ਪੜਚੋਲ ਕਰੋ

Weather Update: ਅੱਜ ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਜ਼ੋਰਦਾਰ ਮੀਂਹ, ਅਗਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ

Punjab Weather Update: ਪੰਜਾਬ ਵਿੱਚ ਸੋਮਵਾਰ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਬਹੁਤ ਘੱਟ ਹੈ। ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਪਰ ਇਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਪੈ ਸਕਦਾ ਹੈ।

Punjab Weather Update: ਪੰਜਾਬ ਵਿੱਚ ਸੋਮਵਾਰ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਬਹੁਤ ਘੱਟ ਹੈ। ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਪਰ ਪਠਾਨਕੋਟ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ 'ਚ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਦਾ ਮੰਨਣਾ ਹੈ ਕਿ ਮੰਗਲਵਾਰ ਅਤੇ ਬੁੱਧਵਾਰ ਨੂੰ ਮਾਨਸੂਨ ਫਿਰ ਤੋਂ ਸਰਗਰਮ ਹੋ ਸਕਦਾ ਹੈ। ਸੁਸਤ ਮਾਨਸੂਨ ਕਰਕੇ ਐਤਵਾਰ ਨੂੰ ਪੰਜਾਬ 'ਚ ਤਾਪਮਾਨ ਵੱਧ ਗਿਆ। ਸੂਬੇ ਦਾ ਔਸਤ ਤਾਪਮਾਨ 2.2 ਡਿਗਰੀ ਵੱਧ ਪਾਇਆ ਗਿਆ। ਇਸ ਦੇ ਨਾਲ ਹੀ ਸੂਬੇ ਦਾ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿੱਚ 38.7 ਡਿਗਰੀ ਦਰਜ ਕੀਤਾ ਗਿਆ।

ਪੰਜਾਬ ਵਿੱਚ ਇਸ ਸੀਜ਼ਨ ਦੌਰਾਨ ਘੱਟ ਬਾਰਿਸ਼ ਨੇ ਚਿੰਤਾਵਾਂ ਵਧਾ ਦਿੱਤੀਆਂ ਹਨ। ਪੰਜਾਬ ਵਿੱਚ 1 ਜੂਨ ਤੋਂ 25 ਅਗਸਤ ਤੱਕ 34 ਫੀਸਦੀ ਘੱਟ ਮੀਂਹ ਪਿਆ ਹੈ। ਇਸ ਪੂਰੇ ਸੀਜ਼ਨ 'ਚ ਹੁਣ ਤੱਕ 226.2 ਮਿਲੀਮੀਟਰ ਬਾਰਿਸ਼ ਦਰਜ ਕੀਤੀ ਜਾ ਚੁੱਕੀ ਹੈ, ਜਦਕਿ ਹੁਣ ਤੱਕ 341.7 ਮਿਲੀਮੀਟਰ ਬਾਰਿਸ਼ ਹੋ ਚੁੱਕੀ ਹੋਣੀ ਚਾਹੀਦੀ ਸੀ। ਉੱਥੇ ਹੀ ਅਗਸਤ ਮਹੀਨੇ ਨੇ ਵੀ ਪੰਜਾਬ ਨੂੰ ਨਿਰਾਸ਼ ਹੀ ਕੀਤਾ ਹੈ। ਮੌਸਮ ਵਿਭਾਗ ਨੇ ਪੰਜਾਬ ਨੂੰ ਆਮ ਸ਼੍ਰੇਣੀ ਵਿੱਚ ਰੱਖਿਆ ਹੈ ਪਰ ਅਗਸਤ ਮਹੀਨੇ ਵਿੱਚ ਵੀ 15 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ। ਇੱਥੇ 125.8 ਮਿਲੀਮੀਟਰ ਵਰਖਾ ਦੀ ਬਜਾਏ ਸਿਰਫ਼ 107.2 ਮਿਲੀਮੀਟਰ ਵਰਖਾ ਹੋਈ ਹੈ।

ਘੱਟ ਬਾਰਿਸ਼ ਦਾ ਅਸਰ ਉੱਤਰੀ ਭਾਰਤ ਦੇ ਡੈਮਾਂ ਦੇ ਪਾਣੀ ਦੇ ਪੱਧਰ 'ਤੇ ਵੀ ਦੇਖਿਆ ਗਿਆ ਹੈ। ਸਤਲੁਜ ਦਰਿਆ 'ਤੇ ਬਣੇ ਭਾਖੜਾ ਡੈਮ 'ਚ 23 ਅਗਸਤ 2024 ਨੂੰ ਸਵੇਰੇ 6 ਵਜੇ ਦਾ ਪੱਧਰ 1634.13 ਫੁੱਟ ਸੀ। ਡੈਮ ਆਪਣੀ ਸਮਰੱਥਾ ਦਾ 68.35 ਫੀਸਦੀ ਹੈ। ਜਦੋਂ ਕਿ ਪਿਛਲੇ ਸਾਲ ਇਸੇ ਦਿਨ ਇਹ ਪੱਧਰ 1672.94 ਫੁੱਟ ਸੀ। ਬਿਆਸ ਦਰਿਆ 'ਤੇ ਪੌਂਗ ਡੈਮ 'ਚ 23 ਅਗਸਤ 2024 ਨੂੰ ਸਵੇਰੇ 6 ਵਜੇ ਪਾਣੀ ਦਾ ਪੱਧਰ 1359.47 ਫੁੱਟ ਸੀ। ਜੋ ਡੈਮ ਦੀ ਸਮਰੱਥਾ ਦਾ 62.61 ਫੀਸਦੀ ਹੈ। ਪਿਛਲੇ ਸਾਲ ਇਸੇ ਦਿਨ ਇਹ ਪੱਧਰ 1389.10 ਫੁੱਟ ਦਰਜ ਕੀਤਾ ਗਿਆ ਸੀ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget