(Source: ECI/ABP News)
Weather Update: ਹੁੰਮਸ ਭਰੀ ਗਰਮੀ ਤੋਂ ਮਿਲੇਗੀ ਰਾਹਤ, ਇਨ੍ਹਾਂ ਜ਼ਿਲ੍ਹਿਆਂ 'ਚ ਛਮਾਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਦਾ ਹਾਲ
Punjab Weather Update: ਅੱਜ ਤੋਂ ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਮਾਨਸੂਨ ਐਕਟਿਵ ਹੋ ਜਾਵੇਗਾ। ਹਿਮਾਚਲ ਪ੍ਰਦੇਸ਼ ਅਤੇ ਪੱਛਮੀ ਮਾਲਵੇ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
![Weather Update: ਹੁੰਮਸ ਭਰੀ ਗਰਮੀ ਤੋਂ ਮਿਲੇਗੀ ਰਾਹਤ, ਇਨ੍ਹਾਂ ਜ਼ਿਲ੍ਹਿਆਂ 'ਚ ਛਮਾਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਦਾ ਹਾਲ Punjab Weather Update Monsoon Will be active in these districts know weather in your city Weather Update: ਹੁੰਮਸ ਭਰੀ ਗਰਮੀ ਤੋਂ ਮਿਲੇਗੀ ਰਾਹਤ, ਇਨ੍ਹਾਂ ਜ਼ਿਲ੍ਹਿਆਂ 'ਚ ਛਮਾਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਦਾ ਹਾਲ](https://feeds.abplive.com/onecms/images/uploaded-images/2024/07/07/add7aac5b1d8b614e559d95ccf17c3351720324147066566_original.png?impolicy=abp_cdn&imwidth=1200&height=675)
Punjab Weather Update: ਅੱਜ ਤੋਂ ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਮਾਨਸੂਨ ਐਕਟਿਵ ਹੋ ਜਾਵੇਗਾ। ਹਿਮਾਚਲ ਪ੍ਰਦੇਸ਼ ਅਤੇ ਪੱਛਮੀ ਮਾਲਵੇ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪਰ ਇਹ ਮੀਂਹ ਕੁਝ ਜ਼ਿਲ੍ਹਿਆਂ ਤੱਕ ਹੀ ਸੀਮਤ ਰਹੇਗਾ। ਅਨੁਮਾਨ ਹੈ ਕਿ 12 ਤਰੀਕ ਨੂੰ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਪਿਛਲੀ ਸ਼ਾਮ ਅੰਮ੍ਰਿਤਸਰ ਵਿੱਚ ਵੀ ਮੀਂਹ ਪਿਆ ਸੀ, ਜਦੋਂ ਕਿ ਪੰਜਾਬ ਦਾ ਬਾਕੀ ਹਿੱਸਾ ਸੁੱਕਾ ਰਿਹਾ ਅਤੇ ਸੂਬੇ ਦੇ ਔਸਤ ਤਾਪਮਾਨ ਵਿੱਚ 0.6 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ।
