ਪੜਚੋਲ ਕਰੋ

Weather Update: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਜਾਣੋ ਅਗਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ

Punjab Weather Update: ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ ਦੋ ਦਿਨਾਂ ਤੋਂ ਪੈ ਰਹੇ ਮੀਂਹ ਤੋਂ ਬਾਅਦ ਮਾਨਸੂਨ ਇੱਕ ਵਾਰ ਫਿਰ ਸੁਸਤ ਹੋਣ ਲੱਗ ਪਿਆ ਹੈ। ਇਸ ਮਹੀਨੇ ਦੇ ਅਖੀਰ ਤੱਕ ਮਾਨਸੂਨ ਦੀ ਵਾਪਸੀ ਹੋ ਜਾਵੇਗੀ।

Punjab Weather Update: ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ ਦੋ ਦਿਨਾਂ ਤੋਂ ਪੈ ਰਹੇ ਮੀਂਹ ਤੋਂ ਬਾਅਦ ਮਾਨਸੂਨ ਇੱਕ ਵਾਰ ਫਿਰ ਸੁਸਤ ਹੋਣ ਲੱਗ ਪਿਆ ਹੈ। ਇਸ ਮਹੀਨੇ ਦੇ ਅਖੀਰ ਤੱਕ ਮਾਨਸੂਨ ਦੀ ਵਾਪਸੀ ਹੋ ਜਾਵੇਗੀ। ਪਰ ਲੋਕਾਂ ਨੂੰ 15 ਸਤੰਬਰ ਤੱਕ ਪੈ ਰਹੀ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਪਿਛਲੇ 24 ਘੰਟਿਆਂ ਦੌਰਾਨ ਹਰਿਆਣਾ ਦੇ ਨਾਲ ਲੱਗਦੇ ਕੁਝ ਇਲਾਕਿਆਂ ਵਿੱਚ ਮੀਂਹ ਪਿਆ। ਪਠਾਨਕੋਟ ਵਿੱਚ ਔਸਤ ਤਾਪਮਾਨ ਵਿੱਚ 1.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਵੱਧ ਤੋਂ ਵੱਧ ਤਾਪਮਾਨ 34.6 ਡਿਗਰੀ ਦਰਜ ਕੀਤਾ ਗਿਆ ਹੈ।

ਮੌਸਮ ਵਿਗਿਆਨ ਕੇਂਦਰ (IMD) ਅਨੁਸਾਰ ਅੱਜ ਪੰਜਾਬ ਵਿੱਚ ਮੀਂਹ ਬਾਰੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਚੰਡੀਗੜ੍ਹ 'ਚ ਅੱਜ ਹਲਕੀ ਬਾਰਿਸ਼ ਹੋ ਸਕਦੀ ਹੈ। IMD ਦੇ ਅਨੁਸਾਰ ਆਉਣ ਵਾਲੇ 7 ਦਿਨਾਂ ਵਿੱਚ ਪੰਜਾਬ ਅਤੇ ਚੰਡੀਗੜ੍ਹ ਵਿੱਚ ਸਿਰਫ ਪਾਕੇਟ ਰੇਨ ਹੀ ਦੇਖਣ ਨੂੰ ਮਿਲੇਗੀ। ਪਰ ਤਾਪਮਾਨ 'ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ। ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਦੇ ਆਸਪਾਸ ਰਹਿ ਸਕਦਾ ਹੈ।

ਪਿਛਲੇ 24 ਘੰਟਿਆਂ 'ਚ ਇੰਨਾ ਮੀਂਹ ਕੀਤਾ ਗਿਆ ਦਰਜ

ਚੰਡੀਗੜ੍ਹ- 8.7 ਮਿ.ਮੀ

ਫ਼ਿਰੋਜ਼ਪੁਰ- 45 ਮਿ.ਮੀ

ਪਟਿਆਲਾ- 4 ਮਿ.ਮੀ

ਫਤਿਹਗੜ੍ਹ ਸਾਹਿਬ- 3 ਮਿ.ਮੀ

ਮੋਹਾਲੀ- 6 ਮਿ.ਮੀ

ਪਠਾਨਕੋਟ- 8 ਮਿ.ਮੀ

ਉੱਤਰੀ ਭਾਰਤ ਵਿੱਚ ਆਈਐਮਡੀ ਨੇ ਪੰਜਾਬ ਅਤੇ ਚੰਡੀਗੜ੍ਹ ਦੇ ਨਾਲ ਹਿਮਾਚਲ ਨੂੰ ਰੈੱਡ ਜ਼ੋਨ ਵਿੱਚ ਰੱਖਿਆ ਹੈ। ਇੱਥੇ ਆਮ ਨਾਲੋਂ ਬਹੁਤ ਘੱਟ ਬਾਰਿਸ਼ ਹੋਈ ਹੈ। ਮੌਸਮ ਵਿਭਾਗ ਅਨੁਸਾਰ 1 ਜੂਨ ਤੋਂ 4 ਸਤੰਬਰ ਤੱਕ ਹਿਮਾਚਲ ਪ੍ਰਦੇਸ਼ ਵਿੱਚ 20 ਫੀਸਦੀ ਘੱਟ ਮੀਂਹ ਪਿਆ ਜਦੋਂ ਕਿ ਚੰਡੀਗੜ੍ਹ ਅਤੇ ਪੰਜਾਬ ਵਿੱਚ 22 ਫੀਸਦੀ ਘੱਟ ਮੀਂਹ ਪਿਆ।

