Punjab Weather Update: ਪੰਜਾਬ ਵਿੱਚ ਬਾਰਸ਼ ਨੂੰ ਬ੍ਰੇਕ ਲੱਗ ਗਈ ਹੈ। ਆਉਣ ਵਾਲੇ ਦੋ ਦਿਨਾਂ ਵਿੱਚ ਪੰਜਾਬ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ। ਮੌਸਮ ਵਿਭਾਗ ਵੱਲੋਂ ਬਾਰਸ਼ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਸੂਬੇ ਵਿੱਚ ਮਾਨਸੂਨ ਦੀ ਰਫ਼ਤਾਰ ਮੱਠੀ ਹੋਣੀ ਸ਼ੁਰੂ ਹੋ ਗਈ ਹੈ। ਇਸ ਲਈ ਆਉਣ ਵਾਲੇ ਦੋ ਦਿਨਾਂ 'ਚ ਵਾਯੂਮੰਡਲ 'ਚ ਨਮੀ ਵਧ ਜਾਵੇਗੀ। ਇਸ ਕਰਕੇ ਲੋਕਾਂ ਨੂੰ ਹੁੰਮਸ ਦਾ ਸਾਹਮਣਾ ਕਰਨਾ ਪਵੇਗਾ ਪਰ 11 ਜੁਲਾਈ ਨੂੰ ਇੱਕ ਵਾਰ ਫਿਰ ਮੀਂਹ ਪੈਣ ਦੀ ਸੰਭਾਵਨਾ ਹੈ।



ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਪੰਜਾਬ ਦੇ ਤਾਪਮਾਨ ਵਿੱਚ ਪਿਛਲੇ 24 ਘੰਟਿਆਂ ਦੌਰਾਨ 0.4 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਸੋਮਵਾਰ ਸ਼ਾਮ ਨੂੰ ਪੰਜਾਬ ਦਾ ਸਭ ਤੋਂ ਵੱਧ ਤਾਪਮਾਨ ਪਠਾਨਕੋਟ ਵਿੱਚ ਦਰਜ ਕੀਤਾ ਗਿਆ, ਜੋ 40 ਡਿਗਰੀ ਰਿਹਾ। ਜਦਕਿ ਫਰੀਦਕੋਟ ਵਿੱਚ 38.2 ਡਿਗਰੀ, ਬਠਿੰਡਾ ਵਿੱਚ 37 ਤੇ ਗੁਰਦਾਸਪੁਰ ਵਿੱਚ 36 ਡਿਗਰੀ ਤਾਪਮਾਨ ਦਰਜ ਕੀਤਾ ਗਿਆ। 


ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅਗਲੇ 5 ਦਿਨਾਂ ਤੱਕ ਪੰਜਾਬ ਵਿੱਚ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਪਰ ਪੰਜਾਬ ਵਿੱਚ 11 ਤੇ 12 ਜੁਲਾਈ ਨੂੰ ਆਮ ਮੀਂਹ ਪੈਣ ਦੀ ਸੰਭਾਵਨਾ ਹੈ। 11 ਜੁਲਾਈ ਨੂੰ ਕੁਝ ਥਾਵਾਂ 'ਤੇ ਅਤੇ 12 ਜੁਲਾਈ ਨੂੰ ਜ਼ਿਆਦਾਤਰ ਥਾਵਾਂ 'ਤੇ ਮੀਂਹ ਪੈ ਸਕਦਾ ਹੈ। ਇਸ ਨਾਲ ਤਾਪਮਾਨ 'ਚ ਜ਼ਿਆਦਾ ਫਰਕ ਨਹੀਂ ਪਵੇਗਾ।



ਉਧਰ, ਜ਼ਿਆਦਾਤਰ ਸ਼ਹਿਰਾਂ ਵਿੱਚ ਨਮੀ ਦਾ ਪੱਧਰ 85 ਤੋਂ 100 ਤੱਕ ਪਹੁੰਚ ਗਿਆ ਹੈ। ਸੋਮਵਾਰ ਨੂੰ ਮੀਂਹ ਨਾ ਪੈਣ ਕਾਰਨ ਨਮੀ ਵਧ ਗਈ ਤੇ ਇਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਆਉਣ ਵਾਲੇ ਦੋ ਦਿਨ ਵੀ ਇਸੇ ਤਰ੍ਹਾਂ ਰਹਿਣ ਦੀ ਉਮੀਦ ਹੈ। ਅੰਮ੍ਰਿਤਸਰ ਵਿੱਚ ਨਮੀ ਦਾ ਪੱਧਰ 74 ਤੋਂ 86 ਫੀਸਦੀ, ਜਲੰਧਰ ਵਿੱਚ 59 ਤੋਂ 100 ਫੀਸਦੀ, ਲੁਧਿਆਣਾ ਵਿੱਚ 70 ਤੋਂ 77 ਫੀਸਦੀ ਤੇ ਪਟਿਆਲਾ ਵਿੱਚ 80 ਤੋਂ 86 ਫੀਸਦੀ ਦਰਜ ਕੀਤਾ ਗਿਆ।


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।