ਪੜਚੋਲ ਕਰੋ

Punjab Weather Update: ਪੰਜਾਬ 'ਚ ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਜਾਣੋ ਅਗਲੇ ਦਿਨਾਂ ਲਈ ਮੌਸਮ ਦਾ ਹਾਲ

Punjab Weather Update: ਪੰਜਾਬ ਵਿੱਚ ਅੱਜ ਬੁੱਧਵਾਰ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਸੂਬੇ ਵਿੱਚ ਅੱਜ ਵੀ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

Punjab Weather Update: ਪੰਜਾਬ ਵਿੱਚ ਅੱਜ ਬੁੱਧਵਾਰ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਸੂਬੇ ਵਿੱਚ ਅੱਜ ਵੀ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 27 ਅਗਸਤ ਦੀ ਸਵੇਰ ਤੱਕ ਪੰਜਾਬ ਵਿੱਚ 24 ਘੰਟਿਆਂ ਵਿੱਚ ਔਸਤਨ 11.8 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਮੰਗਲਵਾਰ ਨੂੰ ਹੋਈ ਬਾਰਿਸ਼ ਤੋਂ ਬਾਅਦ ਪੰਜਾਬ ਦੇ ਤਾਪਮਾਨ 'ਚ 1.8 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ। ਰੂਪਨਗਰ ਵਿੱਚ ਸਭ ਤੋਂ ਵੱਧ ਤਾਪਮਾਨ 37.1 ਡਿਗਰੀ ਦਰਜ ਕੀਤਾ ਗਿਆ।

ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਪੂਰੇ ਸੂਬੇ 'ਚ 25 ਤੋਂ 50 ਫੀਸਦੀ ਮੀਂਹ ਪੈਣ ਦੀ ਸੰਭਾਵਨਾ ਹੈ। ਮੰਗਲਵਾਰ ਸ਼ਾਮ ਤੱਕ ਪੰਜਾਬ ਦੇ ਅੰਮ੍ਰਿਤਸਰ ਵਿੱਚ 3.8, ਬਰਨਾਲਾ ਵਿੱਚ 14.4, ਬਠਿੰਡਾ ਵਿੱਚ 5.7, ਫਤਿਹਗੜ੍ਹ ਸਾਹਿਬ ਵਿੱਚ 27.6, ਗੁਰਦਾਸਪੁਰ ਵਿੱਚ 15.7, ਕਪੂਰਥਲਾ ਵਿੱਚ 22.6, ਲੁਧਿਆਣਾ ਵਿੱਚ 15.1, ਪਠਾਨਕੋਟ ਵਿੱਚ 42.7, ਪਟਿਆਲਾ ਵਿੱਚ 44.5, ਸੰਗਰੂਰ ਵਿੱਚ 19.4 ਮਿ.ਮੀ. ਰਿਕਾਰਡ ਕੀਤਾ ਗਿਆ।

ਪੰਜਾਬ ਅਤੇ ਗੁਆਂਢੀ ਰਾਜ ਹਿਮਾਚਲ ਪ੍ਰਦੇਸ਼ ਵਿੱਚ 1 ਜੂਨ ਤੋਂ ਘੱਟ ਬਾਰਿਸ਼ ਨੇ ਚਿੰਤਾ ਵਧਾ ਦਿੱਤੀ ਹੈ। 27 ਅਗਸਤ ਦੀ ਸਵੇਰ ਤੱਕ ਪੰਜਾਬ ਵਿੱਚ ਆਮ ਨਾਲੋਂ 32 ਫੀਸਦੀ ਘੱਟ ਮੀਂਹ ਪਿਆ ਹੈ। ਪੰਜਾਬ 'ਚ ਇਸ ਸੀਜ਼ਨ 'ਚ ਹੁਣ ਤੱਕ 349 ਮਿਲੀਮੀਟਰ ਬਾਰਿਸ਼ ਹੋਣੀ ਚਾਹੀਦੀ ਸੀ ਪਰ ਹੁਣ ਤੱਕ ਸਿਰਫ 238.1 ਮਿਲੀਮੀਟਰ ਬਾਰਿਸ਼ ਹੀ ਹੋਈ ਹੈ।

ਜੇਕਰ 1 ਤੋਂ 27 ਅਗਸਤ ਦੀ ਗੱਲ ਕਰੀਏ ਤਾਂ ਇਸ ਮਹੀਨੇ ਵੀ ਆਮ ਨਾਲੋਂ 11 ਫੀਸਦੀ ਘੱਟ ਮੀਂਹ ਪਿਆ ਹੈ। ਆਮ ਤੌਰ 'ਤੇ ਪੰਜਾਬ 'ਚ ਇਨ੍ਹਾਂ ਦਿਨਾਂ 'ਚ 133.1 ਮਿਲੀਮੀਟਰ ਬਾਰਿਸ਼ ਹੋਣੀ ਚਾਹੀਦੀ ਹੈ, ਜਦੋਂ ਕਿ ਹੁਣ ਤੱਕ ਸਿਰਫ 119 ਮਿਲੀਮੀਟਰ ਹੀ ਬੱਦਲਵਾਈ ਹੋਈ ਹੈ। ਜਦੋਂਕਿ ਹਿਮਾਚਲ ਵਿੱਚ 1 ਜੂਨ ਤੋਂ ਹੁਣ ਤੱਕ 22 ਫੀਸਦੀ ਘੱਟ ਮੀਂਹ ਪਿਆ ਹੈ।

ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਵਿੱਚ ਘੱਟ ਬਾਰਿਸ਼ ਨੇ ਪੰਜਾਬ ਨੂੰ ਸਿੰਚਾਈ ਅਤੇ ਬਿਜਲੀ ਪ੍ਰਦਾਨ ਕਰਨ ਵਾਲੇ ਤਿੰਨ ਡੈਮਾਂ ਨੂੰ ਵੀ ਪ੍ਰਭਾਵਿਤ ਕੀਤਾ ਹੈ। ਪੰਜਾਬ ਦੇ ਵੱਡੇ ਡੈਮ ਭਾਖੜਾ ਡੈਮ ਦੀ ਸਮਰੱਥਾ 1685 ਫੁੱਟ ਹੈ। ਪਰ 27 ਅਗਸਤ ਦੀ ਸਵੇਰ ਤੱਕ ਡੈਮ ਦੇ ਪਾਣੀ ਦਾ ਪੱਧਰ 1636.46 ਫੁੱਟ ਮਾਪਿਆ ਗਿਆ ਸੀ, ਜਦੋਂ ਕਿ ਪਿਛਲੇ ਸਾਲ ਇਹ ਪਾਣੀ ਦਾ ਪੱਧਰ 1673.89 ਫੁੱਟ ਤੱਕ ਪਹੁੰਚ ਗਿਆ ਸੀ।

ਬਿਆਸ ਦਰਿਆ 'ਤੇ ਬਣੇ ਪੌਂਗ ਡੈਮ ਦੀ ਸਮਰੱਥਾ 1400 ਫੁੱਟ ਹੈ, ਜਦਕਿ 27 ਅਗਸਤ ਤੱਕ ਇਹ 1359.77 ਫੁੱਟ 'ਤੇ ਪਾਣੀ ਭਰਿਆ ਹੋਇਆ ਹੈ। ਜਦੋਂ ਕਿ ਪਿਛਲੇ ਸਾਲ ਇਹ ਪੱਧਰ 1390.95 ਫੁੱਟ ਤੱਕ ਪਹੁੰਚ ਗਿਆ ਸੀ। ਇਸੇ ਤਰ੍ਹਾਂ ਰਾਵੀ ਦਰਿਆ 'ਤੇ ਬਣੇ ਥੀਨ ਡੈਮ ਦੀ ਸਮਰੱਥਾ 1731.98 ਫੁੱਟ ਹੈ। 27 ਅਗਸਤ ਤੱਕ ਇਸ ਦੇ ਪਾਣੀ ਦਾ ਪੱਧਰ 1634.52 ਫੁੱਟ ਸੀ। ਜਦੋਂ ਕਿ ਪਿਛਲੇ ਸਾਲ ਇਸ ਦੇ ਪਾਣੀ ਦਾ ਪੱਧਰ 1708.38 ਫੁੱਟ ਸੀ।