ਪੰਜਾਬ 'ਚ ਇਸ ਸੀਜ਼ਨ 'ਚ ਸਭ ਤੋਂ ਘੱਟ ਮੀਂਹ ਮੋਹਾਲੀ 'ਚ ਦੇਖਣ ਨੂੰ ਮਿਲਿਆ। ਆਮ ਤੌਰ 'ਤੇ ਇੱਥੇ 496.6 ਮਿਲੀਮੀਟਰ ਵਰਖਾ ਹੁੰਦੀ ਸੀ ਪਰ ਇਸ ਸੀਜ਼ਨ ਵਿੱਚ ਇੱਥੇ ਸਿਰਫ਼ 209.2 ਮਿਲੀਮੀਟਰ ਵਰਖਾ ਹੋਈ, ਜੋ ਕਿ 58 ਫ਼ੀਸਦੀ ਘੱਟ ਹੈ। ਇਸੇ ਤਰ੍ਹਾਂ ਬਠਿੰਡਾ ਵਿੱਚ ਆਮ ਤੌਰ ’ਤੇ 239.3 ਮਿਲੀਮੀਟਰ ਮੀਂਹ ਪੈਂਦਾ ਹੈ, ਪਰ ਇਸ ਸੀਜ਼ਨ ਵਿੱਚ ਸਿਰਫ਼ 103.3 ਫੀਸਦੀ ਮੀਂਹ ਹੀ ਪਿਆ ਹੈ।

ਜਦੋਂ ਕਿ ਐਸ.ਬੀ.ਐਸ.ਨਗਰ ਵਿੱਚ 64 ਫੀਸਦੀ ਘੱਟ ਮੀਂਹ, ਮੋਗਾ-ਫਿਰੋਜ਼ਪੁਰ ਵਿੱਚ 50 ਫੀਸਦੀ ਘੱਟ ਅਤੇ ਹੁਸ਼ਿਆਰਪੁਰ ਵਿੱਚ 47 ਫੀਸਦੀ ਘੱਟ ਮੀਂਹ ਪਿਆ। ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਆਮ ਨਾਲੋਂ ਘੱਟ ਮੀਂਹ ਪਿਆ ਹੈ। ਇਸੇ ਤਰ੍ਹਾਂ ਚੰਡੀਗੜ੍ਹ ਵਿੱਚ ਆਮ ਤੌਰ 'ਤੇ 699.2 ਮਿਲੀਮੀਟਰ ਵਰਖਾ ਹੁੰਦੀ ਹੈ, ਜੋ ਇਸ ਸੀਜ਼ਨ ਵਿੱਚ ਸਿਰਫ਼ 513.2 ਮਿਲੀਮੀਟਰ ਸੀ।

ਪੰਜਾਬ ਦੇ ਮੁੱਖ ਸ਼ਹਿਰਾਂ ਵਿੱਚ ਤਾਪਮਾਨ

ਚੰਡੀਗੜ੍ਹ- ਬੁੱਧਵਾਰ ਨੂੰ ਵੱਧ ਤੋਂ ਵੱਧ ਤਾਪਮਾਨ 32.2 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਛਾਏ ਰਹਿਣਗੇ, ਮੀਂਹ ਦੀ ਸੰਭਾਵਨਾ ਹੈ। ਤਾਪਮਾਨ 24 ਤੋਂ 33 ਡਿਗਰੀ ਦੇ ਆਸਪਾਸ ਰਹਿ ਸਕਦਾ ਹੈ।

ਮੋਹਾਲੀ- ਬੁੱਧਵਾਰ ਨੂੰ ਤਾਪਮਾਨ 32.6 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਛਾਏ ਰਹਿਣਗੇ, ਮੀਂਹ ਦੀ ਸੰਭਾਵਨਾ ਹੈ। ਤਾਪਮਾਨ 24 ਤੋਂ 33 ਡਿਗਰੀ ਦੇ ਆਸਪਾਸ ਰਹਿ ਸਕਦਾ ਹੈ।

ਅੰਮ੍ਰਿਤਸਰ- ਬੁੱਧਵਾਰ ਨੂੰ ਵੱਧ ਤੋਂ ਵੱਧ ਤਾਪਮਾਨ 34.3 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਛਾਏ ਰਹਿਣਗੇ, ਮੀਂਹ ਦੀ ਸੰਭਾਵਨਾ ਹੈ। ਤਾਪਮਾਨ 24 ਤੋਂ 33 ਡਿਗਰੀ ਦੇ ਆਸਪਾਸ ਰਹਿ ਸਕਦਾ ਹੈ।

ਜਲੰਧਰ- ਬੁੱਧਵਾਰ ਸ਼ਾਮ ਨੂੰ ਤਾਪਮਾਨ 32.9 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ 25 ਤੋਂ 33 ਡਿਗਰੀ ਦੇ ਆਸਪਾਸ ਰਹਿ ਸਕਦਾ ਹੈ।

ਲੁਧਿਆਣਾ- ਬੁੱਧਵਾਰ ਨੂੰ ਤਾਪਮਾਨ 31.8 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਛਾਏ ਰਹਿਣਗੇ, ਮੀਂਹ ਦੀ ਸੰਭਾਵਨਾ ਹੈ। ਤਾਪਮਾਨ 24 ਤੋਂ 32 ਡਿਗਰੀ ਦੇ ਆਸਪਾਸ ਰਹਿ ਸਕਦਾ ਹੈ।

ਪਟਿਆਲਾ- ਬੁੱਧਵਾਰ ਨੂੰ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਛਾਏ ਰਹਿਣਗੇ, ਮੀਂਹ ਦੀ ਸੰਭਾਵਨਾ ਹੈ। ਤਾਪਮਾਨ 24 ਤੋਂ 33 ਡਿਗਰੀ ਦੇ ਆਸਪਾਸ ਰਹਿ ਸਕਦਾ ਹੈ।

ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget