ਪੜਚੋਲ ਕਰੋ

Weather Update: ਅੱਜ ਫਿਰ ਤੰਗ ਕਰੇਗੀ ਹੁੰਮਸ ਵਾਲੀ ਗਰਮੀ ਤਾਂ ਕੁਝ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਜਾਣੋ ਮੌਸਮ ਦਾ ਹਾਲ

Punjab Weather Update: ਸ਼ਨੀਵਾਰ ਦੀ ਤਰ੍ਹਾਂ ਐਤਵਾਰ ਨੂੰ ਵੀ ਮੌਸਮ ਵਿਗਿਆਨ ਕੇਂਦਰ ਨੇ ਕੁਝ ਇਲਾਕਿਆਂ 'ਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਪਰ ਅੱਜ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ।

Punjab Weather Update: ਪੰਜਾਬ 'ਚ ਮਾਨਸੂਨ ਦੋ ਦਿਨ ਐਕਟਿਵ ਰਹਿਣ ਤੋਂ ਬਾਅਦ ਤਾਪਮਾਨ 'ਚ ਫਿਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਸ਼ੁੱਕਰਵਾਰ ਦੀ ਤੁਲਨਾ 'ਚ ਸ਼ਨੀਵਾਰ ਸ਼ਾਮ ਨੂੰ ਰਿਕਾਰਡ ਕੀਤੇ ਗਏ ਵੱਧ ਤੋਂ ਵੱਧ ਤਾਪਮਾਨ 'ਚ ਔਸਤਨ 4 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ। ਸੂਬੇ ਵਿੱਚ ਪਠਾਨਕੋਟ ਵਿੱਚ ਸਭ ਤੋਂ ਵੱਧ ਤਾਪਮਾਨ 38.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਅੱਜ ਐਤਵਾਰ ਨੂੰ ਪੰਜਾਬ ਦੇ ਕੁਝ ਇਲਾਕਿਆਂ 'ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਸ਼ਨੀਵਾਰ ਦੀ ਤਰ੍ਹਾਂ ਐਤਵਾਰ ਨੂੰ ਵੀ ਮੌਸਮ ਵਿਗਿਆਨ ਕੇਂਦਰ ਨੇ ਕੁਝ ਇਲਾਕਿਆਂ 'ਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਪਰ ਅੱਜ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਮੀਂਹ ਪੈਣ ਦੀਆਂ ਸੰਭਾਵਨਾਵਾਂ ਹਨ ਪਰ ਇਹ ਕੁਝ ਖੇਤਰਾਂ ਵਿੱਚ ਪਾਕੇਟ ਰੇਨ ਦੇ ਰੂਪ ਵਿੱਚ ਹੀ ਹੋਵੇਗਾ। ਜਿਸ ਕਰਕੇ ਨਮੀ ਵਧੇਗੀ ਅਤੇ ਲੋਕ ਚਿਪਚਿਪੀ ਗਰਮੀ ਤੋਂ ਪਰੇਸ਼ਾਨ ਹੋਣਗੇ।

