Punjab Weather Update: ਕਈ ਦਿਨਾਂ ਦੀ ਬ੍ਰੇਕ ਮਗਰੋਂ ਮਾਨਸੂਨ ਅੱਗੇ ਵਧਣ ਲੱਗਾ ਹੈ। ਮੌਸਮ ਵਿਭਾਗ ਮੁਤਾਬਕ ਪਿਛਲੇ 11 ਦਿਨਾਂ ਤੋਂ ਦੂਰ-ਦੁਰਾਡੇ ਦੀਪ ਸਮੂਹ 'ਤੇ ਰੁਕਣ ਤੋਂ ਬਾਅਦ ਮਾਨਸੂਨ ਬੰਗਾਲ ਦੀ ਖਾੜੀ 'ਚ ਅੱਗੇ ਵਧਿਆ ਹੈ। ਮੌਸਮ ਵਿਭਾਗ ਨੇ ਕਿਹਾ ਹੈ ਕਿ ਦੱਖਣੀ ਪੱਛਮੀ ਬੰਗਾਲ ਦੀ ਖਾੜੀ 'ਚ ਮਾਨਸੂਨ ਅੱਗੇ ਵਧਿਆ ਹੈ ਤੇ ਅਗਲੇ 2-3 ਦਿਨਾਂ ਵਿੱਚ ਇਸ ਦੇ ਹੋਰ ਅੱਗੇ ਵਧਣ ਲਈ ਹਾਲਾਤ ਅਨੁਕੂਲ ਹਨ।



ਉਧਰ, ਪੰਜਾਬ ਤੇ ਹਰਿਆਣਾ ਸਮੇਤ ਨੌਂ ਰਾਜਾਂ ਵਿੱਚ ਮੰਗਲਵਾਰ ਨੂੰ ਹਨੇਰੀ ਦੇ ਨਾਲ ਮੀਂਹ ਪਿਆ। ਪੰਜਾਬ ਵਿੱਚ ਮੰਗਲਵਾਰ ਨੂੰ ਦਿਨ ਭਰ ਬੱਦਲ ਛਾਏ ਰਹੇ ਤੇ ਠੰਢੀਆਂ ਹਵਾਵਾਂ ਚੱਲਦੀਆਂ ਰਹੀਆਂ। ਫਤਿਹਗੜ੍ਹ ਸਾਹਿਬ 'ਚ 24 ਘੰਟਿਆਂ 'ਚ 61.5 ਮਿਲੀਮੀਟਰ ਮੀਂਹ ਪਿਆ, ਜਦਕਿ ਚੰਡੀਗੜ੍ਹ 'ਚ 36.5 ਮਿਲੀਮੀਟਰ ਮੀਂਹ ਪਿਆ। 


ਹੋਰ ਪੜ੍ਹੋ : Punjab News: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਚਨਚੇਤ ਮੁਹਾਲੀ ਦੇ ਸਰਕਾਰੀ ਸਕੂਲ ਦਾ ਕੀਤਾ ਦੌਰਾ...ਕੁਤਾਹੀ ਵਰਤਣ ਵਾਲੇ ਮੁਲਾਜ਼ਮਾਂ ਖਿਲਾਫ਼ ਲਏ ਸਖਤ ਐਕਸ਼ਨ



ਇਸ ਦੇ ਨਾਲ ਹੀ ਹਿਮਾਚਲ 'ਚ ਔਰੇਂਜ ਅਲਰਟ ਦੇ ਵਿਚਕਾਰ ਸੋਮਵਾਰ ਰਾਤ ਕੁੰਜਮ ਦੱਰੇ ਤੇ ਰੋਹਤਾਂਗ ਦੀਆਂ ਉੱਚੀਆਂ ਚੋਟੀਆਂ 'ਤੇ ਹਲਕੀ ਬਰਫਬਾਰੀ ਤੇ ਹੋਰ ਖੇਤਰਾਂ 'ਚ ਭਾਰੀ ਬਾਰਸ਼ ਹੋਈ। ਇਸ ਕਾਰਨ ਤਾਪਮਾਨ ਵਿੱਚ ਭਾਰੀ ਗਿਰਾਵਟ ਦਰਜ ਕੀਤੀ ਗਈ। 


ਸ਼ਿਮਲਾ ਦਾ ਘੱਟੋ-ਘੱਟ ਤਾਪਮਾਨ ਆਮ ਨਾਲੋਂ 5.6° ਘੱਟ ਤੇ 9.9° ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਪਹਿਲਾਂ ਸਾਲ 2009 ਵਿੱਚ 30 ਮਈ ਨੂੰ ਸ਼ਿਮਲਾ ਦਾ ਘੱਟੋ-ਘੱਟ ਤਾਪਮਾਨ 10.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ।


ਹੋਰ ਪੜ੍ਹੋ : Patiala News: ਅਚਾਨਕ ਪੋਸਟ ਗਰੈਜੂਏਸ਼ਨ ਦੀਆਂ ਪ੍ਰੀਖਿਆਵਾਂ ਹੋਈਆਂ ਰੱਦ, ਕਾਲਜ ਪਹੁੰਚੇ ਵਿਦਿਆਰਥੀਆਂ ਦਾ ਫੁੱਟਿਆ ਗੁੱਸਾ


ਭਾਰਤੀ ਮੌਸਮ ਵਿਭਾਗ ਮੁਤਾਬਕ 4 ਜੂਨ ਤੱਕ ਦਿੱਲੀ 'ਚ ਮੌਸਮ ਸੁਹਾਵਣਾ ਰਹੇਗਾ, ਜਦਕਿ ਬਿਹਾਰ, ਝਾਰਖੰਡ, ਪੰਜਾਬ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼ 'ਚ ਮੀਂਹ ਕਾਰਨ ਤਾਪਮਾਨ 'ਚ ਗਿਰਾਵਟ ਦੇਖਣ ਨੂੰ ਮਿਲੇਗੀ।ਆਈਐਮਡੀ ਨੇ ਕਿਹਾ ਕਿ ਜੂਨ ਮਹੀਨੇ ਵਿੱਚ ਪੂਰੇ ਭਾਰਤ ਵਿੱਚ ਬਾਰਿਸ਼ ‘ਆਮ ਤੋਂ ਘੱਟ’ ਪੱਧਰ ‘ਤੇ ਹੋਵੇਗੀ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।