ਪੰਜਾਬ ਦੇ ਮੁੱਖ ਸ਼ਹਿਰਾਂ ਵਿੱਚ ਤਾਪਮਾਨ
ਅੰਮ੍ਰਿਤਸਰ- ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ 32.8 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਛਾਏ ਰਹਿਣਗੇ, ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 27 ਤੋਂ 37 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ।

ਜਲੰਧਰ- ਬੀਤੇ ਦਿਨ ਵੱਧ ਤੋਂ ਵੱਧ ਤਾਪਮਾਨ 34.5 ਡਿਗਰੀ ਦਰਜ ਕੀਤਾ ਗਿਆ ਸੀ। ਅੱਜ ਹਲਕੇ ਬੱਦਲ ਛਾਏ ਰਹਿਣਗੇ, ਮੀਂਹ ਦੀ ਸੰਭਾਵਨਾ ਹੈ। ਤਾਪਮਾਨ 26 ਤੋਂ 37 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ।

ਲੁਧਿਆਣਾ- ਮੰਗਲਵਾਰ ਸ਼ਾਮ ਨੂੰ ਤਾਪਮਾਨ 33.8 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਛਾਏ ਰਹਿਣਗੇ, ਮੀਂਹ ਦੀ ਸੰਭਾਵਨਾ ਹੈ। ਤਾਪਮਾਨ 26 ਤੋਂ 36 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ।

ਪਟਿਆਲਾ- ਬੀਤੀ ਸ਼ਾਮ ਤਾਪਮਾਨ 34.5 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਛਾਏ ਰਹਿਣਗੇ, ਮੀਂਹ ਦੀ ਸੰਭਾਵਨਾ ਹੈ। ਤਾਪਮਾਨ 26 ਤੋਂ 36 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ।

ਮੋਹਾਲੀ- ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ 35.3 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਛਾਏ ਰਹਿਣਗੇ, ਮੀਂਹ ਦੀ ਸੰਭਾਵਨਾ ਹੈ। ਤਾਪਮਾਨ 26 ਤੋਂ 36 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਅੱਤਵਾਦੀਆਂ ਨਾਲ ਮੁੱਠਭੇੜ 'ਚ ਦੋ ਜਵਾਨ ਸ਼ਹੀਦ, ਦੋ ਜ਼ਖਮੀ
ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਅੱਤਵਾਦੀਆਂ ਨਾਲ ਮੁੱਠਭੇੜ 'ਚ ਦੋ ਜਵਾਨ ਸ਼ਹੀਦ, ਦੋ ਜ਼ਖਮੀ
Dave Bautista ਨੂੰ ਆ ਕੀ ਹੋਇਆ, ਸ਼ਕਤੀਸ਼ਾਲੀ ਸਰੀਰ ਸੁੱਕ ਕੇ ਹੋਇਆ ਤੀਲਾ? ਜਾਣੋ ਵਜ੍ਹਾ
Dave Bautista ਨੂੰ ਆ ਕੀ ਹੋਇਆ, ਸ਼ਕਤੀਸ਼ਾਲੀ ਸਰੀਰ ਸੁੱਕ ਕੇ ਹੋਇਆ ਤੀਲਾ? ਜਾਣੋ ਵਜ੍ਹਾ
ਕੇਜਰੀਵਾਲ ਦੀ ਰਿਹਾਈ ਨੂੰ ਲੈ ਕੇ ਆਪ ਆਗੂਆਂ ਨੇ ਭੰਗੜੇ ਪਾ ਤੇ ਮਠਿਆਈਆਂ ਵੰਡ ਕੇ ਮਨਾਇਆ ਜਸ਼ਨ, ਕਿਹਾ-ਸੱਚਾਈ ਦੀ ਹੋਈ ਜਿੱਤ
ਕੇਜਰੀਵਾਲ ਦੀ ਰਿਹਾਈ ਨੂੰ ਲੈ ਕੇ ਆਪ ਆਗੂਆਂ ਨੇ ਭੰਗੜੇ ਪਾ ਤੇ ਮਠਿਆਈਆਂ ਵੰਡ ਕੇ ਮਨਾਇਆ ਜਸ਼ਨ, ਕਿਹਾ-ਸੱਚਾਈ ਦੀ ਹੋਈ ਜਿੱਤ
ਘਰ ਪਹੁੰਚਣ 'ਤੇ CM ਕੇਜਰੀਵਾਲ ਦਾ ਹੋਇਆ ਸਵਾਗਤ, ਮਾਤਾ-ਪਿਤਾ ਦੇ ਪੈਰ ਛੂਹ ਲਿਆ ਆਸ਼ੀਰਵਾਦ
ਘਰ ਪਹੁੰਚਣ 'ਤੇ CM ਕੇਜਰੀਵਾਲ ਦਾ ਹੋਇਆ ਸਵਾਗਤ, ਮਾਤਾ-ਪਿਤਾ ਦੇ ਪੈਰ ਛੂਹ ਲਿਆ ਆਸ਼ੀਰਵਾਦ
Advertisement
ABP Premium

