਗ ਮੁਤਾਬਕ ਅੱਜ ਰਾਤ ਤੋਂ ਮੌਸਮ ਬਦਲ ਸਕਦਾ ਹੈ। ਆਉਣ ਵਾਲੀਆਂ ਤਿੰਨ ਬਾਰਸ਼ਾਂ ਲਈ ਯੈਲੋ ਅਲਰਟ ਰਹੇਗਾ। ਇਸ ਦੇ ਨਾਲ ਹੀ ਮੋਹਾਲੀ ਅਤੇ ਪੰਚਕੂਲਾ 'ਚ ਕੁਝ ਥਾਵਾਂ 'ਤੇ ਮੀਂਹ ਪੈ ਸਕਦਾ ਹੈ।


ਮਾਨਸੂਨ ਦੇ ਮੌਸਮ ਕਾਰਨ ਨਗਰ ਨਿਗਮ ਅਤੇ ਪੁਲਿਸ ਵੀ ਅਲਰਟ ਮੋਡ 'ਤੇ ਹੈ। ਸੜਕਾਂ ਅਤੇ ਗਲੀਆਂ ਦੀ ਸਫ਼ਾਈ ਦਾ ਕੰਮ ਲਗਾਤਾਰ ਜਾਰੀ ਹੈ। ਇਸ ਤੋਂ ਇਲਾਵਾ ਜਿੱਥੇ ਕਿਤੇ ਵੀ ਪਾਣੀ ਭਰਦਾ ਹੈ, ਉਸ ਨੂੰ ਪਹਿਲ ਦੇ ਆਧਾਰ 'ਤੇ ਦੂਰ ਕੀਤਾ ਜਾਂਦਾ ਹੈ। ਪੁਲਿਸ ਨੇ ਸਪੱਸ਼ਟ ਤੌਰ 'ਤੇ ਲੋਕਾਂ ਨੂੰ ਕਿਸੇ ਵੀ ਸਮੱਸਿਆ ਦੀ ਸਥਿਤੀ ਵਿੱਚ ਹੈਲਪਲਾਈਨ ਨੰਬਰ 112 'ਤੇ ਸੰਪਰਕ ਕਰਨ ਦੀ ਸਪੱਸ਼ਟ ਸਲਾਹ ਦਿੱਤੀ ਹੈ। ਇਸ ਤੋਂ ਇਲਾਵਾ ਸਮੇਂ-ਸਮੇਂ 'ਤੇ ਐਡਵਾਈਜ਼ਰੀਆਂ ਜਾਰੀ ਕੀਤੀਆਂ ਜਾ ਰਹੀਆਂ ਹਨ।