Punjab Weather Update: ਪੰਜਾਬ 'ਚ ਸ਼ਨੀਵਾਰ ਨੂੰ ਕਾਫੀ ਗਰਮੀ ਰਹੀ। ਪਰ ਸ਼ਾਮ ਨੂੰ ਪੰਜਾਬ ਦੇ ਬਹੁਤੇ ਇਲਾਕਿਆਂ ਵਿੱਚ ਬੱਦਲ ਛਾਏ ਰਹੇ। ਅੰਮ੍ਰਿਤਸਰ, ਪਠਾਨਕੋਟ ਅਤੇ ਫਿਰੋਜ਼ਪੁਰ ਵਿੱਚ ਹਲਕੀ ਬਾਰਿਸ਼ ਹੋਈ। ਜਿਸ ਤੋਂ ਬਾਅਦ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 0.6 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੀ ਅਤੇ ਤਾਪਮਾਨ ਆਮ ਵਾਂਗ ਰਿਹਾ।


ਪੰਜਾਬ 'ਚ ਅੱਜ ਐਤਵਾਰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਉਮੀਦ ਜਤਾਈ ਜਾ ਰਹੀ ਹੈ ਕਿ ਅੱਜ ਕੁਝ ਇਲਾਕਿਆਂ 'ਚ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਗਿਆਨ ਕੇਂਦਰ (IMD) ਅਨੁਸਾਰ ਪੰਜਾਬ ਦੇ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ।


1 ਅਗਸਤ ਤੋਂ ਮਾਨਸੂਨ ਮੁੜ ਸੁਸਤ ਹੋ ਗਿਆ ਸੀ ਅਤੇ 6 ਅਗਸਤ ਨੂੰ ਐਕਟਿਵ ਹੋਣ ਦੀ ਸੰਭਾਵਨਾ ਹੈ। ਮੰਗਲਵਾਰ ਨੂੰ ਇੱਕ ਵਾਰ ਫਿਰ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪੰਜਾਬ ਵਿੱਚ 7 ​​ਅਗਸਤ ਨੂੰ ਇੱਕ ਵਾਰ ਫਿਰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਆਈਐਮਡੀ ਤੋਂ ਪ੍ਰਾਪਤ ਅੰਕੜਿਆਂ ਅਨੁਸਾਰ ਅਗਸਤ ਮਹੀਨੇ ਵਿੱਚ ਪੰਜਾਬ ਵਿੱਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪੰਜਾਬ 'ਚ ਪਿਛਲੇ 3 ਦਿਨਾਂ 'ਚ 30 ਫੀਸਦੀ ਜ਼ਿਆਦਾ ਬਾਰਿਸ਼ ਹੋਈ ਹੈ।


ਭਾਵ ਇੱਥੇ 27.2 ਮਿਲੀਮੀਟਰ ਬਾਰਿਸ਼ ਹੋਈ ਹੈ, ਜਦੋਂ ਕਿ ਆਮ ਤੌਰ 'ਤੇ ਇਨ੍ਹਾਂ ਤਿੰਨ ਦਿਨਾਂ ਵਿੱਚ 20.9 ਮਿਲੀਮੀਟਰ ਬਾਰਿਸ਼ ਹੁੰਦੀ ਹੈ। ਇਸ ਦੇ ਨਾਲ ਹੀ ਜੇਕਰ ਪੂਰੇ ਸੀਜ਼ਨ ਦੀ ਗੱਲ ਕਰੀਏ ਤਾਂ ਹੁਣ ਤੱਕ 38 ਫੀਸਦੀ ਘੱਟ ਬਾਰਿਸ਼ ਹੋਈ ਹੈ। ਪੰਜਾਬ ਵਿੱਚ ਆਮ ਤੌਰ 'ਤੇ 1 ਜੂਨ ਤੋਂ 3 ਅਗਸਤ ਤੱਕ 236.8 ਮਿਲੀਮੀਟਰ ਵਰਖਾ ਹੁੰਦੀ ਹੈ, ਜਦੋਂ ਕਿ ਇਨ੍ਹਾਂ ਦਿਨਾਂ ਦੌਰਾਨ ਹੁਣ ਤੱਕ ਸਿਰਫ਼ 146.3 ਮਿਲੀਮੀਟਰ ਮੀਂਹ ਹੀ ਪਿਆ ਹੈ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।