Weather Update: ਪੰਜਾਬ ਦੇ ਤਿੰਨ ਜ਼ਿਲ੍ਹਿਆਂ ਲਈ ਅਲਰਟ ਜਾਰੀ, 17 'ਚ ਪਵੇਗਾ ਭਾਰੀ ਮੀਂਹ, ਜਾਣੋ ਮੌਸਮ ਦਾ ਹਾਲ
Punjab Weather Update: ਪੰਜਾਬ ਵਿੱਚ ਦੋ ਦਿਨਾਂ ਤੱਕ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨ ਕੇਂਦਰ (IMD) ਅਨੁਸਾਰ ਪੰਜਾਬ ਵਿੱਚ ਦੋ ਦਿਨਾਂ ਤੱਕ ਯੈਲੋ ਅਲਰਟ ਰਹਿਣ ਵਾਲਾ ਹੈ।
Punjab Weather Update: ਪੰਜਾਬ ਵਿੱਚ ਦੋ ਦਿਨਾਂ ਤੱਕ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨ ਕੇਂਦਰ (IMD) ਅਨੁਸਾਰ ਪੰਜਾਬ ਵਿੱਚ ਦੋ ਦਿਨਾਂ ਤੱਕ ਯੈਲੋ ਅਲਰਟ ਰਹਿਣ ਵਾਲਾ ਹੈ। ਹਾਲਾਂਕਿ ਇਹ ਕੁਝ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਤੱਕ ਸੀਮਤ ਰਹੇਗਾ। ਇਸ ਦੌਰਾਨ ਪੰਜਾਬ ਦੇ ਸ਼ਹਿਰਾਂ ਦੇ ਤਾਪਮਾਨ ਵਿੱਚ ਕੋਈ ਬਹੁਤੀ ਤਬਦੀਲੀ ਨਹੀਂ ਦੇਖਣ ਨੂੰ ਮਿਲ ਰਹੀ ਹੈ। ਪੰਜਾਬ ਦੇ ਸ਼ਹਿਰਾਂ ਵਿੱਚ ਔਸਤ ਤਾਪਮਾਨ 28 ਡਿਗਰੀ ਤੋਂ 36.6 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਸੋਮਵਾਰ ਨੂੰ ਹੋਈ ਬਾਰਿਸ਼ ਕੁਝ ਜ਼ਿਲ੍ਹਿਆਂ ਤੱਕ ਸੀਮਤ ਰਹੀ। ਜਿਸ ਕਾਰਨ ਪੰਜਾਬ ਦੇ ਤਾਪਮਾਨ 'ਚ 0.2 ਡਿਗਰੀ ਦਾ ਵਾਧਾ ਦੇਖਣ ਨੂੰ ਮਿਲਿਆ। ਆਈਐਮਡੀ ਮੁਤਾਬਕ ਇਹ ਤਾਪਮਾਨ ਆਮ ਨਾਲੋਂ 1.6 ਡਿਗਰੀ ਵੱਧ ਰਿਹਾ ਹੈ। ਪੰਜਾਬ ਦੇ ਐਸਬੀਐਸ ਨਗਰ ਵਿੱਚ 9 ਮਿਲੀਮੀਟਰ, ਰੋਪੜ ਵਿੱਚ 8.5, ਪਠਾਨਕੋਟ ਵਿੱਚ 4 ਅਤੇ ਮੋਗਾ-ਫਿਰੋਜ਼ਪੁਰ ਵਿੱਚ 0.5-0.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ।
ਮਾਨਸੂਨ ਤੋਂ ਅਗਸਤ ਮਹੀਨੇ ਵਿੱਚ ਚੰਗੀ ਬਾਰਿਸ਼ ਲਿਆਉਣ ਦੀ ਉਮੀਦ ਸੀ। ਪਰ 1 ਤੋਂ 5 ਅਗਸਤ ਤੱਕ ਮਾਨਸੂਨ ਫਿਰ ਤੋਂ ਕਮਜ਼ੋਰ ਹੁੰਦਾ ਨਜ਼ਰ ਆ ਰਿਹਾ ਹੈ। ਪੰਜਾਬ 'ਚ ਇਨ੍ਹਾਂ 5 ਦਿਨਾਂ 'ਚ 14 ਫੀਸਦੀ ਘੱਟ ਬਾਰਿਸ਼ ਹੋਈ ਹੈ। ਇਸ ਦੇ ਨਾਲ ਹੀ ਪਾਕਿਸਤਾਨ ਦੇ ਨਾਲ ਲੱਗਦੇ ਇਲਾਕਿਆਂ 'ਚ ਪਿਛਲੇ ਕੁਝ ਦਿਨਾਂ 'ਚ ਚੰਗੀ ਬਾਰਿਸ਼ ਹੋ ਰਹੀ ਹੈ, ਜਦਕਿ ਬਾਕੀ ਜ਼ਿਲ੍ਹਿਆਂ ਨੂੰ ਰੈੱਡ ਅਤੇ ਯੈਲੋ ਜ਼ੋਨ 'ਚ ਰੱਖਿਆ ਗਿਆ ਹੈ।
ਆਈਐਮਡੀ ਅਨੁਸਾਰ ਪੰਜਾਬ ਦੇ ਐਸਬੀਐਸ ਨਗਰ ਵਿੱਚ 5 ਦਿਨਾਂ ਵਿੱਚ 99 ਫੀਸਦੀ ਘੱਟ ਮੀਂਹ ਪਿਆ ਹੈ। ਜਦੋਂ ਕਿ ਹੁਸ਼ਿਆਰਪੁਰ ਵਿੱਚ 84 ਫੀਸਦੀ ਘੱਟ, ਸੰਗਰੂਰ ਵਿੱਚ 83 ਫੀਸਦੀ ਅਤੇ ਰੂਪਨਗਰ ਵਿੱਚ 82 ਫੀਸਦੀ ਘੱਟ ਮੀਂਹ ਪਿਆ ਹੈ। ਇਸ ਦੇ ਨਾਲ ਹੀ ਤਰਨਤਾਰਨ 'ਚ 286 ਫੀਸਦੀ ਜ਼ਿਆਦਾ, ਫਰੀਦਕੋਟ 'ਚ 247 ਫੀਸਦੀ ਜ਼ਿਆਦਾ ਅਤੇ ਅੰਮ੍ਰਿਤਸਰ 'ਚ 89 ਫੀਸਦੀ ਜ਼ਿਆਦਾ ਮੀਂਹ ਦਰਜ ਕੀਤਾ ਗਿਆ ਹੈ।
ਪੰਜਾਬ ਦੇ ਸ਼ਹਿਰਾਂ ਦਾ ਤਾਪਮਾਨ
ਅੰਮ੍ਰਿਤਸਰ- ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ 36.1 ਡਿਗਰੀ ਦਰਜ ਕੀਤਾ ਗਿਆ। ਹਲਕੀ ਬੱਦਲਵਾਈ ਰਹੇਗੀ, ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 28 ਤੋਂ 34 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਜਲੰਧਰ- ਸੋਮਵਾਰ ਸ਼ਾਮ ਨੂੰ ਤਾਪਮਾਨ 35.8 ਡਿਗਰੀ ਦਰਜ ਕੀਤਾ ਗਿਆ। ਹਲਕੀ ਬੱਦਲਵਾਈ ਰਹੇਗੀ, ਮੀਂਹ ਦੀ ਸੰਭਾਵਨਾ ਹੈ। ਤਾਪਮਾਨ 28 ਤੋਂ 34 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਲੁਧਿਆਣਾ- ਬੀਤੀ ਸ਼ਾਮ ਤਾਪਮਾਨ 34.4 ਡਿਗਰੀ ਦਰਜ ਕੀਤਾ ਗਿਆ। ਹਲਕੀ ਬੱਦਲਵਾਈ ਰਹੇਗੀ, ਮੀਂਹ ਦੀ ਸੰਭਾਵਨਾ ਹੈ। ਤਾਪਮਾਨ 28 ਤੋਂ 34 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਪਟਿਆਲਾ- ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ 35.3 ਡਿਗਰੀ ਦਰਜ ਕੀਤਾ ਗਿਆ। ਹਲਕੇ ਬੱਦਲ ਹੋਣਗੇ। ਤਾਪਮਾਨ 28 ਤੋਂ 34 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਮੋਹਾਲੀ- ਬੀਤੀ ਸ਼ਾਮ ਵੱਧ ਤੋਂ ਵੱਧ ਤਾਪਮਾਨ 35.4 ਡਿਗਰੀ ਦਰਜ ਕੀਤਾ ਗਿਆ। ਹਲਕੇ ਬੱਦਲ ਅਤੇ ਮੀਂਹ ਦੀ ਸੰਭਾਵਨਾ ਹੈ। ਤਾਪਮਾਨ 29 ਤੋਂ 34 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।