ਮੌਸਮ ਵਿਭਾਗ ਨੇ ਅੱਜ ਪੰਜਾਬ ਵਿੱਚ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ। ਪਰ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਨਵਾਂਸ਼ਹਿਰ, ਮਾਨਸਾ, ਬਠਿੰਡਾ, ਮੁਕਤਸਰ, ਫਰੀਦਕੋਟ ਅਤੇ ਫਾਜ਼ਿਲਕਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ, ਮੀਂਹ ਦੀ ਸੰਭਾਵਨਾ ਸਿਰਫ 25 ਤੋਂ 50% ਹੈ। ਜਦੋਂ ਕਿ 12 ਜੁਲਾਈ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਬੀਤੇ ਬੁੱਧਵਾਰ ਸ਼ਾਮ ਨੂੰ ਅੰਮ੍ਰਿਤਸਰ ਵਿੱਚ ਅਚਾਨਕ ਮੀਂਹ ਪੈਣਾ ਸ਼ੁਰੂ ਹੋ ਗਿਆ। ਕੁਝ ਸਮੇਂ ਲਈ ਹੋਈ ਬਾਰਿਸ਼ ਨੇ ਇੱਥੇ ਤਾਪਮਾਨ ਪਿਛਲੇ ਦਿਨ ਦੇ ਮੁਕਾਬਲੇ ਲਗਭਗ 1 ਡਿਗਰੀ ਘੱਟ ਕਰ ਦਿੱਤਾ। ਇੱਥੇ 23 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਜਦੋਂ ਕਿ ਫ਼ਿਰੋਜ਼ਪੁਰ ਵਿੱਚ ਵੀ 0.5 ਮਿ.ਮੀ. ਰਿਕਾਰਡ ਕੀਤਾ ਗਿਆ।
ਪੰਜਾਬ ਦੇ ਮੁੱਖ ਸ਼ਹਿਰਾਂ ਵਿੱਚ ਇਦਾਂ ਦਾ ਰਿਹਾ ਤਾਪਮਾਨ
ਅੰਮ੍ਰਿਤਸਰ ਵਿੱਚ ਬੀਤੀ ਸ਼ਾਮ ਤਾਪਮਾਨ 37.2 ਡਿਗਰੀ ਦਰਜ ਕੀਤਾ ਗਿਆ। ਹਲਕੇ ਬੱਦਲ ਛਾਏ ਰਹਿਣਗੇ ਅਤੇ ਨਾਲ ਹੀ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 32 ਤੋਂ 38 ਡਿਗਰੀ ਦੇ ਵਿਚਾਲੇ ਰਹੇਗਾ।
ਜਲੰਧਰ ਵਿੱਚ ਬੀਤੀ ਸ਼ਾਮ ਤਾਪਮਾਨ 38.5 ਡਿਗਰੀ ਦਰਜ ਕੀਤਾ ਗਿਆ। ਹਲਕੇ ਬੱਦਲ ਛਾਏ ਰਹਿਣਗੇ ਅਤੇ ਨਾਲ ਹੀ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 30 ਤੋਂ 38 ਡਿਗਰੀ ਦੇ ਵਿਚਾਲੇ ਰਹੇਗਾ।
ਲੁਧਿਆਣਾ ਵਿੱਚ ਬੀਤੀ ਸ਼ਾਮ ਤਾਪਮਾਨ 36.4 ਡਿਗਰੀ ਦਰਜ ਕੀਤਾ ਗਿਆ। ਹਲਕੇ ਬੱਦਲ ਛਾਏ ਰਹਿਣਗੇ ਅਤੇ ਨਾਲ ਹੀ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 29 ਤੋਂ 37 ਡਿਗਰੀ ਦੇ ਵਿਚਾਲੇ ਰਹੇਗਾ।
ਪਟਿਆਲਾ ਵਿੱਚ ਬੀਤੀ ਸ਼ਾਮ ਤਾਪਮਾਨ 38.4 ਡਿਗਰੀ ਦਰਜ ਕੀਤਾ ਗਿਆ। ਹਲਕੇ ਬੱਦਲ ਛਾਏ ਰਹਿਣਗੇ ਅਤੇ ਨਾਲ ਹੀ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 30 ਤੋਂ 38 ਡਿਗਰੀ ਦੇ ਵਿਚਾਲੇ ਰਹੇਗਾ।
ਮੋਹਾਲੀ ਵਿੱਚ ਬੀਤੀ ਸ਼ਾਮ ਤਾਪਮਾਨ 37.1 ਡਿਗਰੀ ਦਰਜ ਕੀਤਾ ਗਿਆ। ਹਲਕੇ ਬੱਦਲ ਛਾਏ ਰਹਿਣਗੇ ਅਤੇ ਨਾਲ ਹੀ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 31 ਤੋਂ 37 ਡਿਗਰੀ ਦੇ ਵਿਚਾਲੇ ਰਹੇਗਾ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)