(Source: ECI/ABP News)
Punjab Weather Update: ਪੰਜਾਬ ਦੇ 8 ਸ਼ਹਿਰਾਂ ਲਈ ਭਾਰੀ ਮੀਂਹ ਦਾ ਅਲਰਟ ਜਾਰੀ, ਜਾਣੋ ਮੌਸਮ ਦਾ ਹਾਲ
Punjab Weather Update: ਪੰਜਾਬ ਵਿੱਚ ਅੱਜ ਵੀਰਵਾਰ ਨੂੰ ਕੁਝ ਥਾਵਾਂ 'ਤੇ ਭਾਰੀ ਮੀਂਹ ਪਵੇਗਾ। ਇਸ ਸਬੰਧੀ ਮੌਸਮ ਵਿਭਾਗ ਵੱਲੋਂ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸ ਦੇ ਨਾਲ ਹੀ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ।

Punjab Weather Update: ਪੰਜਾਬ ਵਿੱਚ ਅੱਜ ਵੀਰਵਾਰ ਨੂੰ ਕੁਝ ਥਾਵਾਂ 'ਤੇ ਭਾਰੀ ਮੀਂਹ ਪਵੇਗਾ। ਇਸ ਸਬੰਧੀ ਮੌਸਮ ਵਿਭਾਗ ਵੱਲੋਂ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸ ਦੇ ਨਾਲ ਹੀ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਹਾਲਾਂਕਿ ਇਹ ਅਲਰਟ ਕਿਸੇ ਇੱਕ ਜ਼ਿਲ੍ਹੇ ਲਈ ਨਹੀਂ ਹੈ। ਤਾਪਮਾਨ 'ਚ ਵੀ ਜ਼ਿਆਦਾ ਬਦਲਾਅ ਨਹੀਂ ਹੈ। ਇਹ ਔਸਤ ਤਾਪਮਾਨ ਨਾਲੋਂ 2.2 ਡਿਗਰੀ ਵੱਧ ਦਰਜ ਕੀਤਾ ਗਿਆ ਹੈ।
ਇਸ ਦੌਰਾਨ ਬਠਿੰਡਾ ਵਿੱਚ ਸਭ ਤੋਂ ਵੱਧ 37.8 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਸਵੇਰੇ 8 ਵਜੇ ਤੋਂ ਤਹਿਸੀਲ ਪੱਧਰ 'ਤੇ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਰਾਜਪੁਰਾ, ਡੇਰਾਬੱਸੀ, ਮੁਹਾਲੀ, ਖਰੜ, ਮੁਕੇਰੀਆਂ, ਗੁਰਦਾਸਪੁਰ, ਪਠਾਨਕੋਟ, ਧਾਰ ਕਲਾਂ ਵਿੱਚ ਹਲਕੀ ਬਾਰਿਸ਼ ਦੀ ਚੇਤਾਵਨੀ ਦਿੱਤੀ ਗਈ ਹੈ।
ਮਾਨਸੂਨ ਐਕਟਿਵ ਹੋਣ ਕਰਕੇ ਸੂਬੇ ਵਿੱਚ ਬਾਰਿਸ਼ ਹੋ ਰਹੀ ਹੈ। ਹਾਲਾਂਕਿ ਮੀਂਹ ਅਜੇ ਵੀ ਕੁਝ ਜ਼ਿਲ੍ਹਿਆਂ ਤੱਕ ਸੀਮਤ ਹੈ। ਬੁੱਧਵਾਰ ਨੂੰ ਲੁਧਿਆਣਾ 'ਚ 66.8 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਫਤਿਹਗੜ੍ਹ ਸਾਹਿਬ ਵਿੱਚ 3.0 ਮਿਲੀਮੀਟਰ ਅਤੇ ਮੁਹਾਲੀ ਵਿੱਚ 2.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਸੂਬੇ ਵਿੱਚ ਅਗਸਤ ਮਹੀਨੇ ਵਿੱਚ 82.7 ਮਿਲੀਮੀਟਰ ਮੀਂਹ ਪੈਂਦਾ ਹੈ। ਪਰ ਇਸ ਸਮੇਂ 73.5 ਮਿਲੀਮੀਟਰ ਬਾਰਿਸ਼ ਹੋ ਚੁੱਕੀ ਹੈ। ਦੋਵਾਂ ਵਿਚਾਲੇ 11 ਫੀਸਦੀ ਦਾ ਫਰਕ ਹੈ।
ਪੰਜਾਬ ਦੇ ਮੁੱਖ ਸ਼ਹਿਰਾਂ ਵਿੱਚ ਤਾਪਮਾਨ
ਅੰਮ੍ਰਿਤਸਰ - ਬੁੱਧਵਾਰ ਨੂੰ ਵੱਧ ਤੋਂ ਵੱਧ ਤਾਪਮਾਨ 36.6 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੀ ਬੱਦਲਵਾਈ ਰਹੇਗੀ, ਮੀਂਹ ਦੀ ਸੰਭਾਵਨਾ ਹੈ। ਤਾਪਮਾਨ 28 ਤੋਂ 34 ਡਿਗਰੀ ਦੇ ਵਿਚਕਾਰ ਰਹੇਗਾ।
ਜਲੰਧਰ - ਬੁੱਧਵਾਰ ਸ਼ਾਮ ਨੂੰ ਤਾਪਮਾਨ 33.3 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਛਾਏ ਰਹਿਣਗੇ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 28 ਤੋਂ 31 ਡਿਗਰੀ ਦੇ ਵਿਚਕਾਰ ਰਹੇਗਾ।
ਪਟਿਆਲਾ - ਬੁੱਧਵਾਰ ਨੂੰ ਵੱਧ ਤੋਂ ਵੱਧ ਤਾਪਮਾਨ 34.2 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਛਾਏ ਰਹਿਣਗੇ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 27 ਤੋਂ 34 ਡਿਗਰੀ ਦੇ ਵਿਚਕਾਰ ਰਹੇਗਾ।
ਮੋਹਾਲੀ - ਬੀਤੇ ਦਿਨ ਵੱਧ ਤੋਂ ਵੱਧ ਤਾਪਮਾਨ 32.2 ਡਿਗਰੀ ਦਰਜ ਕੀਤਾ ਗਿਆ। ਹਲਕੇ ਬੱਦਲ ਹੋਣਗੇ। ਅੱਜ ਤਾਪਮਾਨ 30 ਤੋਂ 36 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਲੁਧਿਆਣਾ - ਬੁੱਧਵਾਰ ਨੂੰ ਵੱਧ ਤੋਂ ਵੱਧ ਤਾਪਮਾਨ 37.0 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਛਾਏ ਰਹਿਣਗੇ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 28 ਤੋਂ 34 ਡਿਗਰੀ ਦੇ ਵਿਚਕਾਰ ਰਹੇਗਾ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