ਵੀਡੀਓਜ਼

Supreme Court ਨੇ Arvind Kejriwal ਨੂੰ ਦਿੱਤੀ ਜ਼ਮਾਨਤ | Abp Sanjhaਪਟਵਾਰੀਆਂ ਲਈ ਬੁਰੀ ਖ਼ਬਰ ! High Court pronounced a big decision !Panchayat Election ਤੋਂ ਪਹਿਲਾਂ Punjab ਸਰਕਾਰ ਵੱਡਾ Action ! | Abp SanjhaBIG BREAKING || Amritpal Singh ਦੇ ਹਮਾਇਤੀਆਂ ਖਿਲਾਫ NIA ਦਾ ਵੱਡਾ ਐਕਸ਼ਨ; ਹੁਣ ਕਿ ਬਾਣੁ? | ABPSANJHA

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਅੱਤਵਾਦੀਆਂ ਨਾਲ ਮੁੱਠਭੇੜ 'ਚ ਦੋ ਜਵਾਨ ਸ਼ਹੀਦ, ਦੋ ਜ਼ਖਮੀ
ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਅੱਤਵਾਦੀਆਂ ਨਾਲ ਮੁੱਠਭੇੜ 'ਚ ਦੋ ਜਵਾਨ ਸ਼ਹੀਦ, ਦੋ ਜ਼ਖਮੀ
Dave Bautista ਨੂੰ ਆ ਕੀ ਹੋਇਆ, ਸ਼ਕਤੀਸ਼ਾਲੀ ਸਰੀਰ ਸੁੱਕ ਕੇ ਹੋਇਆ ਤੀਲਾ? ਜਾਣੋ ਵਜ੍ਹਾ
Dave Bautista ਨੂੰ ਆ ਕੀ ਹੋਇਆ, ਸ਼ਕਤੀਸ਼ਾਲੀ ਸਰੀਰ ਸੁੱਕ ਕੇ ਹੋਇਆ ਤੀਲਾ? ਜਾਣੋ ਵਜ੍ਹਾ
ਕੇਜਰੀਵਾਲ ਦੀ ਰਿਹਾਈ ਨੂੰ ਲੈ ਕੇ ਆਪ ਆਗੂਆਂ ਨੇ ਭੰਗੜੇ ਪਾ ਤੇ ਮਠਿਆਈਆਂ ਵੰਡ ਕੇ ਮਨਾਇਆ ਜਸ਼ਨ, ਕਿਹਾ-ਸੱਚਾਈ ਦੀ ਹੋਈ ਜਿੱਤ
ਕੇਜਰੀਵਾਲ ਦੀ ਰਿਹਾਈ ਨੂੰ ਲੈ ਕੇ ਆਪ ਆਗੂਆਂ ਨੇ ਭੰਗੜੇ ਪਾ ਤੇ ਮਠਿਆਈਆਂ ਵੰਡ ਕੇ ਮਨਾਇਆ ਜਸ਼ਨ, ਕਿਹਾ-ਸੱਚਾਈ ਦੀ ਹੋਈ ਜਿੱਤ
ਘਰ ਪਹੁੰਚਣ 'ਤੇ CM ਕੇਜਰੀਵਾਲ ਦਾ ਹੋਇਆ ਸਵਾਗਤ, ਮਾਤਾ-ਪਿਤਾ ਦੇ ਪੈਰ ਛੂਹ ਲਿਆ ਆਸ਼ੀਰਵਾਦ