ਮੌਸਮ ਵਿਭਾਗ ਵੱਲੋਂ ਜਾਰੀ ਸੂਚਨਾ ਅਨੁਸਾਰ ਅੱਜ ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਰੀਦਕੋਟ ਅਤੇ ਮੋਗਾ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਜੇਕਰ ਸ਼ਨੀਵਾਰ ਦੀ ਗੱਲ ਕਰੀਏ ਤਾਂ ਸੰਭਾਵਨਾਵਾਂ ਦੇ ਬਾਵਜੂਦ ਪੰਜਾਬ 'ਚ ਕਿਤੇ ਵੀ ਮੀਂਹ ਨਹੀਂ ਪਿਆ। ਜੂਨ ਦੇ ਆਖ਼ਰੀ ਦਿਨਾਂ ਵਿੱਚ ਮਾਨਸੂਨ ਦੀ ਆਮਦ ਤੋਂ ਬਾਅਦ ਵੀ ਹਾਲੇ ਤੱਕ ਭਾਰੀ ਮੀਂਹ ਨਹੀਂ ਪਿਆ ਹੈ। ਮੌਸਮ ਵਿਭਾਗ ਅਨੁਸਾਰ 1 ਤੋਂ 13 ਜੁਲਾਈ ਤੱਕ ਪੰਜਾਬ ਵਿੱਚ ਆਮ ਨਾਲੋਂ 13 ਫੀਸਦੀ ਘੱਟ ਮੀਂਹ ਪਿਆ ਹੈ। ਇਸ ਦਾ ਸਭ ਤੋਂ ਵੱਡਾ ਕਾਰਨ ਇਹ ਹੈ ਕਿ ਹਿਮਾਚਲ ਅਤੇ ਰਾਜਸਥਾਨ ਵਿਚ ਹਵਾਵਾਂ ਸਹੀ ਦਬਾਅ ਨਹੀਂ ਬਣਾ ਪਾ ਰਹੀਆਂ ਹਨ।

ਜਿਸ ਕਾਰਨ ਪੰਜਾਬ ਅਤੇ ਹਰਿਆਣਾ ਵਿੱਚ ਆਮ ਨਾਲੋਂ ਘੱਟ ਮੀਂਹ ਪੈ ਰਿਹਾ ਹੈ ਪਰ ਰਾਜਸਥਾਨ ਵਿੱਚ ਆਮ ਨਾਲੋਂ 35 ਫੀਸਦੀ ਵੱਧ ਮੀਂਹ ਦਰਜ ਕੀਤਾ ਗਿਆ ਹੈ। ਪੰਜਾਬ ਦੀ ਗੱਲ ਕਰੀਏ ਤਾਂ ਆਮ ਤੌਰ 'ਤੇ ਸੂਬੇ 'ਚ 56.5 ਮਿਲੀਮੀਟਰ ਵਰਖਾ ਹੁੰਦੀ ਹੈ ਪਰ ਹੁਣ ਤੱਕ ਸਿਰਫ਼ 49.2 ਮਿਲੀਮੀਟਰ ਬਾਰਿਸ਼ ਹੀ ਹੋਈ ਹੈ।

ਅੰਮ੍ਰਿਤਸਰ- ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਛਾਏ ਰਹਿਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 27 ਤੋਂ 33 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਜਲੰਧਰ- ਬੀਤੇ ਦਿਨੀਂ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਦੇ ਕਰੀਬ ਦਰਜ ਕੀਤਾ ਗਿਆ ਸੀ। ਅੱਜ ਹਲਕੇ ਬੱਦਲ ਛਾਏ ਰਹਿਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 26 ਤੋਂ 33 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਲੁਧਿਆਣਾ- ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਛਾਏ ਰਹਿਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 27 ਡਿਗਰੀ ਤੋਂ 34 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।

