Punjab Weather Update: ਪੰਜਾਬ ਵਿੱਚ ਹੜ੍ਹਾਂ ਦਾ ਖਤਰਾ ਅਜੇ ਟਲਿਆ ਨਹੀਂ। ਅੱਜ ਫਿਰ ਭਾਰਤੀ ਬਾਰਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਨਾਲ ਕਈ ਇਲਾਕਿਆਂ ਵਿੱਚ ਪਾਣੀ ਦਾ ਪੱਧਰ ਵਧ ਸਕਦਾ ਹੈ। ਮੌਸਮ ਵਿਭਾਗ ਨੇ ਪੰਜਾਬ ਵਿੱਚ ਦੁਪਹਿਰ 2 ਵਜੇ ਤੱਕ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਸੂਬੇ ਦੇ ਵੱਖ-ਵੱਖ ਹਿੱਸਿਆਂ 'ਚ ਭਾਰੀ, ਦਰਮਿਆਨੀ ਤੇ ਹਲਕੀ ਬਾਰਸ਼ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਨੀਵੇਂ ਇਲਾਕਿਆਂ ਦੇ ਲੋਕ ਸਾਵਧਾਨ ਰਹਿਣ।

ਮੌਸਮ ਵਿਭਾਗ ਮੁਤਾਬਕ ਰਾਜਪੁਰਾ, ਡੇਰਾਬਸੀ, ਮੁਹਾਲੀ ਤੇ ਖਰੜ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ ਪਟਿਆਲਾ, ਰਾਜਪੁਰਾ, ਫਤਿਹਗੜ੍ਹ ਸਾਹਿਬ, ਮੁਹਾਲੀ, ਬੱਸੀ ਪਠਾਣਾ, ਖਰੜ, ਖਮਾਣੋਂ, ਚਮਕੌਰ ਸਾਹਿਬ, ਰੂਪਨਗਰ, ਜਲੰਧਰ-2, ਬਲਾਚੌਰ, ਆਨੰਦਪੁਰ ਸਾਹਿਬ, ਹੁਸ਼ਿਆਰਪੁਰ, ਬਾਬਾ ਬਕਲਾ, ਬਟਾਲਾ, ਅਜਨਾਲਾ, ਗੁਰਦਾਸਪੁਰ, ਪਠਾਨਕੋਟ ਤੇ ਧਾਰ ਕਲਾਂ ਵਿੱਚ ਦਰਮਿਆਨੀ ਬਾਰਸ਼ ਹੋ ਸਕਦੀ ਹੈ।

ਇਸੇ ਤਰ੍ਹਾਂ ਪਟਿਆਲਾ, ਨਾਭਾ, ਰਾਜਪੁਰਾ, ਫਤਹਿਗੜ੍ਹ ਸਾਹਿਬ, ਅਮਲੋਹ, ਬੱਸੀ ਪਠਾਣਾ, ਖੰਨਾ, ਪਾਇਲ, ਖਮਾਣੋਂ, ਲੁਧਿਆਣਾ-ਪੂਰਬੀ, ਚਮਕੌਰ ਸਾਹਿਬ, ਸਮਰਾਲਾ, ਰੂਪਨਗਰ, ਖਡੂਰ ਸਾਹਿਬ, ਫਿਲੌਰ, ਫਗਵਾੜਾ, ਜਲੰਧਰ-1, ਕਪੂਰਥਲਾ, ਜਲੰਧਰ, ਜਲੰਧਰ, ਗੜ੍ਹਸ਼ੰਕਰ, ਨੰਗਲ, ਹੁਸ਼ਿਆਰਪੁਰ, ਬਾਬਾ ਬਕਾਲਾ, ਅੰਮ੍ਰਿਤਸਰ-2, ਅੰਮ੍ਰਿਤਸਰ-1, ਬਟਾਲਾ, ਅਜਨਾਲਾ, ਡੇਰਾ ਬਾਬਾ ਨਾਨਕ, ਭੁਲੱਥ, ਦਸੂਹਾ, ਮੁਕੇਰੀਆਂ ਤੇ ਧਾਰ ਕਲਾਂ ਦੇ ਕੁਝ ਹਿੱਸਿਆਂ 'ਚ ਹਲਕੀ ਬਾਰਸ਼ ਦੀ ਸੰਭਾਵਨਾ ਹੈ।

ਉਧਰ, ਪੰਜਾਬ ਵਿੱਚ ਹੜ੍ਹਾਂ ਦੀ ਗੰਭੀਰ ਸਥਿਤੀ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਤੇ ਨਿੱਜੀ ਸਕੂਲ, ਕਾਲਜ, ਯੂਨੀਵਰਸਿਟੀਆਂ ਤੇ ਪੌਲੀਟੈਕਨਿਕ ਸੰਸਥਾਵਾਂ ਨੂੰ 7 ਸਤੰਬਰ 2025 ਤੱਕ ਬੰਦ ਰੱਖਣ ਦਾ ਹੁਕਮ ਜਾਰੀ ਕੀਤਾ ਗਿਆ ਹੈ। ਸਰਕਾਰ ਨੇ ਇਹ ਫੈਸਲਾ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਹੈ। 

ਸਿੱਖਿਆ ਵਿਭਾਗ ਨੇ ਸਪੱਸ਼ਟ ਕੀਤਾ ਕਿ ਇਸ ਸਮੇਂ ਦੌਰਾਨ ਕਿਸੇ ਵੀ ਸੰਸਥਾ ਵਿੱਚ ਕਲਾਸਾਂ ਨਹੀਂ ਲਗਾਈਆਂ ਜਾਣਗੀਆਂ। ਸਥਾਨਕ ਪ੍ਰਸ਼ਾਸਨ ਨੇ ਲੋਕਾਂ ਨੂੰ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਤੇ ਬੇਲੋੜੇ ਬਾਹਰ ਨਾ ਜਾਣ ਦੀ ਅਪੀਲ ਕੀਤੀ ਹੈ।