ਘਰ ਪਹੁੰਚਣ 'ਤੇ CM ਕੇਜਰੀਵਾਲ ਦਾ ਹੋਇਆ ਸਵਾਗਤ, ਮਾਤਾ-ਪਿਤਾ ਦੇ ਪੈਰ ਛੂਹ ਲਿਆ ਆਸ਼ੀਰਵਾਦ
3 ਸਾਲ ਬਾਅਦ ਭਾਰਤ ਵਾਪਸੀ ਕਰ ਰਹੀ ਹੈ ਇਹ ਕਾਰ ਕੰਪਨੀ, ਇਸ ਸੂਬੇ 'ਚ ਲਗਾਉਣ ਜਾ ਰਹੀ ਨਿਰਮਾਣ ਪਲਾਂਟ, ਜਾਣੋ ਪੂਰੀ ਜਾਣਕਾਰੀ
3 ਸਾਲ ਬਾਅਦ ਭਾਰਤ ਵਾਪਸੀ ਕਰ ਰਹੀ ਹੈ ਇਹ ਕਾਰ ਕੰਪਨੀ, ਇਸ ਸੂਬੇ 'ਚ ਲਗਾਉਣ ਜਾ ਰਹੀ ਨਿਰਮਾਣ ਪਲਾਂਟ, ਜਾਣੋ ਪੂਰੀ ਜਾਣਕਾਰੀ
Punjab News: ਭਾਜਪਾ ਦੀ ਰਾਹੁਲ ਗਾਂਧੀ ਨੂੰ ਧਮਕੀ, ਪ੍ਰਤਾਪ ਬਾਜਵਾ ਤੇ ਚਰਨਜੀਤ ਸਿੰਘ ਚੰਨੀ ਨੇ ਖਿੱਚੀ ਆਹ ਤਿਆਰੀ 
Punjab News: ਭਾਜਪਾ ਦੀ ਰਾਹੁਲ ਗਾਂਧੀ ਨੂੰ ਧਮਕੀ, ਪ੍ਰਤਾਪ ਬਾਜਵਾ ਤੇ ਚਰਨਜੀਤ ਸਿੰਘ ਚੰਨੀ ਨੇ ਖਿੱਚੀ ਆਹ ਤਿਆਰੀ 
1984 Anti-Sikh Riots Case:  ਜਗਦੀਸ਼ ਟਾਈਟਲਰ ਦੀ ਪੁੱਠੀ ਗਿਣਤੀ ਸ਼ੁਰੂ, ਅੱਜ ਅਦਾਲਤ 'ਚ ਲੱਗਿਆ ਵੱਡਾ ਝਟਕਾ
1984 Anti-Sikh Riots Case: ਜਗਦੀਸ਼ ਟਾਈਟਲਰ ਦੀ ਪੁੱਠੀ ਗਿਣਤੀ ਸ਼ੁਰੂ, ਅੱਜ ਅਦਾਲਤ 'ਚ ਲੱਗਿਆ ਵੱਡਾ ਝਟਕਾ
Bhature Recipe: ਬਿਨਾਂ ਤੇਲ ਦੇ ਬਣਾਓ ਭਟੂਰੇ, ਭਾਰ ਘਟਾਉਣ ਤੋਂ ਲੈ ਕੇ ਦਿਲ ਦੇ ਰੋਗੀਆਂ ਲਈ ਵੀ ਹੈ ਬੈਸਟ ਰੈਸਿਪੀ
Bhature Recipe: ਬਿਨਾਂ ਤੇਲ ਦੇ ਬਣਾਓ ਭਟੂਰੇ, ਭਾਰ ਘਟਾਉਣ ਤੋਂ ਲੈ ਕੇ ਦਿਲ ਦੇ ਰੋਗੀਆਂ ਲਈ ਵੀ ਹੈ ਬੈਸਟ ਰੈਸਿਪੀ
Embed widget