Punjab Weather Update: ਪੰਜਾਬ 'ਚ ਹੁਣ ਗਰਮੀ ਕਹਿਰ, 40 ਤੋਂ 42 ਡਿਗਰੀ ਤੱਕ ਪਹੁੰਚੇਗਾ ਪਾਰਾ
ਪੰਜਾਬ ਵਿੱਚ ਹੁਣ ਗਰਮੀ ਕਹਿਰ ਢਾਏਗੀ। ਅਗਲੇ ਕੁਝ ਦਿਨ ਬਾਰਸ਼ ਹੋਣ ਦੀ ਕੋਈ ਉਮੀਦ ਨਹੀਂ ਜਿਸ ਕਰਕੇ ਪਾਰਾ ਚੜ੍ਹੇਗਾ ਤੇ ਗਰਮੀ ਵਧੇਗੀ।

Punjab Weather Update: ਪੰਜਾਬ ਵਿੱਚ ਹੁਣ ਗਰਮੀ ਕਹਿਰ ਢਾਏਗੀ। ਅਗਲੇ ਕੁਝ ਦਿਨ ਬਾਰਸ਼ ਹੋਣ ਦੀ ਕੋਈ ਉਮੀਦ ਨਹੀਂ ਜਿਸ ਕਰਕੇ ਪਾਰਾ ਚੜ੍ਹੇਗਾ ਤੇ ਗਰਮੀ ਵਧੇਗੀ। ਮੌਸਮ ਵਿਭਾਗ ਨੇ ਸੰਕੇਤ ਜਾਰੀ ਕੀਤੇ ਹਨ ਕਿ ਰਾਜ ਵਿੱਚ ਪੰਜ ਦਿਨਾਂ ਤੱਕ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਜਦਕਿ ਮੌਸਮ ਖੁਸ਼ਕ ਰਹੇਗਾ। ਇਸ ਦੌਰਾਨ ਮੌਜੂਦਾ ਸਥਿਤੀ ਅਨੁਸਾਰ ਤਾਪਮਾਨ ਵਿੱਚ 3 ਤੋਂ 5 ਡਿਗਰੀ ਦੇ ਵਾਧੇ ਦਾ ਅਨੁਮਾਨ ਲਗਾਇਆ ਗਿਆ ਹੈ।
ਉਂਝ ਪੰਜਾਬ ਵਿੱਚ ਇਸ ਸਮੇਂ ਸਵੇਰੇ ਹਵਾ ਵਿੱਚ ਨਮੀ ਦੀ ਮਾਤਰਾ 55 ਤੋਂ 60 ਫੀਸਦੀ ਤੱਕ ਦਰਜ ਕੀਤੀ ਜਾ ਰਹੀ ਹੈ। ਇਸ ਕਾਰਨ ਇਸ ਸਮੇਂ ਸਵੇਰ ਵੇਲੇ ਗਰਮੀ ਦਾ ਕੋਈ ਅਹਿਸਾਸ ਨਹੀਂ ਹੁੰਦਾ ਪਰ ਹੁਣ 11 ਮਈ ਤੋਂ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ 40 ਤੋਂ 42 ਡਿਗਰੀ ਤੱਕ ਰਿਕਾਰਡ ਹੋਣਾ ਸ਼ੁਰੂ ਹੋ ਜਾਵੇਗਾ।
ਮੌਸਮ ਵਿਭਾਗ ਮੁਤਾਬਕ ਪੰਜਾਬ ਵਿੱਚ ਮੰਗਲਵਾਰ ਨੂੰ ਲਗਾਤਾਰ ਦੂਜੇ ਦਿਨ ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਨੂੰ ਪਾਰ ਕਰ ਗਿਆ ਹੈ। ਬਾਕੀ ਜ਼ਿਲ੍ਹਿਆਂ ਵਿੱਚ ਇਹ 33 ਤੋਂ 37 ਡਿਗਰੀ ਤੱਕ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਘੱਟੋ-ਘੱਟ ਤਾਪਮਾਨ 16 ਤੋਂ 19 ਡਿਗਰੀ ਤੱਕ ਦਰਜ ਕੀਤਾ ਜਾ ਰਿਹਾ ਹੈ।
ਦਰਅਸਲ ਇਹ ਪਹਿਲੀ ਵਾਰ ਹੈ ਕਿ ਮਈ ਮਹੀਨੇ ਵਿੱਚ ਵੀ ਅਜੇ ਤੱਕ ਗਰਮੀ ਮਹਿਸੂਸ ਨਹੀਂ ਹੋਈ। ਇਸ ਦਾ ਕਾਰਨ ਇਹ ਹੈ ਕਿ ਸੂਬੇ ਵਿੱਚ ਇਸ ਵਾਰ 120% ਜ਼ਿਆਦਾ ਮੀਂਹ ਪਿਆ ਹੈ। ਪੰਜਾਬ ਵਿੱਚ 1 ਮਾਰਚ ਤੋਂ 9 ਮਈ ਤੱਕ 91.5 ਮਿਲੀਮੀਟਰ ਮੀਂਹ ਪਿਆ ਹੈ। ਇਸ ਸਮੇਂ ਦੌਰਾਨ 41.5% ਮਿਲੀਮੀਟਰ ਮੀਂਹ ਪਿਆ ਹੈ। ਇਹ ਆਮ ਨਾਲੋਂ 120% ਵੱਧ ਹੈ। ਮਾਰਚ-ਅਪ੍ਰੈਲ ਦੇ ਮਹੀਨੇ ਮੀਂਹ ਪੈਣ ਕਾਰਨ ਇਸ ਵਾਰ ਜ਼ਮੀਨ ਦੀ ਸਤ੍ਹਾ ਸੁੱਕੀ ਨਹੀਂ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Before You Go
ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਟ੍ਰੈਂਡਿੰਗ ਟੌਪਿਕ






