ਪਟਿਆਲਾ- ਸ਼ਨੀਵਾਰ ਸ਼ਾਮ ਨੂੰ ਤਾਪਮਾਨ 36.6 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਛਾਏ ਰਹਿਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 28 ਤੋਂ 36 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਮੋਹਾਲੀ- ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ 36.7 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਛਾਏ ਰਹਿਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 28 ਤੋਂ 34 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਚੰਡੀਗੜ੍ਹ ਵਿੱਚ ਮੌਸਮ ਦਾ ਹਾਲ 
ਸਿਟੀ ਬਿਊਟੀਫੁੱਲ ਦੇ ਲੋਕਾਂ ਨੂੰ ਅੱਜ ਵੀ ਗਰਮੀ ਅਤੇ ਹੁੰਮਸ ਦਾ ਸਾਹਮਣਾ ਕਰਨਾ ਪਵੇਗਾ। ਤਾਪਮਾਨ ਇਕ ਵਾਰ ਫਿਰ ਵਧਣਾ ਸ਼ੁਰੂ ਹੋ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 3.6 ਡਿਗਰੀ ਦਾ ਵਾਧਾ ਹੋਇਆ ਹੈ। ਜੋ ਹੁਣ ਵਧ ਕੇ 36.6 ਡਿਗਰੀ ਹੋ ਗਿਆ ਹੈ। ਇਹ ਆਮ ਨਾਲੋਂ 2.3 ​​ਡਿਗਰੀ ਵੱਧ ਰਿਹਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਮੁਤਾਬਕ ਅੱਜ ਸ਼ਹਿਰ ਵਿੱਚ ਬੱਦਲ ਛਾਏ ਰਹਿਣਗੇ। ਇੱਕ ਦੋ ਵਾਰ ਗਰਜ ਨਾਲ ਮੀਂਹ ਪੈ ਸਕਦਾ ਹੈ। ਹਾਲਾਂਕਿ ਬਾਰਿਸ਼ ਲਈ ਕਿਸੇ ਤਰ੍ਹਾਂ ਦੀ ਕੋਈ ਚਿਤਾਵਨੀ ਨਹੀਂ ਹੈ।

ਮੌਸਮ ਵਿਭਾਗ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਸ਼ਹਿਰ ਵਿੱਚ 0 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਹਾਲਾਂਕਿ ਮੌਸਮ ਵਿਭਾਗ ਮੁਤਾਬਕ ਮਾਨਸੂਨ 16 ਜੁਲਾਈ ਤੋਂ ਮੁੜ ਐਕਟਿਵ ਹੋ ਜਾਵੇਗਾ। ਅਜਿਹੇ 'ਚ 17 ਅਤੇ 18 ਜੁਲਾਈ ਨੂੰ ਚੰਗੀ ਬਾਰਿਸ਼ ਹੋ ਸਕਦੀ ਹੈ। ਹਾਲਾਂਕਿ, ਕਿਸੇ ਤਰ੍ਹਾਂ ਕੋਈ ਚੇਤਾਵਨੀ ਨਹੀਂ ਹੈ। ਅੱਜ ਤਾਪਮਾਨ 29 ਤੋਂ 34 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਜਦੋਂ ਕਿ 15 ਅਤੇ 16 ਜੁਲਾਈ ਨੂੰ ਤਾਪਮਾਨ ਘੱਟ ਸਕਦਾ ਹੈ। ਦੂਜੇ ਪਾਸੇ ਮੁਹਾਲੀ ਵਿੱਚ ਤਾਪਮਾਨ 36.7 ਡਿਗਰੀ ਅਤੇ ਪੰਚਕੂਲਾ ਵਿੱਚ ਵੀ ਅਜਿਹਾ ਹੀ ਤਾਪਮਾਨ ਰਿਹਾ।

ਟਾਪ ਹੈਡਲਾਈਨ

ਪੰਜਾਬ ਦੀ ਧੀ ਦਾ ਕੈਨੇਡਾ 'ਚ ਕਤਲ, ਲਿਵ-ਇਨ-ਪਾਰਟਨਰ ਨੇ ਘੁੱਟਿਆ ਗਲਾ; 5 ਸਾਲ ਪਹਿਲਾਂ ਮਾਪਿਆਂ ਨੇ ਭੇਜਿਆ ਸੀ ਵਿਦੇਸ਼
ਪੰਜਾਬ ਦੀ ਧੀ ਦਾ ਕੈਨੇਡਾ 'ਚ ਕਤਲ, ਲਿਵ-ਇਨ-ਪਾਰਟਨਰ ਨੇ ਘੁੱਟਿਆ ਗਲਾ; 5 ਸਾਲ ਪਹਿਲਾਂ ਮਾਪਿਆਂ ਨੇ ਭੇਜਿਆ ਸੀ ਵਿਦੇਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Embed widget