Punjab Weather Update: ਪੰਜਾਬ 'ਚ ਸੋਕੇ ਦੀ ਮਾਰ! 43 ਫੀਸਦੀ ਘੱਟ ਬਾਰਸ਼, ਰੈੱਡ ਜ਼ੋਨ 'ਚ ਸ਼ਾਮਲ
ਮਾਨਸੂਨ ਦਾ ਮਹੀਨਾ ਹੋਣ ਦੇ ਬਾਵਜੂਦ ਜੁਲਾਈ ਵਿੱਚ ਸੋਕਾ ਛਾਇਆ ਹੋਇਆ ਹੈ। ਐਤਵਾਰ 28 ਜੁਲਾਈ ਤੱਕ ਪੰਜਾਬ ਵਿੱਚ ਸਿਰਫ਼ 82.8 ਮਿਲੀਮੀਟਰ ਮੀਂਹ ਹੀ ਦਰਜ ਕੀਤਾ ਗਿਆ ਹੈ।
Punjab Weather Update: ਮਾਨਸੂਨ ਦਾ ਮਹੀਨਾ ਹੋਣ ਦੇ ਬਾਵਜੂਦ ਜੁਲਾਈ ਵਿੱਚ ਸੋਕਾ ਛਾਇਆ ਹੋਇਆ ਹੈ। ਐਤਵਾਰ 28 ਜੁਲਾਈ ਤੱਕ ਪੰਜਾਬ ਵਿੱਚ ਸਿਰਫ਼ 82.8 ਮਿਲੀਮੀਟਰ ਮੀਂਹ ਹੀ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਆਮ ਤੌਰ 'ਤੇ ਇਸ ਸਮੇਂ ਦੌਰਾਨ 136.6 ਮਿਲੀਮੀਟਰ ਬਾਰਸ਼ ਦਰਜ ਕੀਤੀ ਜਾਂਦੀ ਹੈ। ਇਸ ਹਿਸਾਬ ਨਾਲ ਇਸ ਵਾਰ 43 ਫੀਸਦੀ ਘੱਟ ਬਾਰਸ਼ ਹੋਈ ਹੈ, ਜੋ ਚਿੰਤਾ ਦਾ ਵਿਸ਼ਾ ਹੈ।
ਮੌਸਮ ਵਿਭਾਗ ਦੇ ਅੰਕੜਿਆਂ ਮੁਤਾਬਕ ਫਤਿਹਗੜ੍ਹ ਸਾਹਿਬ ਵਿੱਚ ਸਭ ਤੋਂ ਘੱਟ ਮੀਂਹ ਪਿਆ ਹੈ। ਪੰਜਾਬ ਦੇ ਇਸ ਜ਼ਿਲ੍ਹੇ ਵਿੱਚ ਆਮ ਨਾਲੋਂ 71% ਘੱਟ ਬਾਰਸ਼ ਹੋਈ ਹੈ। ਜਦੋਂਕਿ ਪਠਾਨਕੋਟ ਵਿੱਚ ਆਮ ਨਾਲੋਂ 29 ਫੀਸਦੀ ਵੱਧ ਮੀਂਹ ਪਿਆ। ਇਸ ਤੋਂ ਇਲਾਵਾ ਤਰਨ ਤਾਰਨ ਤੇ ਮਾਨਸਾ ਵਿੱਚ ਵੀ ਆਮ ਮੀਂਹ ਪਿਆ ਹੈ।
ਉਧਰ, ਸੌਣ ਮਹੀਨੇ ਨੀ ਪੰਜਾਬ 'ਚ ਗਰਮੀ ਲਗਾਤਾਰ ਵਧ ਰਹੀ ਹੈ। ਮਾਨਸੂਨ ਦੀ ਮੱਠੀ ਰਫ਼ਤਾਰ ਕਾਰਨ ਤਾਪਮਾਨ ਇੱਕ ਵਾਰ ਫਿਰ 40 ਡਿਗਰੀ ਦੇ ਨੇੜੇ ਪਹੁੰਚ ਗਿਆ ਹੈ। ਯਾਦ ਰਹੇ ਮਾਨਸੂਨ 1 ਜੁਲਾਈ ਤੋਂ ਪਹਿਲਾਂ ਹੀ ਪੰਜਾਬ ਪਹੁੰਚ ਗਿਆ ਸੀ, ਫਿਰ ਵੀ ਪੂਰੇ ਸੂਬੇ ਵਿੱਚ ਪੂਰੇ ਮਹੀਨੇ ਦੌਰਾਨ ਆਮ ਨਾਲੋਂ ਬਹੁਤ ਘੱਟ ਮੀਂਹ ਦਰਜ ਕੀਤਾ ਗਿਆ ਹੈ। ਇਸ ਕਾਰਨ ਪੰਜਾਬ ਰੈੱਡ ਜ਼ੋਨ ਵਿੱਚ ਪਹੁੰਚ ਗਿਆ ਹੈ।
ਉਧਰ, ਮੌਸਮ ਵਿਭਾਗ ਨੇ ਅੱਜ 9 ਜ਼ਿਲ੍ਹਿਆਂ ਜਲੰਧਰ, ਤਰਨ ਤਾਰਨ, ਕਪੂਰਥਲਾ, ਐਸਬੀਐਸ ਨਗਰ, ਰੂਪਨਗਰ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ ਤੇ ਪਠਾਨਕੋਟ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਹ ਅਲਰਟ ਦੁਪਹਿਰ 12:30 ਵਜੇ ਤੱਕ ਜਾਰੀ ਕੀਤਾ ਗਿਆ ਹੈ। ਪੰਜਾਬ ਵਿੱਚ ਅੱਜ ਤੇ ਆਉਣ ਵਾਲੇ ਦਿਨਾਂ ਵਿੱਚ ਚੰਗੀ ਬਾਰਸ਼ ਹੋਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਜ਼ਿਲ੍ਹਿਆਂ ਲਈ ਇਹ ਅਲਰਟ ਜਾਰੀ ਕੀਤਾ ਗਿਆ ਹੈ। ਇਸ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ ਤੇ ਨਵਾਂਸ਼ਹਿਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ 31 ਜੁਲਾਈ ਤੱਕ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਇਨ੍ਹਾਂ ਦਿਨਾਂ 'ਚ ਪੰਜਾਬ 'ਚ ਚੰਗੀ ਬਾਰਸ਼ ਹੋ ਸਕਦੀ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।