Weather Update: ਪੰਜਾਬ ਦੇ 11 ਜ਼ਿਲ੍ਹਿਆਂ ਲਈ ਅਲਰਟ ਜਾਰੀ, ਪਵੇਗਾ ਭਾਰੀ ਮੀਂਹ, ਜਾਣੋ ਮੌਸਮ ਦਾ ਹਾਲ
Weather Update: ਮੌਸਮ ਵਿਗਿਆਨ ਕੇਂਦਰ (IMD) ਵੱਲੋਂ ਜਾਰੀ ਅੰਕੜਿਆਂ ਅਨੁਸਾਰ ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਪੈਣ ਦੀ ਸੰਭਾਵਨਾ ਹੈ। ਪੰਜਾਬ ਵਿੱਚ ਭਾਵੇਂ ਤਾਪਮਾਨ ਵਿੱਚ 1.7 ਡਿਗਰੀ ਦੀ ਗਿਰਾਵਟ ਆਈ ਹੈ ਪਰ ਅਜੇ ਵੀ ਔਸਤ ਤਾਪਮਾਨ ਆਮ ਨਾਲੋਂ 1.6 ਡਿਗਰੀ ਵੱਧ ਹੈ।

Punjab Weather Update: ਬੀਤੇ ਦਿਨ ਪੰਜਾਬ ਦੇ ਕੁਝ ਇਲਾਕਿਆਂ 'ਚ ਹੋਈ ਹਲਕੀ ਬਾਰਿਸ਼ ਤੋਂ ਬਾਅਦ ਸੂਬੇ 'ਚ ਤਾਪਮਾਨ ਵਿੱਚ 1.7 ਡਿਗਰੀ ਘਾਟਾ ਦਰਜ ਕੀਤਾ ਗਿਆ ਹੈ। ਅੱਜ ਮੌਸਮ ਵਿਭਾਗ ਨੇ ਕੋਈ ਅਲਰਟ ਜਾਰੀ ਨਹੀਂ ਕੀਤਾ ਪਰ 11 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੰਗਲਵਾਰ ਤੋਂ ਹਿਮਾਚਲ ਦੇ ਨਾਲ ਲੱਗਦੇ ਇਲਾਕਿਆਂ 'ਚ ਮੀਂਹ ਦੀ ਸੰਭਾਵਨਾ ਦੇ ਨਾਲ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਗਿਆਨ ਕੇਂਦਰ (IMD) ਵੱਲੋਂ ਜਾਰੀ ਅੰਕੜਿਆਂ ਅਨੁਸਾਰ ਪੰਜਾਬ ਦੇ 11 ਜ਼ਿਲ੍ਹਿਆਂ ਤਰਨਤਾਰਨ, ਫ਼ਿਰੋਜ਼ਪੁਰ, ਕਪੂਰਥਲਾ, ਮੋਗਾ, ਜਲੰਧਰ, ਲੁਧਿਆਣਾ, ਨਵਾਂਸ਼ਹਿਰ, ਰੂਪਨਗਰ, ਐਸ.ਏ.ਐਸ.ਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ 50 ਫੀਸਦੀ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ ਹੋਰਨਾਂ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ਬਹੁਤ ਘੱਟ ਹੈ।
ਪੰਜਾਬ ਵਿੱਚ ਭਾਵੇਂ ਤਾਪਮਾਨ ਵਿੱਚ 1.7 ਡਿਗਰੀ ਦੀ ਗਿਰਾਵਟ ਆਈ ਹੈ ਪਰ ਅਜੇ ਵੀ ਔਸਤ ਤਾਪਮਾਨ ਆਮ ਨਾਲੋਂ 1.6 ਡਿਗਰੀ ਵੱਧ ਹੈ। ਪੰਜਾਬ ਦੇ ਬਠਿੰਡਾ ਵਿੱਚ ਤਾਪਮਾਨ 39.2 ਡਿਗਰੀ ਦਰਜ ਕੀਤਾ ਗਿਆ। ਫਤਿਹਗੜ੍ਹ ਸਾਹਿਬ ਵਿੱਚ ਵੱਧ ਤੋਂ ਵੱਧ ਤਾਪਮਾਨ 32.9 ਡਿਗਰੀ ਦਰਜ ਕੀਤਾ ਗਿਆ।
ਪੰਜਾਬ ਦੇ ਮੁੱਖ ਸ਼ਹਿਰਾਂ ਵਿੱਚ ਤਾਪਮਾਨ
ਅੰਮ੍ਰਿਤਸਰ ਵਿੱਚ ਬੀਤੀ ਸ਼ਾਮ ਜ਼ਿਆਦਾਤਰ ਤਾਪਮਾਨ 35.4 ਡਿਗਰੀ ਦਰਜ ਕੀਤਾ ਗਿਆ। ਹਲਕੇ ਬੱਦਲ ਰਹਿਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 26 ਤੋਂ 34 ਡਿਗਰੀ ਵਿਚਕਾਰ ਰਹਿ ਸਕਦਾ ਹੈ।
ਜਲੰਧਰ ਵਿੱਚ ਬੀਤੀ ਸ਼ਾਮ ਜ਼ਿਆਦਾਤਰ ਤਾਪਮਾਨ 33.8 ਡਿਗਰੀ ਦਰਜ ਕੀਤਾ ਗਿਆ। ਹਲਕੇ ਬੱਦਲ ਰਹਿਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 28 ਤੋਂ 36 ਡਿਗਰੀ ਵਿਚਕਾਰ ਰਹਿ ਸਕਦਾ ਹੈ।
ਲੁਧਿਆਣਾ ਵਿੱਚ ਬੀਤੀ ਸ਼ਾਮ ਜ਼ਿਆਦਾਤਰ ਤਾਪਮਾਨ 34.6 ਡਿਗਰੀ ਦਰਜ ਕੀਤਾ ਗਿਆ। ਹਲਕੇ ਬੱਦਲ ਰਹਿਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 28 ਤੋਂ 35 ਡਿਗਰੀ ਵਿਚਕਾਰ ਰਹਿ ਸਕਦਾ ਹੈ।
ਪਟਿਆਲਾ ਵਿੱਚ ਬੀਤੀ ਸ਼ਾਮ ਜ਼ਿਆਦਾਤਰ ਤਾਪਮਾਨ 35.6 ਡਿਗਰੀ ਦਰਜ ਕੀਤਾ ਗਿਆ। ਹਲਕੇ ਬੱਦਲ ਰਹਿਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 27 ਤੋਂ 35 ਡਿਗਰੀ ਵਿਚਕਾਰ ਰਹਿ ਸਕਦਾ ਹੈ।
ਮੁਹਾਲੀ ਵਿੱਚ ਬੀਤੀ ਸ਼ਾਮ ਜ਼ਿਆਦਾਤਰ ਤਾਪਮਾਨ 35.6 ਡਿਗਰੀ ਦਰਜ ਕੀਤਾ ਗਿਆ। ਹਲਕੇ ਬੱਦਲ ਰਹਿਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 28 ਤੋਂ 35 ਡਿਗਰੀ ਵਿਚਕਾਰ ਰਹਿ ਸਕਦਾ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Before You Go
ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਟ੍ਰੈਂਡਿੰਗ ਟੌਪਿਕ






















